26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕੌਂਸਲਰ ਗੁਰਪ੍ਰੀਤ ਕੌਰ ਨੇ ਘਟੀਆ ਮਟੀਰੀਅਲ ਨਾਲ ਸੜਕ ਬਣਾਉਣ ਦਾ ਦੋਸ਼ ਲਗਾਉਂਦਿਆਂ ਜਾਂਚ ਦੀ ਕੀਤੀ ਮੰਗ

ਐੱਸ. ਏ.

ਪਿੰਡ ਸੰਭਾਲਕੀ ਵਿਖੇ ਸੜਕ ਦੇ ਨਿਰਮਾਣ ਦੌਰਾਨ ਘਟੀਆ ਮਟੀਰੀਅਲ ਵਰਤੇ ਜਾਣ ਦਾ ਦੋਸ਼ ਲਗਾ ਕੇ ਉੱਚ ਪੱਧਰੀ ਜਾਂਚ ਦੀ ਮੰਗ ਕਰਦੇ ਹੋਏ ਕੌਂਸਲਰ ਗੁਰਪ੍ਰੀਤ ਕੌਰ ਉੱਭਾ। ਅਜੀਤ ਤਸਵੀਰ 26-11-2026
ਐੱਸ. ਏ. ਐੱਸ. ਨਗਰ, 25 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਸੰਭਾਲਕੀ ਵਿਖੇ ਨਵੀਂ ਬਣਾਈ ਜਾ ਰਹੀ ਸੜਕ ਦੇ ਨਿਰਮਾਣ ਕਾਰਜਾਂ ਦੌਰਾਨ ਘਟੀਆ ਮਟੀਰੀਅਲ ਵਰਤੇ ਜਾਣ ਦਾ ਦੋਸ਼ ਲਗਾਉਂਦਿਆਂ ਸਥਾਨਕ ਵਾ. ਨੰ. 41 ਦੀ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਸੜਕ ਦੇ ਨਿਰਮਾਣ ਦੌਰਾਨ ਵਰਤੇ ਜਾ ਰਹੀ ਸਮੱਗਰੀ ਦੀ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮੌਕੇ ‘ਤੇ ਪਹੁੰਚ ਕੇ ਸੜਕ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਂਦਿਆਂ ਕੌਂਸਲਰ ਉੱਭਾ ਨੇ ਕਿਹਾ ਕਿ ਸੜਕ ਦੇ ਮਟੀਰੀਅਲ ਨੂੰ ਹੱਥਾਂ ਨਾਲ ਰਗੜਨ ‘ਤੇ ਹੀ ਉਹ ਉੱਖੜ ਰਿਹਾ ਹੈ ਅਤੇ ਕੱਲ੍ਹ ਹੀ ਬਣਾਈ ਗਈ ਸੜਕ ਕਈ ਥਾਂ ਤੋਂ ਟੁੱਟਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਥਿਤੀ ਸੜਕ ਨਿਰਮਾਣ ਦੀ ਗੁਣਵੱਤਾ ਅਤੇ ਸੰਬੰਧਿਤ ਅਧਿਕਾਰੀਆਂ ਦੀ ਨਿਗਰਾਨੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਜਾਂ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਪੈਸੇ ਨਾਲ ਬਣਨ ਵਾਲੀਆਂ ਸੜਕਾਂ ਦੀ ਉਮਰ ਅਤੇ ਗੁਣਵੱਤਾ ਯਕੀਨੀ ਬਣਾਉਣਾ ਸੰਬੰਧਿਤ ਵਿਭਾਗ ਅਤੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦਾ ਤੁਰੰਤ ਨੋਟਿਸ ਲੈਂਦਿਆਂ ਸੜਕ ਦੇ ਨਿਰਮਾਣ ਦੌਰਾਨ ਵਰਤੀ ਜਾ ਰਹੀ ਸਮੱਗਰੀ ਦੀ ਉੱਚ ਪੱਧਰੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਘਟੀਆ ਮਟੀਰੀਅਲ ਦੀ ਵਰਤੋਂ, ਵਿੱਤੀ ਬੇਨਿਯਮੀਆਂ ਜਾਂ ਅਧਿਕਾਰੀਆਂ ਦੀ ਲਾਪ੍ਰਵਾਹੀ ਸਾਹਮਣੇ ਆਉਂਦੀ ਹੈ ਤਾਂ ਸੰਬੰਧਿਤ ਅਧਿਕਾਰੀਆਂ ਤੇ ਜ਼ਿੰਮੇਵਾਰ ਠੇਕੇਦਾਰ ਵਿਰੁੱਧ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਦੇ ਪਾਵਨ ਪਵਿੱਤਰ ਅਸਥਾਨ ’ਤੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ ਅਗਲੀ ਖ਼ਬਰ ਇਕ ਕਰੋੜ 11 ਲੱਖ ਰੁ. ਦੇ ਇਮੀਗ੍ਰੇਸ਼ਨ ਧੋਖਾਧੜੀ ਦੇ 7 ਮਾਮਲਿਆਂ ’ਚ ਸੰਜੇ ਸਿੰਘ ਨੂੰ ਜ਼ਮਾਨਤ ਮੁਹਾਲੀ ਦੀ ਅਦਾਲਤ ਨੇ ਵੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।