24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

92 ਸਾਲਾ ਪ੍ਰੇਮ ਸਿੰਘ ਮਰਨ ਉਪਰੰਤ ਵੀ ਰੌਸ਼ਨ ਕਰ ਗਏ ਦੋ ਲੋਕਾਂ ਦੀ ਜ਼ਿੰਦਗੀ

ਡੇਰਾਬੱਸੀ, 24 ਨਵੰਬਰ (ਗੁਰਮੀਤ ਸਿੰਘ, ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਸੀਨੀਅਰ ਰਾਜਸੀ ਆਗੂ 92 ਸਾਲਾ ਪ੍ਰੇਮ ਸਿੰਘ ਪੁੱਤਰ ਰਤਨ ਸਿੰਘ ਮਰਨ ਉਪਰੰਤ ਵੀ ਦੋ ਲੋਕਾਂ ਦੀ ਜ਼ਿੰਦਗੀ ਰੌਸ਼ਨ ਕਰ ਗਏ। ਬਿਮਾਰੀ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ ਅਤੇ ਪਰਿਵਾਰ ਨੇ ਦੁੱਖ ਦੀ ਇਸ ਘੜੀ ‘ਚ ਵੀ ਮਨੁੱਖਤਾ ਦੀ ਮਿਸਾਲ ਪੇਸ਼ ਕਰਦਿਆਂ ਉਨ੍ਹਾਂ ਦੀਆਂ ਅੱਖਾਂ ਦਾਨ ਕਰਨ ਦਾ ਫ਼ੈਸਲਾ ਕੀਤਾ।

ਸਵ. ਪ੍ਰੇਮ ਸਿੰਘ ਦੀ ਤਸਵੀਰ। 25-11-2026
ਡੇਰਾਬੱਸੀ, 24 ਨਵੰਬਰ (ਗੁਰਮੀਤ ਸਿੰਘ, ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਸੀਨੀਅਰ ਰਾਜਸੀ ਆਗੂ 92 ਸਾਲਾ ਪ੍ਰੇਮ ਸਿੰਘ ਪੁੱਤਰ ਰਤਨ ਸਿੰਘ ਮਰਨ ਉਪਰੰਤ ਵੀ ਦੋ ਲੋਕਾਂ ਦੀ ਜ਼ਿੰਦਗੀ ਰੌਸ਼ਨ ਕਰ ਗਏ। ਬਿਮਾਰੀ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ ਅਤੇ ਪਰਿਵਾਰ ਨੇ ਦੁੱਖ ਦੀ ਇਸ ਘੜੀ ‘ਚ ਵੀ ਮਨੁੱਖਤਾ ਦੀ ਮਿਸਾਲ ਪੇਸ਼ ਕਰਦਿਆਂ ਉਨ੍ਹਾਂ ਦੀਆਂ ਅੱਖਾਂ ਦਾਨ ਕਰਨ ਦਾ ਫ਼ੈਸਲਾ ਕੀਤਾ। ਭਾਰਤ ਵਿਕਾਸ ਪ੍ਰੀਸ਼ਦ ਦੀ ਵਿਵੇਕਾਨੰਦ ਸ਼ਾਖਾ ਵਲੋਂ ਪਰਿਵਾਰ ਦੀ ਸਹਿਮਤੀ ਨਾਲ ਪੀ. ਜੀ. ਆਈ. ਤੋਂ ਆਈ ਡਾਕਟਰੀ ਟੀਮ ਰਾਹੀਂ ਅੱਖਾਂ ਦਾਨ ਕਰਨ ਦੀ ਪ੍ਰਕਿਰਿਆ ਪੂਰੀ ਕਰਵਾਈ ਗਈ। ਇਸ ਮੌਕੇ ਪ੍ਰੀਸ਼ਦ ਦੇ ਪ੍ਰਧਾਨ ਨਿਤਿਨ ਜਿੰਦਲ ਨੇ ਦੱਸਿਆ ਕਿ ਸਵ. ਪ੍ਰੇਮ ਸਿੰਘ ਨੇ ਆਪਣਾ ਪੂਰਾ ਜੀਵਨ ਸਮਾਜ ਸੇਵਾ ਅਤੇ ਲੋੜਵੰਦਾਂ ਦੀ ਮਦਦ ਨੂੰ ਸਮਰਪਿਤ ਕੀਤਾ ਸੀ। ਉਨ੍ਹਾਂ ਦੱਸਿਆ ਕਿ ਪ੍ਰੀਸ਼ਦ ਹੁਣ ਤੱਕ ਮਰਨ ਉਪਰੰਤ 23 ਵਿਅਕਤੀਆਂ ਦੀਆਂ ਅੱਖਾਂ ਦਾਨ ਕਰਵਾ ਚੁੱਕੀ ਹੈ, ਜਿਸ ਨਾਲ 46 ਲੋਕਾਂ ਨੂੰ ਨਵੀ ਰੌਸ਼ਨੀ ਮਿਲੀ ਹੈ। ਉਨ੍ਹਾਂ ਦੱਸਿਆ ਕਿ ਸਵ. ਪ੍ਰੇਮ ਸਿੰਘ ਆਪਣੇ ਪਿੱਛੇ ਦੋ ਪੁੱਤਰਾਂ ਅਤੇ ਦੋ ਧੀਆਂ ਸਮੇਤ ਹਰਿਆ-ਭਰਿਆ ਪਰਿਵਾਰ ਛੱਡ ਗਏ ਹਨ। ਉਨ੍ਹਾਂ ਦੇ ਦਿਹਾਂਤ ‘ਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਸਾਬਕਾ ਵਿਧਾਇਕ ਐੱਨ. ਕੇ. ਸ਼ਰਮਾ, ਸੀਨੀਅਰ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ, ਭਾਜਪਾ ਆਗੂ ਸੰਜੀਵ ਖੰਨਾ ਅਤੇ ਗੁਰਦਰਸ਼ਨ ਸੈਣੀ ਸਮੇਤ ਕਈ ਹੋਰਨਾਂ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਵ. ਪ੍ਰੇਮ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਕਾਲਜ ਰੋਡ ‘ਤੇ ਸਥਿਤ ਰਾਮ ਬਾਗ ਵਿਖੇ ਕੀਤਾ ਗਿਆ, ਜਿਥੇ ਕਿ ਵੱਡੀ ਗਿਣਤੀ ‘ਚ ਸਥਾਨਕ ਪਤਵੰਤਿਆਂ ਸਮੇਤ ਵੱਖ-ਵੱਖ ਸਮਾਜਿਕ, ਰਾਜਸੀ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਹਾਕੀ ਲੀਗ ਸੀਜ਼ਨ-3 ਦੀ ਅੰਕ ਸੂਚੀ ’ਚ ਸਿਖਰ ’ਤੇ ਪਹੁੰਚੀ ਰਾਊਂਡ ਗਲਾਸ ਹਾਕੀ ਅਕੈਡਮੀ ਅਗਲੀ ਖ਼ਬਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਸਕੂਲ ਵਿਖੇ ਨਾਟਕ ਖੇਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।