26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪੀ. ਜੀ. ਆਈ. ’ਚ ਸੰਵਿਧਾਨ ਦਿਵਸ ਸ਼ਰਧਾ ਤੇ ਸਨਮਾਨ ਨਾਲ ਮਨਾਇਆ

ਚੰਡੀਗੜ੍ਹ, 26 ਨਵੰਬਰ (ਮਾਰਕੰਡਾ)-ਪੋਸਟਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਚੰਡੀਗੜ੍ਹ ਵਿਖੇ ਸੰਵਿਧਾਨ ਦਿਵਸ ਪੂਰੀ ਸ਼ਰਧਾ ਤੇ ਸਨਮਾਨ ਨਾਲ ਮਨਾਇਆ। ਇਸ ਮੌਕੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ ਗਈ।

ਅਜੀਤ ਡੈਸਕ 27-11-2026
ਚੰਡੀਗੜ੍ਹ, 26 ਨਵੰਬਰ (ਮਾਰਕੰਡਾ)-ਪੋਸਟਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਚੰਡੀਗੜ੍ਹ ਵਿਖੇ ਸੰਵਿਧਾਨ ਦਿਵਸ ਪੂਰੀ ਸ਼ਰਧਾ ਤੇ ਸਨਮਾਨ ਨਾਲ ਮਨਾਇਆ। ਇਸ ਮੌਕੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ ਗਈ। ਸਮਾਗਮ ਦੌਰਾਨ ਪੀ. ਜੀ. ਆਈ. ਦੇ ਡੀਨ (ਅਕਾਦਮਿਕ) ਪ੍ਰੋ. ਸੰਜੇ ਜੈਨ ਨੇ ਸੰਸਥਾ ਦੇ ਫੈਕਲਟੀ ਮੈਂਬਰਾਂ, ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਵਿਧਾਨਕ ਸਹੁੰ ਚੁਕਾਈ। ਇਸ ਦੌਰਾਨ ਸਾਰਿਆਂ ਨੇ ਨਿਆਂ, ਆਜ਼ਾਦੀ, ਸਮਾਨਤਾ ਤੇ ਭਾਈਚਾਰੇ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਅਤੇ ਕਾਰਜ-ਵਿਹਾਰ ਵਿਚ ਅਪਣਾਉਣ ਦਾ ਸੰਕਲਪ ਲਿਆ। ਸੰਬੋਧਨ ਕਰਦਿਆਂ ਪ੍ਰੋ. ਸੰਜੇ ਜੈਨ ਨੇ ਕਿਹਾ ਕਿ ਭਾਰਤੀ ਸੰਵਿਧਾਨ ਸਿਰਫ਼ ਦੇਸ਼ ਦਾ ਸਰਵਉੱਚ ਕਾਨੂੰਨ ਹੀ ਨਹੀਂ, ਸਗੋਂ ਭਾਰਤ ਦੀ ਲੋਕਤੰਤਰੀ ਪ੍ਰਣਾਲੀ ਅਤੇ ਕੌਮੀ ਪਛਾਣ ਦੀ ਮਜ਼ਬੂਤ ਨੀਂਹ ਵੀ ਹੈ। ਉਨ੍ਹਾਂ ਕਿਹਾ ਕਿ ਸਮਾਨਤਾ, ਮਾਣ-ਸਨਮਾਨ, ਨਿਆਂ ਤੇ ਸਮਾਵੇਸ਼ਤਾ ਵਰਗੇ ਸੰਵਿਧਾਨਕ ਆਦਰਸ਼ਾਂ ਦੀ ਝਲਕ ਸਾਡੇ ਨਾਗਰਿਕ ਫ਼ਰਜ਼ਾਂ ਦੇ ਨਾਲ-ਨਾਲ ਰੋਜ਼ਾਨਾ ਦੇ ਪੇਸ਼ੇਵਰ ਵਿਹਾਰ ਵਿਚ ਵੀ ਦਿਖਾਈ ਦੇਣੀ ਚਾਹੀਦੀ ਹੈ। ਇਸ ਸਮਾਗਮ ਵਿਚ ਪ੍ਰੋ. ਸੰਜੀਵ ਹਾਂਡਾ ਡੀਨ (ਰਿਸਰਚ), ਪ੍ਰੋ. ਅਸ਼ੋਕ ਕੁਮਾਰ ਮੈਡੀਕਲ ਸੁਪਰਡੈਂਟ ਤੇ ਪ੍ਰੋ. ਅਰੁਣ ਬਾਂਸਲ ਕਾਰਜਕਾਰੀ ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਸਮੇਤ ਸੰਸਥਾ ਦੇ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ।
ਪਿਛਲੀ ਖ਼ਬਰ ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਰਾਸ਼ਟਰੀ ਪਾਵਰ-ਲਿਫ਼ਟਿੰਗ ਚੈਂਪੀਅਨਸ਼ਿਪ ’ਚ ਜਿੱਤਿਆ ਚਾਂਦੀ ਦਾ ਤਗ਼ਮਾ ਅਗਲੀ ਖ਼ਬਰ ‘ ਪੈੱਕ’ ’ਚ ਗੰਦੇ ਪਾਣੀ ਵਿਚੋਂ ਐਂਟੀਬਾਇਓਟਿਕਸ ਨੂੰ ਹਟਾਉਣ ਦੇ ਇਲਾਜ ਤੇ ਰੋਗਾਣੂੰਨਾਸ਼ਕ ਰੋਧ ਬਾਰੇ ਮਾਹਿਰ ਭਾਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।