24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪ੍ਰੇਟਰਾਂ ਦੀ ਨਾਲ ਮੀਟਿੰਗ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ਪੰਜਾਬ ਦੇ ਟਰਾਂਸਪੋਰਟ ਖੇਤਰ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇਕ ਵਿਸਤ੍ਰਿਤ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਦੀਆਂ ਮੁੱਖ ਸ਼ਿਕਾਇਤਾਂ ਅਤੇ ਮੰਗਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਵਫ਼ਦਾਂ ਦੀਆਂ ਗੱਲਾਂ ਨੂੰ ਧੀਰਜ ਅਤੇ ਹਮਦਰਦੀ ਨਾਲ ਸੁਣਦਿਆਂ ਟਰਾਂਸਪੋਰਟ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਵਿਵਹਾਰਕ ਅਤੇ ਸੰਤੁਲਿਤ ਹੱਲ ਲੱਭਣ ਦੀ ਵਚਨਬੱਧਤਾ ਦਾ ਭਰੋਸਾ ਦਿਵਾਇਆ।

ਅਜੀਤ ਡੈਸਕ 24-11-2026
ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ਪੰਜਾਬ ਦੇ ਟਰਾਂਸਪੋਰਟ ਖੇਤਰ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇਕ ਵਿਸਤ੍ਰਿਤ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਦੀਆਂ ਮੁੱਖ ਸ਼ਿਕਾਇਤਾਂ ਅਤੇ ਮੰਗਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਵਫ਼ਦਾਂ ਦੀਆਂ ਗੱਲਾਂ ਨੂੰ ਧੀਰਜ ਅਤੇ ਹਮਦਰਦੀ ਨਾਲ ਸੁਣਦਿਆਂ ਟਰਾਂਸਪੋਰਟ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਵਿਵਹਾਰਕ ਅਤੇ ਸੰਤੁਲਿਤ ਹੱਲ ਲੱਭਣ ਦੀ ਵਚਨਬੱਧਤਾ ਦਾ ਭਰੋਸਾ ਦਿਵਾਇਆ। ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ ਮੰਤਰੀ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ, “ਦੋਵਾਂ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਬੁਲਾਈ ਜਾਵੇ ਅਤੇ ਉਨ੍ਹਾਂ ਦੇ ਮੁੱਖ ਮਸਲਿਆਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਇਕ ਵਿਆਪਕ ਤਜਵੀਜ਼ ਤਿਆਰ ਕੀਤੀ ਜਾਵੇ। ਮੀਟਿੰਗ ਦੌਰਾਨ ਵਫ਼ਦਾਂ ਨੇ ਇੱਕ ਵਿਸਤ੍ਰਿਤ ਏਜੰਡਾ ਪੇਸ਼ ਕੀਤਾ, ਜਿਸ ਵਿਚ ਸੂਬੇ ਭਰ ਦੇ ਬੱਸ ਆਪੇ੍ਰਟਰਾਂ ਨੂੰ ਦਰਪੇਸ਼ ਵਿੱਤੀ ਅਤੇ ਸੰਚਾਲਨ ਸਬੰਧੀ ਚੁਣੌਤੀਆਂ ਨੂੰ ਉਜਾਗਰ ਕੀਤਾ ਗਿਆ। ਚੀਮਾ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਐਸੋਸੀਏਸ਼ਨਾਂ ਨਾਲ ਕੀਤੀ ਜਾਣ ਵਾਲੀ ਆਗਾਮੀ ਵਿਚਾਰ-ਚਰਚਾ ਵਿੱਚ ਹਰੇਕ ਮੰਗ ਦੀ ਵਿੱਤੀ ਅਤੇ ਨਿਯਮਤ ਵਿਵਹਾਰਕਤਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਤਾਂ ਜੋ ਜਲਦ ਤੋਂ ਜਲਦ ਇੱਕ ਉਸਾਰੂ ਰੋਡਮੈਪ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ। ਮੀਟਿੰਗ ਦੌਰਾਨ ਪੰਜਾਬ ਮੋਟਰਜ਼ ਯੂਨੀਅਨ ਵੱਲੋਂ ਸੰਦੀਪ ਸ਼ਰਮਾ, ਸ਼ੁਭ ਕਰਮਨ ਬਰਾੜ, ਦਰਸ਼ਨ ਸਿੰਘ, ਇਕਬਾਲ ਸਿੰਘ ਅਤੇ ਵਰਿੰਦਰ ਸਿੰਘ, ਜਦਕਿ ਬਲਦੇਵ ਸਿੰਘ, ਮੰਗਰ ਸਿੰਘ, ਜਸਬੀਰ ਸਿੰਘ, ਸਤਨਾਮ ਸਿੰਘ, ਬਲਦੇਵ ਸਿੰਘ ਕਾਲਾ ਅਤੇ ਸੌਰਭ ਰਾਜ ਸਿੰਘ ਨੇ ਆਪਣੀਆਂ ਮੰਗਾਂ ਪੇਸ਼ ਕੀਤੀਆਂ।
ਪਿਛਲੀ ਖ਼ਬਰ ਪ੍ਰੋ. ਅਰਚਨਾ ਆਰ. ਸਿੰਘ ਨੇ 57ਵੇਂ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਦੀ ਸੀਰੀਜ਼ ’ਚ ਕੀਤੀ ਪ੍ਰਤੀਨਿਧਤਾ ਅਗਲੀ ਖ਼ਬਰ ਪ੍ਰੈੱਸ ਕਲੱਬ ਦੀ ਲਾਇਬ੍ਰੇਰੀ ਦਾ ਤਾਲਾ ਤੋੜ ਕੇ ਚੋਰੀ ਕਰਦਾ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।