26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਰਾਸ਼ਟਰੀ ਪਾਵਰ-ਲਿਫ਼ਟਿੰਗ ਚੈਂਪੀਅਨਸ਼ਿਪ ’ਚ ਜਿੱਤਿਆ ਚਾਂਦੀ ਦਾ ਤਗ਼ਮਾ

ਐੱਸ. ਏ.

ਅਜੀਤ ਡੈਸਕ 27-11-2026
ਐੱਸ. ਏ. ਐੱਸ. ਨਗਰ, 26 ਨਵੰਬਰ (ਪ੍ਰੋ. ਅਵਤਾਰ ਸਿੰਘ)-ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਰਾਸ਼ਟਰੀ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦਾ ਨਾਂਅ ਚਮਕਾਇਆ ਹੈ। ਬੀ. ਸੀ. ਏ. (ਆਰਟੀਫੀਸ਼ੀਅਲ ਇੰਟੈਲੀਜੈਂਸ) ਦੇ ਪਹਿਲੇ ਸਾਲ ਦੇ ਵਿਦਿਆਰਥੀ ਆਨੰਦ ਕੁਮਾਰ ਨੇ ਨੈਸ਼ਨਲ ਪਾਵਰ-ਲਿਫ਼ਟਿੰਗ ਚੈਂਪੀਅਨਸ਼ਿਪ-2026 ਦੇ 56 ਕਿੱਲੋ ਭਾਰ ਵਰਗ ‘ਚ ਦੂਜਾ ਸਥਾਨ ਹਾਸਿਲ ਕਰਕੇ ਚਾਂਦੀ ਦਾ ਤਗ਼ਮਾ ਆਪਣੇ ਨਾਂਅ ਕੀਤਾ ਹੈ। ਪਾਵਰ-ਲਿਫ਼ਟਿੰਗ ਫੈਡਰੇਸ਼ਨ ਆਫ਼ ਇੰਡੀਆ ਵਲੋਂ 20 ਤੋਂ 23 ਨਵੰਬਰ ਤੱਕ ਦਿੱਲੀ ਦੇ ਤਿਮਾਰਪੁਰ ਸਥਿਤ ਸਪੋਰਟਸ ਕੰਪਲੈਕਸ ਜੀ. ਐੱਸ. ਵੀ. ਵਿਖੇ ਕਰਵਾਈ ਚੈਂਪੀਅਨਸ਼ਿਪ ‘ਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਖਿਡਾਰੀਆਂ ਨੇ ਭਾਗ ਲਿਆ। ਇਸ ਦੌਰਾਨ ਆਨੰਦ ਕੁਮਾਰ ਨੇ ਆਪਣੀ ਬੇਮਿਸਾਲ ਤਾਕਤ, ਦ੍ਰਿੜ ਇਰਾਦੇ ਤੇ ਸ਼ਾਨਦਾਰ ਖੇਡ ਦੇ ਦਮ ‘ਤੇ ਦੂਜਾ ਸਥਾਨ ਹਾਸਿਲ ਕਰਕੇ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਆਨੰਦ ਦੀ ਇਸ ਪ੍ਰਾਪਤੀ ਦੇ ਚਲਦਿਆਂ ਯੂਨੀਵਰਸਿਟੀ ਪ੍ਰਬੰਧਨ ਵਲੋਂ ਉਸ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਤੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ, ਵਾਈਸ ਚੇਅਰਮੈਨ ਗੁਰਿੰਦਰ ਸਿੰਘ ਬਾਹਰਾ ਅਤੇ ਡਾਇਰੈਕਟਰ ਸਪੋਰਟਸ ਡਾ. ਕਰਮਵੀਰ ਸਿੰਘ ਅੱਤਰੀ ਨੇ ਆਨੰਦ ਕੁਮਾਰ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਆਨੰਦ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸ੍ਰੋਤ ਬਣੇਗੀ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ‘ਚ ਵੀ ਵਧ ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕਰੇਗੀ। ਯੂਨੀਵਰਸਿਟੀ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਵੀ ਆਨੰਦ ਕੁਮਾਰ ਦੀ ਇਸ ਸਫ਼ਲਤਾ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਨੂੰ ਭਵਿੱਖ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਸੰਵਿਧਾਨ ਦਿਵਸ ’ਤੇ ਭਾਜਪਾ ਤੇ ਚੋਣ ਕਮਿਸ਼ਨ ਨੇ ਮਿਲ ਕੇ ਚੰਡੀਗੜ੍ਹ ਵਿਚ ਲੋਕਤੰਤਰ ਦੀ ਹੱਤਿਆ ਦੀ ਸਾਜਿਸ਼ ਰਚੀ-ਵਿਜੇ ਪਾਲ ਸਿ... ਅਗਲੀ ਖ਼ਬਰ ਪੀ. ਜੀ. ਆਈ. ’ਚ ਸੰਵਿਧਾਨ ਦਿਵਸ ਸ਼ਰਧਾ ਤੇ ਸਨਮਾਨ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।