ਰਤਵਾੜਾ ਸਾਹਿਬ ਸਕੂਲ ਦੀ ਵਿਦਿਆਰਥਣ ਗੁਰਸਾਰ ਕੌਰ ਨੇ ਰਾਜ ਪੱਧਰੀ ਖੇਡਾਂ ਵਿਚ ਮਾਰੀਆਂ ਮੱਲਾਂ
ਮੁੱਲਾਂਪੁਰ ਗਰੀਬਦਾਸ, 25 ਨਵੰਬਰ (ਦਿਲਬਰ ਸਿੰਘ ਖੈਰਪੁਰ) - ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ ਸਕੂਲ ਰਤਵਾੜਾ ਸਾਹਿਬ ਦੀ ਨੌਵੀਂ ਜਮਾਤ ਵਿਚ ਪੜ੍ਹਦੀ ਵਿਦਿਆਰਥਣ ਗੁਰਸਾਰ ਕੌਰ ਨੇ ਲੁਧਿਆਣਾ ਵਿਖੇ ਹੋਈਆਂ ਰਾਜ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ (ਸੀਜਨ-4) ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਗੁਰਸਾਰ ਕੌਰ ਨੇ 4 x100 ਮੀਟਰ ਰੀਲੇਅ ਦੌੜ ਵਿਚ ਸੋਨ ਤਗਮਾ ਅਤੇ 400 ਮੀਟਰ ਦੌੜ ਵਿਚ ਸਿਲਵਰ ਮੈਡਲ ਜਿੱਤਿਆ ।
ਅਜੀਤ ਡੈਸਕ
26-11-2026