26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ਯੂਨੀਵਰਸਿਟੀ ਦੇ ਗੇਟ ਨੰਬਰ-2 ’ਤੇ ਕੰਧ ਨਾਲ ਟਕਰਾਈ ਕਾਰ, ਚਾਲਕ ਕੋਲੋਂ ਮਿਲਿਆ ਹਥਿਆਰ

ਚੰਡੀਗੜ੍ਹ, 25 ਨਵੰਬਰ (ਕਪਿਲ ਵਧਵਾ)- ਪੰਜਾਬ ਯੂਨੀਵਰਸਿਟੀ ਦੇ ਗੇਟ ਨੰਬਰ-2 ’ਤੇ ਬੁੱਧਵਾਰ ਸ਼ਾਮ ਇਕ ਕਾਰ ਬੇਕਾਬੂ ਹੋ ਕੇ ਕੰਧ ਨਾਲ ਜਾ ਟਕਰਾਈ। ਹਾਦਸੇ ਵਿਚ ਕਾਰ ਸਵਾਰ ਔਰਤ ਦੀ ਲੱਤ ’ਤੇ ਸੱਟ ਲੱਗਣ ਕਾਰਨ ਫਰੈਕਚਰ ਹੋ ਗਿਆ।

ਅਜੀਤ ਡੈਸਕ 26-11-2026
ਚੰਡੀਗੜ੍ਹ, 25 ਨਵੰਬਰ (ਕਪਿਲ ਵਧਵਾ)- ਪੰਜਾਬ ਯੂਨੀਵਰਸਿਟੀ ਦੇ ਗੇਟ ਨੰਬਰ-2 ’ਤੇ ਬੁੱਧਵਾਰ ਸ਼ਾਮ ਇਕ ਕਾਰ ਬੇਕਾਬੂ ਹੋ ਕੇ ਕੰਧ ਨਾਲ ਜਾ ਟਕਰਾਈ। ਹਾਦਸੇ ਵਿਚ ਕਾਰ ਸਵਾਰ ਔਰਤ ਦੀ ਲੱਤ ’ਤੇ ਸੱਟ ਲੱਗਣ ਕਾਰਨ ਫਰੈਕਚਰ ਹੋ ਗਿਆ। ਉਸ ਨੂੰ ਇਲਾਜ ਲਈ ਜੀ.ਐੱਮ.ਐੱਸ.ਐੱਚ.-16 ਵਿਖੇ ਦਾਖਲ ਕਰਵਾਇਆ ਗਿਆ। ਪੁਲਿਸ ਅਨੁਸਾਰ ਲੁਧਿਆਣਾ ਦੇ ਪਿੰਡ ਜੈਨਪੁਰ ਵਾਸੀ ਬਲਕਰਨ ਸਿੰਘ (36) ਆਪਣੀ ਪਤਨੀ ਅਤੇ ਬੱਚਿਆਂ ਨਾਲ ਟੋਇਟਾ ਇਟੀਓਸ ਕਾਰ (ਰਜਿਸਟਰੇਸ਼ਨ ਨੰਬਰ ਪੀ. ਬੀ. 13) ਰਾਹੀਂ ਪੰਜਾਬ ਯੂਨੀਵਰਸਿਟੀ ਦੇ ਗੇਟ ਨੰਬਰ-2 ਤੋਂ ਅੰਦਰ ਦਾਖਲ ਹੋ ਰਿਹਾ ਸੀ। ਇਸ ਦੌਰਾਨ ਕਾਰ ਬੇਕਾਬੂ ਹੋ ਕੇ ਕੰਧ ਨਾਲ ਟਕਰਾ ਗਈ। ਸੂਚਨਾ ਮਿਲਣ ’ਤੇ ਪੀ.ਸੀ.ਆਰ. ਦੀ ਟੀਮ ਮੌਕੇ ’ਤੇ ਪਹੁੰਚੀ। ਜਾਂਚ ਦੌਰਾਨ ਪੁਲਿਸ ਨੂੰ ਕਾਰ ਚਾਲਕ ਕੋਲੋਂ ਇਕ ਪਿਸਤੌਲ ਵੀ ਮਿਲਿਆ, ਜਿਸ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਪਿਸਤੌਲ ਦਾ ਲਾਇਸੈਂਸ ਹੋਣ ਜਾਂ ਨਾ ਹੋਣ ਸਬੰਧੀ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਅਗਲੇਰੀ ਜਾਂਚ ਪੁਲਿਸ ਚੌਂਕੀ ਯੂਨੀਵਰਸਿਟੀ ਦੇ ਐੱਸ.ਆਈ. ਹਕੀਕਤ ਸਿੰਘ ਕਰ ਰਹੇ ਹਨ।
ਪਿਛਲੀ ਖ਼ਬਰ ਪੀ.ਜੀ.ਆਈ ’ਚ ਕਿਸ਼ੋਰਾਂ ਨੂੰ ਸੋਸ਼ਲ ਮੀਡੀਆ ਦੀ ਸੁਚੱਜੀ ਵਰਤੋਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਅਗਲੀ ਖ਼ਬਰ ਸਿਹਤ ਮੁਲਾਜ਼ਮਾਂ ਦੀਆਂ ਪੱਗਾਂ ਰੋਲ ਕੇ ਸਰਕਾਰ ਨੇ ਪੰਜਾਬ ਦੀ ਇੱਜ਼ਤ ਨੂੰ ਠੇਸ ਪਹੁੰਚਾਈ - ਕੇਵਲ ਸਿੰਘ ਢਿੱਲੋਂ ਸੰਗਰੂਰ ’...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।