24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਦਵਾਈਆਂ ਦੀ ਬੇਲੋੜੀ ਵਰਤੋਂ ਵਿਰੁੱਧ ਪੋਸਟਰ ਮੁਕਾਬਲੇ ਕਰਵਾਏ

ਮਾਜਰੀ, 24 ਨਵੰਬਰ (ਕੁਲਵੰਤ ਸਿੰਘ ਧੀਮਾਨ)-ਵਿਸ਼ਵ ਰੋਗਾਣੂਨਾਸ਼ਕ ਜਾਗਰੂਕਤਾ ਹਫ਼ਤਾ ਹਰ ਸਾਲ 18 ਤੋਂ 24 ਨਵੰਬਰ ਤੱਕ ਮਨਾਇਆ ਜਾਂਦਾ ਹੈ, ਜਿਸ ਦਾ ਉਦੇਸ਼ ਲੋਕਾਂ, ਡਾਕਟਰਾਂ ਤੇ ਨੀਤੀ ਘੜਨ ਵਾਲਿਆਂ ਨੂੰ ਐਂਟੀਬਾਇਓਟਿਕਸ ਅਤੇ ਐਂਟੀ-ਮਾਈਕ੍ਰੋਬਾਇਲ ਦਵਾਈਆਂ ਦੀ ਦੁਰਵਰਤੋਂ ਅਤੇ ਰੋਗਾਣੂਨਾਸ਼ਕ ਪ੍ਰਤੀਰੋਧ ਬਾਰੇ ਜਾਗਰੂਕ ਕਰਨਾ ਹੈ। ਇਹ ਜਾਣਕਾਰੀ ਦਿੰਦਿਆਂ ਐਸ.

ਅਜੀਤ ਡੈਸਕ 25-11-2026
ਮਾਜਰੀ, 24 ਨਵੰਬਰ (ਕੁਲਵੰਤ ਸਿੰਘ ਧੀਮਾਨ)-ਵਿਸ਼ਵ ਰੋਗਾਣੂਨਾਸ਼ਕ ਜਾਗਰੂਕਤਾ ਹਫ਼ਤਾ ਹਰ ਸਾਲ 18 ਤੋਂ 24 ਨਵੰਬਰ ਤੱਕ ਮਨਾਇਆ ਜਾਂਦਾ ਹੈ, ਜਿਸ ਦਾ ਉਦੇਸ਼ ਲੋਕਾਂ, ਡਾਕਟਰਾਂ ਤੇ ਨੀਤੀ ਘੜਨ ਵਾਲਿਆਂ ਨੂੰ ਐਂਟੀਬਾਇਓਟਿਕਸ ਅਤੇ ਐਂਟੀ-ਮਾਈਕ੍ਰੋਬਾਇਲ ਦਵਾਈਆਂ ਦੀ ਦੁਰਵਰਤੋਂ ਅਤੇ ਰੋਗਾਣੂਨਾਸ਼ਕ ਪ੍ਰਤੀਰੋਧ ਬਾਰੇ ਜਾਗਰੂਕ ਕਰਨਾ ਹੈ। ਇਹ ਜਾਣਕਾਰੀ ਦਿੰਦਿਆਂ ਐਸ. ਐਮ. ਓ. ਡਾ. ਅਲਕਜੋਤ ਕੌਰ ਨੇ ਦੱਸਿਆ ਕਿ ਐਂਟੀਬਾਇਓਟਿਕਸ ਤੇ ਹੋਰ ਐਂਟੀਮਾਈਕ੍ਰੋਬਾਇਲ ਦਵਾਈਆਂ ਦੀ ਗਲਤ ਜਾਂ ਬੇਲੋੜੀ ਵਰਤੋਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਰੋਗਾਣੂਨਾਸ਼ਕ ਪ੍ਰਤੀਰੋਧ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਦਵਾਈ ਦੀ ਵਰਤੋਂ ਡਾਕਟਰ ਦੀ ਸਲਾਹ ਨਾਲ ਹੀ ਕੀਤੀ ਜਾਵੇ। ਇਸੇ ਦੌਰਾਨ ਡਾ. ਕਿਰਨਦੀਪ ਕੌਰ ਆਰ. ਐਮ. ਓ. ਬਹਿਲੋਲਪੁਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਲੋਲਪੁਰ ਵਿਖੇ ਪੋਸਟਰ ਮੁਕਾਬਲੇ ਕਰਵਾਏ ਗਏ। ਏਮਸ ਮੈਡੀਕਲ ਕਾਲਜ ਤੋਂ ਐਮ. ਬੀ. ਬੀ. ਐਸ. ਇੰਟਰਨ ਡਾਕਟਰ ਰਿਧਮ, ਰਾਵਿਕਾ, ਪ੍ਰਾਚੀ, ਰੇਨੂੰ, ਸ਼ਿਵਾਨੀ, ਸ੍ਰੀਆ ਅਤੇ ਸ਼ੁਭਾਗੀ ਨੇ ਇਸ ਬਾਰੇ ਪਾਵਰ ਪੁਆਇੰਟ ਪ੍ਰੈਜੈਂਟੇਸ਼ਨ ਨਾਲ ਬੱਚਿਆਂ ਨੂੰ ਏ. ਐਮ. ਆਰ. ਬਾਰੇ ਵਿਸਥਾਰ ਨਾਲ ਸਮਝਾਇਆ। ਉਨ੍ਹਾਂ ਦੱਸਿਆ ਕਿ ਰੋਗਾਣੂਨਾਸ਼ਕ ਪ੍ਰਤੀਰੋਧ ਕਾਰਨ ਬੈਕਟੀਰੀਆ, ਵਾਇਰਸ ਅਤੇ ਪਰਜੀਵੀ ਸਮੇਂ ਦੇ ਨਾਲ ਬਦਲ ਜਾਂਦੇ ਹਨ ਅਤੇ ਦਵਾਈਆਂ ਉਨ੍ਹਾਂ ‘ਤੇ ਅਸਰ ਕਰਨਾ ਛੱਡ ਦਿੰਦੀਆਂ ਹਨ, ਤਾਂ ਐਂਟੀ ਮਾਈਕਰੋਬੀਅਲ ਰਜਿਸਟੈਂਸ ਬਣ ਜਾਂਦੀ ਹੈ। ਇਸ ਨਾਲ ਇਨਫੈਕਸ਼ਨ ਦਾ ਇਲਾਜ ਕਰਨਾ ਮੁਸ਼ਕਿਲ ਹੋ ਜਾਂਦਾ ਹੈ।
ਪਿਛਲੀ ਖ਼ਬਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਸਕੂਲ ਵਿਖੇ ਨਾਟਕ ਖੇਡਿਆ ਅਗਲੀ ਖ਼ਬਰ ਪੰਜਾਬ ਨੂੰ ਬਚਾਉਣ ਅਤੇ ਲੋਕਾਂ ਦੀਆਂ ਉਮੀਦਾਂ ਪੂਰੀਆਂ ਕਰਨ ਲਈ ਅਕਾਲੀ-ਭਾਜਪਾ ਗੱਠਜੋੜ ਸਮੇਂ ਦੀ ਲੋੜ– ਹਰਦੇਵ ਸਿੰਘ ਉੱਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।