24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਭਾਂਖਰਪੁਰ ਤੋਂ ਤ੍ਰਿਵੇਦੀ ਕੈਂਪ ਨੂੰ ਜਾਂਦੀ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਹਾਦਸਿਆਂ ਦਾ ਖ਼ਤਰਾ ਵਧਿਆ

ਡੇਰਾਬੱਸੀ, 24 ਨਵੰਬਰ (ਗੁਰਮੀਤ ਸਿੰਘ)-ਪਿੰਡ ਭਾਂਖਰਪੁਰ ਤੋਂ ਤ੍ਰਿਵੇਦੀ ਕੈਂਪ ਤੇ ਮੁਬਾਰਿਕਪੁਰ ਨੂੰ ਜਾਣ ਵਾਲੀ ਸੜਕ ਦੀ ਖਸਤਾ ਹਾਲਤ ਕਾਰਨ ਇਲਾਕਾ ਵਾਸੀਆਂ ਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ‘ਤੇ ਥਾਂ-ਥਾਂ ਪਏ ਡੂੰਘੇ ਟੋਏ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ, ਪਰ ਸੰਬੰਧਿਤ ਪ੍ਰਸ਼ਾਸਨ ਵਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

ਅਜੀਤ ਡੈਸਕ 25-11-2026
ਡੇਰਾਬੱਸੀ, 24 ਨਵੰਬਰ (ਗੁਰਮੀਤ ਸਿੰਘ)-ਪਿੰਡ ਭਾਂਖਰਪੁਰ ਤੋਂ ਤ੍ਰਿਵੇਦੀ ਕੈਂਪ ਤੇ ਮੁਬਾਰਿਕਪੁਰ ਨੂੰ ਜਾਣ ਵਾਲੀ ਸੜਕ ਦੀ ਖਸਤਾ ਹਾਲਤ ਕਾਰਨ ਇਲਾਕਾ ਵਾਸੀਆਂ ਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ‘ਤੇ ਥਾਂ-ਥਾਂ ਪਏ ਡੂੰਘੇ ਟੋਏ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ, ਪਰ ਸੰਬੰਧਿਤ ਪ੍ਰਸ਼ਾਸਨ ਵਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਲਾਕਾ ਵਾਸੀਆਂ ਦਾ ਦੋਸ਼ ਹੈ ਕਿ ਓਵਰਲੋਡ ਟਿੱਪਰ ਸੜਕ ਦੀ ਹਾਲਤ ਖ਼ਰਾਬ ਕਰਨ ‘ਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ। ਲੋਕਾਂ ਨੇ ਰੋਸ ਪ੍ਰਗਟ ਕਰਦਿਆਂ ਦੱਸਿਆ ਕਿ ਸੜਕ ‘ਤੇ ਟੋਏ ਇੰਨੇ ਵੱਡੇ ਹੋ ਚੁੱਕੇ ਹਨ ਕਿ ਵਾਹਨ ਚਾਲਕਾਂ ਨੂੰ ਇਥੋਂ ਲੰਘਣ ਸਮੇਂ ਹਾਦਸਾ ਵਾਪਰਨ ਦਾ ਡਰ ਸਤਾਉਂਦਾ ਰਹਿੰਦਾ ਹੈ। ਖ਼ਾਸ ਕਰਕੇ ਦੋ-ਪਹੀਆ ਵਾਹਨ ਚਾਲਕਾਂ ਅਤੇ ਪੈਦਲ ਚਲਨ ਵਾਲਿਆਂ ਲਈ ਇਹ ਰਸਤਾ ਕਾਫ਼ੀ ਮੁਸ਼ਕਿਲ ਬਣਿਆ ਹੋਇਆ ਹੈ। ਰਾਤ ਸਮੇਂ ਤੇ ਬਰਸਾਤ ਦੌਰਾਨ ਟੋਇਆਂ ਦੀ ਡੂੰਘਾਈ ਦਾ ਅੰਦਾਜ਼ਾ ਲਗਾਉਣਾ ਹੋਰ ਵੀ ਔਖਾ ਹੋ ਜਾਂਦਾ ਹੈ। ਲੋਕਾਂ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਸੜਕ ਦੀ ਮੁਰੰਮਤ ਨਾ ਕੀਤੇ ਜਾਣ ਕਾਰਨ ਉਨ੍ਹਾਂ ਨੂੰ ਖ਼ੁਦ ਹੀ ਮਲਬਾ ਸੁੱਟ ਕੇ ਟੋਏ ਭਰਨੇ ਪੈਂਦੇ ਹਨ। ਪਹਿਲਾਂ ਵੀ ਇਲਾਕਾ ਵਾਸੀਆਂ ਨੇ ਆਪਣੇ ਪੱਧਰ ‘ਤੇ ਮਲਬਾ ਪਾ ਕੇ ਟੋਏ ਭਰੇ ਸਨ, ਪਰ ਭਾਰੀ ਤੇ ਓਵਰਲੋਡ ਵਾਹਨਾਂ ਦੀ ਲਗਾਤਾਰ ਆਵਾਜਾਈ ਕਾਰਨ ਕੁਝ ਸਮੇਂ ਬਾਅਦ ਮੁੜ ਟੋਏ ਬਣ ਗਏ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੜਕ ਦੀ ਪੱਕੇ ਤੌਰ ‘ਤੇ ਮੁਰੰਮਤ ਕਰਵਾਈ ਜਾਵੇ ਅਤੇ ਓਵਰਲੋਡ ਟਿੱਪਰਾਂ ਦੀ ਆਵਾਜਾਈ ‘ਤੇ ਵੀ ਨਿਗਰਾਨੀ ਰੱਖੀ ਜਾਵੇ।
ਪਿਛਲੀ ਖ਼ਬਰ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸਰਕਾਰੀ ਆਈ. ਟੀ. ਆਈ ਦੇ 498 ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਡੇਰਾਬੱਸੀ ਗੁਲਾਬਗੜ੍ਹ ਰੋਡ ’ਤੇ ਥਾਂ-ਥਾਂ ਖੁੱਲ੍ਹੇ ਮੌਤ ਦੇ ਖੂਹ, ਹਾਦਸਿਆਂ ਦੀ ਉਡੀਕ ’ਚ ਪ੍ਰਸ਼ਾਸਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।