26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਡਾ. ਗਿਰੀਸ਼ ਡੋਗਰਾ ਵਲੋਂ ਆਮ ਆਦਮੀ ਕਲੀਨਿਕ ਸੈਕਟਰ-69 ਦਾ ਦੌਰਾ

ਐੱਸ. ਏ.

ਅਜੀਤ ਡੈਸਕ 26-11-2026
ਐੱਸ. ਏ. ਐੱਸ. ਨਗਰ, 25 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਵਲੋਂ ਆਮ ਆਦਮੀ ਕਲੀਨਿਕ ਸੈਕਟਰ-69 ਦਾ ਦੌਰਾ ਕੀਤਾ ਗਿਆ। ਉਨ੍ਹਾਂ ਸੁਪਰਵੀਜ਼ਨ ਦੌਰਾਨ ਕਲੀਨਿਕ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਮਰੀਜ਼ਾਂ ਨੂੰ ਮਿਲਣ ਵਾਲੀਆਂ ਸਹੂਲਤਾਂ, ਸਫ਼ਾਈ ਵਿਵਸਥਾ, ਦਵਾਈਆਂ ਦੀ ਉਪਲੱਬਧਤਾ ਅਤੇ ਰਿਕਾਰਡ ਦੀ ਸਾਂਭ-ਸੰਭਾਲ ਦਾ ਜਾਇਜ਼ਾ ਲਿਆ ਗਿਆ। ਇਸ ਦੇ ਨਾਲ ਹੀ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਮਰੀਜ਼ ਪੱਖੀ ਬਣਾਉਣ ਲਈ ਸਟਾਫ਼ ਨੂੰ ਲੋੜੀਂਦੇ ਸੁਝਾਅ ਅਤੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਡਾ. ਗਿਰੀਸ਼ ਡੋਗਰਾ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਦੀ ਮਹੱਤਵਪੂਰਨ ਸਿਹਤ ਪਹਿਲਕਦਮੀ ਹੈ, ਜਿਸ ਦਾ ਮੁੱਖ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਦਾ ਉਦੇਸ਼ ਸਿਰਫ਼ ਨਿਰੀਖਣ ਕਰਨਾ ਹੀ ਨਹੀਂ, ਸਗੋਂ ਸਿਹਤ ਕਰਮਚਾਰੀਆਂ ਨੂੰ ਸਹਿਯੋਗ ਦੇ ਕੇ ਸੇਵਾਵਾਂ ਵਿਚ ਲਗਾਤਾਰ ਸੁਧਾਰ ਲਿਆਉਣਾ ਵੀ ਹੈ। ਡਾ. ਗਿਰੀਸ਼ ਡੋਗਰਾ ਨੇ ਸਮੂਹ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੂਰੀ ਲਗਨ, ਜ਼ਿੰਮੇਵਾਰੀ ਅਤੇ ਸਮਰਪਣ ਭਾਵਨਾ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਤਾਂ ਜੋ ਆਮ ਲੋਕਾਂ ਨੂੰ ਬਿਹਤਰ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਮਿਲ ਸਕਣ।
ਪਿਛਲੀ ਖ਼ਬਰ ਭਾਜਪਾ-ਅਕਾਲੀ ਗੱਠਜੋੜ ਪੰਜਾਬ ਨੂੰ ਵਿਕਾਸ ਦੀ ਸਹੀ ਰਾਹ ’ਤੇ ਲੈ ਕੇ ਜਾਵੇਗਾ- ਗੁਰਦਰਸ਼ਨ ਸਿੰਘ ਸੈਣੀ ‘ ਆਪ ’ ਸਰਕਾਰ ਨੇ... ਅਗਲੀ ਖ਼ਬਰ ਬਰਵਾਲਾ ’ਚ ਨਾਜਾਇਜ਼ ਕਾਲੋਨੀ ਵਿਰੁੱਧ ਪ੍ਰਸ਼ਾਸਨ ਦੀ ਵੱਡੀ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।