ਮਾਸਟਰ ਜਸਵੀਰ ਸਿੰਘ ਨੇ ਰਾਜ ਪੱਧਰੀ ਮੁਕਾਬਲੇ ਵਿਚ ਜਿੱਤਿਆ ਗੋਲਡ ਮੈਡਲ
ਲਾਲੜੂ, 25 ਨਵੰਬਰ (ਰਾਜਬੀਰ ਸਿੰਘ)- ਮਾਸਟਰ ਜਸਵੀਰ ਸਿੰਘ ਲਾਲੜੂ ਜ਼ਿਲ੍ਹਾ ਮੋਹਾਲੀ ਨੇ ਲੁਧਿਆਣਾ ਵਿਖੇ ਕਰਵਾਈਆਂ ਗਈਆਂ ਰਾਜ ਪੱਧਰੀ ਸੀਜ਼ਨ-4 ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਲੰਬੀ ਛਾਲ ਦੇ ਮੁਕਾਬਲੇ ਵਿਚ ਗੋਲਡ ਮੈਡਲ ਜਿੱਤ ਕੇ ਜ਼ਿਲ੍ਹਾ ਮੋਹਾਲੀ ਅਤੇ ਲਾਲੜੂ ਇਲਾਕੇ ਦਾ ਮਾਣ ਵਧਾਇਆ ਹੈ। ਇਹ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਸੀਜ਼ਨ-3 ਦੌਰਾਨ ਪੈਰ ਵਿਚ ਫ੍ਰੈਕਚਰ ਹੋਣ ਕਾਰਨ ਸਟੇਟ ਚੈਂਪੀਅਨਸ਼ਿਪ ਵਿਚ ਹਿੱਸਾ ਨਹੀਂ ਲੈ ਸਕੇ ਸਨ ਪਰ ਇਸ ਵਾਰ ਉਨ੍ਹਾਂ ਨੇ ਸਖ਼ਤ ਮਿਹਨਤ, ਲਗਨ, ਨਿਸ਼ਠਾ ਅਤੇ ਖੇਡ ਪ੍ਰਤੀ ਸਮਰਪਣ ਨਾਲ ਸੋਨੇ ਦਾ ਤਮਗਾ ਜਿੱਤ ਕੇ ਆਪਣੀ ਕਾਬਲੀਅਤ ਸਾਬਿਤ ਕੀਤੀ।
ਅਜੀਤ ਡੈਸਕ
26-11-2026