ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮੋਮਬੱਤੀਆਂ ਜਗ੍ਹਾ ਕੇ ਸਵ. ਆਰੀਅਨ ਕੁੰਡਲ ਨੂੰ ਦਿੱਤੀ ਦਿਲੀ ਸ਼ਰਧਾਂਜਲੀ
ਚੰਡੀਗੜ੍ਹ, 27 ਨਵੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਪਹਿਲੇ ਸਾਲ ਦੇ ਵਿਦਿਆਰਥੀ ਆਰੀਅਨ ਕੁੰਡਲ ਦੇ ਅਚਾਨਕ ਹੋਏ ਦਿਹਾਂਤ ਕਾਰਨ ਪੂਰੀ ਪੰਜਾਬ ਯੂਨੀਵਰਸਿਟੀ ਭਾਈਚਾਰੇ ਵਿਚ ਗਹਿਰੇ ਦੁੱਖ ਪਾਇਆ ਜਾ ਰਿਹਾ ਹੈ। ਇਸ ਮੌਕੇ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਨੇ ਅੰਕਿਤ ਬਿਧਾਨ ਨੇ ਕਿਹਾ ਕਿ ਆਰੀਅਨ ਕੁੰਡਲ ਦਾ ਸਮੇਂ ਤੋਂ ਪਹਿਲਾਂ ਚਲਾ ਜਾਣਾ ਇਕ ਬਹੁਤ ਹੀ ਦਰਦਨਾਕ ਤੇ ਦਿਲ ਤੋੜ ਦੇਣ ਵਾਲਾ ਘਾਟਾ ਹੈ।
ਅਜੀਤ ਡੈਸਕ
28-11-2026