26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਚੇਅਰਮੈਨ ਗੋਲਡੀ ਵਲੋਂ ਖਰੜ ਹਲਕੇ ਦੇ ਵਿਕਾਸ ਕਾਰਜਾਂ ਤੇ ਪੀਣ ਵਾਲੇ ਪਾਣੀ ਦੀ ਸਪਲਾਈ ਸੰਬੰਧੀ ਡੀ. ਸੀ. ਨਾਲ ਵਿਸ਼ੇਸ਼ ਮੀਟਿੰਗ

ਐੱਸ. ਏ.

ਅਜੀਤ ਡੈਸਕ 27-11-2026
ਐੱਸ. ਏ. ਐੱਸ. ਨਗਰ, 26 ਨਵੰਬਰ (ਪ੍ਰੋ. ਅਵਤਾਰ ਸਿੰਘ)-ਖਰੜ ਹਲਕੇ ‘ਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸੰਬੰਧੀ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਲੋਂ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਨਾਲ ਮੁਹਾਲੀ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸੰਬੰਧੀ ਵਿਸਥਾਰ ਸਹਿਤ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਇਸ ਨਾਲ ਸ਼ਹਿਰ ‘ਚ ਪੀਣ ਵਾਲੇ ਪਾਣੀ ਦੀ ਉਪਲੱਬਧਤਾ ‘ਚ ਸੁਧਾਰ ਹੋਵੇਗਾ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਤੋਂ ਇਲਾਵਾ ਮੀਟਿੰਗ ‘ਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ‘ਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ ਗਈ। ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸੰਬੰਧੀ ਵੀ ਗੱਲਬਾਤ ਕੀਤੀ ਗਈ। ਇਸੇ ਦੌਰਾਨ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਖਰੜ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜ਼ੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਦੀ ਕਿੱਲਤ ਦੀ ਸਮੱਸਿਆ ਤੋਂ ਨਿਜ਼ਾਤ ਮਿਲੇਗੀ। ਮੀਟਿੰਗ ‘ਚ ਐੱਸ. ਡੀ. ਐੱਮ. ਖਰੜ ਗੁਰਮੀਤ ਸਿੰਘ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ. ਓ.) ਅਸ਼ੋਕ ਪਥਰੀਆ ਸਮੇਤ ਹੋਰ ਸੰਬੰਧਿਤ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੋਹਾਣਾ ਹਸਪਤਾਲ ਵਿਖੇ ਰੋਬੋਟਿਕ ਸਰਜਰੀ ਦੇ ਨਿਰੀਖਣ ਸੰਬੰਧੀ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਰੁੜਕੀ ਖਾਮ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਰਾਣਾ ਗਿੱਲ ਨੇ 15 ਦਿਨ ਪਹਿਲਾਂ ਬਣੀ ਸੜਕ ਦੇ ਟੁੱਟਣ ਦਾ ਮੁੱਦਾ ਚੁੱਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।