24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਰਾਹੁਲ ਗਾਂਧੀ ਦੀ ਸੋਚ ਨੂੰ ਘਰ-ਘਰ ਪਹੁੰਚਾਉਣ ਲਈ ਹਲਕਾ ਖਰੜ ’ਚ ਕੱਢੀ ਜਾ ਰਹੀ ਹੈ ਪੈਦਲ ਯਾਤਰਾ- ਰਵੀ ਵੜੈਚ

ਕੁਰਾਲੀ, 22 ਨਵੰਬਰ (ਬਿੱਲਾ ਅਕਾਲਗੜ੍ਹੀਆ)- ਹਲਕਾ ਖਰੜ ’ਚ ਪੰਜਾਬ ਯੂਥ ਕਾਂਗਰਸ ਦੇ ਸੀਨੀਅਰ ਆਗੂ ਤੇ ਸਕੱਤਰ ਰਵੀ ਵੜੈਚ ਦੀ ਅਗਵਾਈ ‘ਚ ਨੌਜਵਾਨਾਂ ਦੀ ਟੀਮ ਵਲੋਂ ‘ਰਾਹੁਲ ਗਾਂਧੀ ਦੀ ਸੋਚ ਦੇ ਨਾਲ, ਨਸ਼ਾ ਮੁਕਤ ਪੰਜਾਬ ਅਤੇ ਨੌਜਵਾਨਾਂ ‘ਚ ਜੋਸ਼ ਤੇ ਰੁਜ਼ਗਾਰ’ ਦੇ ਨਾਅਰੇ ਹੇਠ ਪੈਦਲ ਯਾਤਰਾ ਕੱਢੀ ਜਾ ਰਹੀ ਹੈ। ਇਸ ਸੰਬੰਧੀ ਯੂਥ ਆਗੂ ਰਵੀ ਵੜੈਚ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਯਾਤਰਾ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਰਾਹੁਲ ਗਾਂਧੀ ਦੀ ਸੋਚ ਤੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ।

ਅਜੀਤ ਡੈਸਕ 24-11-2026
ਕੁਰਾਲੀ, 22 ਨਵੰਬਰ (ਬਿੱਲਾ ਅਕਾਲਗੜ੍ਹੀਆ)- ਹਲਕਾ ਖਰੜ ’ਚ ਪੰਜਾਬ ਯੂਥ ਕਾਂਗਰਸ ਦੇ ਸੀਨੀਅਰ ਆਗੂ ਤੇ ਸਕੱਤਰ ਰਵੀ ਵੜੈਚ ਦੀ ਅਗਵਾਈ ‘ਚ ਨੌਜਵਾਨਾਂ ਦੀ ਟੀਮ ਵਲੋਂ ‘ਰਾਹੁਲ ਗਾਂਧੀ ਦੀ ਸੋਚ ਦੇ ਨਾਲ, ਨਸ਼ਾ ਮੁਕਤ ਪੰਜਾਬ ਅਤੇ ਨੌਜਵਾਨਾਂ ‘ਚ ਜੋਸ਼ ਤੇ ਰੁਜ਼ਗਾਰ’ ਦੇ ਨਾਅਰੇ ਹੇਠ ਪੈਦਲ ਯਾਤਰਾ ਕੱਢੀ ਜਾ ਰਹੀ ਹੈ। ਇਸ ਸੰਬੰਧੀ ਯੂਥ ਆਗੂ ਰਵੀ ਵੜੈਚ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਯਾਤਰਾ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਰਾਹੁਲ ਗਾਂਧੀ ਦੀ ਸੋਚ ਤੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਚਾਰ ਪਿੰਡਾਂ ‘ਚ ਕੱਢੀ ਗਈ ਇਸ ਪੈਦਲ ਯਾਤਰਾ ਦੌਰਾਨ ਪਿੰਡਾਂ ਦੀਆਂ ਪੰਚਾਇਤਾਂ, ਪਿੰਡ ਵਾਸੀਆਂ ਅਤੇ ਨੌਜਵਾਨਾਂ ਵਲੋਂ ਮਿਲੇ ਪਿਆਰ, ਸਹਿਯੋਗ ਅਤੇ ਹੌਸਲਾ ਅਫ਼ਜਾਈ ਲਈ ਰਵੀ ਵੜੈਚ ਨੇ ਸਮੂਹ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ‘ਚ ਨਵਾਂ ਜੋਸ਼ ਭਰਨ ਅਤੇ ਰੁਜ਼ਗਾਰ ਦੇ ਮੁੱਦੇ ਨੂੰ ਉਭਾਰਨ ਲਈ ਇਹ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕਈ ਵੱਡੇ ਵਾਅਦੇ ਕੀਤੇ ਸਨ, ਪਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਰਗੇ ਅਹਿਮ ਮੁੱਦਿਆਂ ‘ਤੇ ਠੋਸ ਉਪਰਾਲੇ ਨਹੀਂ ਕੀਤੇ ਗਏ, ਜਿਸ ਕਰਕੇ ਲੋਕ ਤੇਜੀ ਨਾਲ ਮੁੜ ਤੋਂ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ‘ਚ ਨੌਜਵਾਨ ਹਾਜ਼ਰ ਸਨ।
ਪਿਛਲੀ ਖ਼ਬਰ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਲੋਂ ਕਮਿਊਨਿਟੀ ਸੈਂਟਰ ਦੇ ਕੰਮ ਦੀ ਸ਼ੁਰੂਆਤ ਤੇ ਹੈਲਪ ਡੈਸਕ ਬੂਥ ਦਾ ਉਦਘਾਟਨ ਅਗਲੀ ਖ਼ਬਰ ਚੰਡੀਗੜ੍ਹ ਸੁਸਾਇਟੀ ਵਲੋਂ ਰਾਮ ਲੀਲ੍ਹਾ ਨਾਲ ਸੰਬੰਧਿਤ ਸੰਸਥਾਵਾਂ ਤੇ ਕਲਾਕਾਰਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।