25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਜੇ. ਬੀ. ਫਿਟਨੈੱਸ ਜਿਮ ਵਲੋਂ ਖੂਨਦਾਨ ਕੈਂਪ ਲਗਾਇਆ

ਡੇਰਾਬੱਸੀ, 25 ਨਵੰਬਰ (ਗੁਰਮੀਤ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੇ. ਬੀ.

ਅਜੀਤ ਡੈਸਕ 26-11-2026
ਡੇਰਾਬੱਸੀ, 25 ਨਵੰਬਰ (ਗੁਰਮੀਤ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੇ. ਬੀ. ਫਿਟਨੈੱਸ ਜਿੰਮ ਵਲੋਂ ਪਹਿਲਾ ਖੂਨਦਾਨ ਕੈਂਪ ਲਗਾਇਆ। ਇਸ ਦੌਰਾਨ ਖੂਨਦਾਨੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਕੁਲ 61 ਯੂਨਿਟ ਖੂਨਦਾਨ ਕੀਤਾ। ਕੈਂਪ ਦਾ ਮੁੱਖ ਮਕਸਦ ਲੋੜਵੰਦ ਮਰੀਜ਼ਾਂ ਦੀ ਮਦਦ ਕਰਨਾ ਤੇ ਲੋਕਾਂ ਨੂੰ ਖੂਨਦਾਨ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਪ੍ਰਬੰਧਕਾਂ ਨੇ ਕਿਹਾ ਕਿ ਖੂਨਦਾਨ ਇਕ ਮਹਾਨ ਸਮਾਜ ਸੇਵਾ ਹੈ, ਜਿਸ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਮਨੁੱਖਤਾ ਦੀ ਸੇਵਾ ਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦੀਆਂ ਹਨ। ਜੇ. ਬੀ. ਫਿਟਨੈੱਸ ਜਿੰਮ ਦੇ ਪ੍ਰਬੰਧਕਾਂ ਨੇ ਕੈਂਪ ਵਿਚ ਸਹਿਯੋਗ ਦੇਣ ਵਾਲੇ ਸਾਰੇ ਖੂਨਦਾਨੀਆਂ ਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਭਵਿੱਖ ਵਿਚ ਵੀ ਅਜਿਹੇ ਸਮਾਜ ਸੇਵਾ ਦੇ ਉਪਰਾਲੇ ਜਾਰੀ ਰੱਖਣ ਦਾ ਭਰੋਸਾ ਦਿੱਤਾ।
ਪਿਛਲੀ ਖ਼ਬਰ ਬਸਪਾ ਅੱਜ ਫਿਲੌਰ ਵਿਖੇ ਕਰੇਗੀ ਪੰਜਾਬ ਸੰਭਾਲੋ ਰੈਲੀ-ਛੜਬੜ ਅਗਲੀ ਖ਼ਬਰ ਕੰਪਿਊਟਰ ਸਿੱਖਿਆ ਵੱਲ ਵਿਦਿਆਰਥੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਪੰਜਾਬ ਯੂਨੀਵਰਸਿਟੀ ਨੇ ਚੁੱਕਿਆ ਕਦਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।