28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ

ਚੰਡੀਗੜ੍ਹ, 27 ਨਵੰਬਰ (ਅਜੀਤ ਬਿਊਰੋ)-ਮੁਲਾਜ਼ਮ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਥੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਲੜੀਵਾਰ ਉਸਾਰੂ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰੇਕ ਜਥੇਬੰਦੀ ਦੇ ਵਫ਼ਦ ਦੇ ਆਗੂਆਂ ਵਲੋਂ ਪੇਸ਼ ਕੀਤੀਆਂ ਗਈਆਂ ਚਿੰਤਾਵਾਂ, ਸ਼ਿਕਾਇਤਾਂ ਤੇ ਸੁਝਾਵਾਂ ਨੂੰ ਬੜੇ ਧਿਆਨ ਅਤੇ ਵਿਸਥਾਰ ਨਾਲ ਸੁਣਿਆ।

ਅਜੀਤ ਡੈਸਕ 28-11-2026
ਚੰਡੀਗੜ੍ਹ, 27 ਨਵੰਬਰ (ਅਜੀਤ ਬਿਊਰੋ)-ਮੁਲਾਜ਼ਮ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਥੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਲੜੀਵਾਰ ਉਸਾਰੂ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰੇਕ ਜਥੇਬੰਦੀ ਦੇ ਵਫ਼ਦ ਦੇ ਆਗੂਆਂ ਵਲੋਂ ਪੇਸ਼ ਕੀਤੀਆਂ ਗਈਆਂ ਚਿੰਤਾਵਾਂ, ਸ਼ਿਕਾਇਤਾਂ ਤੇ ਸੁਝਾਵਾਂ ਨੂੰ ਬੜੇ ਧਿਆਨ ਅਤੇ ਵਿਸਥਾਰ ਨਾਲ ਸੁਣਿਆ। ਮੁਲਾਜ਼ਮ ਵਰਗ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ। ਦਿਨ ਭਰ ਚੱਲੇ ਇਸ ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਨੇ ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ, ਡੈਮੋਕ੍ਰੇਟਿਕ ਮਿਡ-ਡੇਅ ਮੀਲ ਕੁੱਕ ਫਰੰਟ ਪੰਜਾਬ, ਗੌਰਮਿੰਟ ਡਰੱਗ ਡੀ-ਅਡਿਕਸ਼ਨ ਐਂਡ ਰੀਹੈਬਲੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ, ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ, ਜੁਆਇੰਟ ਐਕਸ਼ਨ ਕਮੇਟੀ ਐਸ. ਸੀ./ਬੀ. ਸੀ. (ਮੁਲਾਜ਼ਮ, ਸਮਾਜਿਕ, ਧਾਰਮਿਕ) ਜਥੇਬੰਦੀਆਂ ਪੰਜਾਬ, ਅਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਮੀਟਿੰਗਾਂ ਦੌਰਾਨ ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ ਦੇ ਸਹਾਇਕ ਸੂਬਾ ਕਨਵੀਨਰ ਭੁਪਿੰਦਰ ਸਿੰਘ, ਡੈਮੋਕ੍ਰੇਟਿਕ ਮਿਡ-ਡੇਅ ਮੀਲ ਕੁੱਕ ਫਰੰਟ ਪੰਜਾਬ ਦੀ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੋ, ਗੌਰਮਿੰਟ ਡਰੱਗ ਡੀ-ਅਡਿਕਸ਼ਨ ਐਂਡ ਰੀਹੈਬਲੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ, ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ, ਜੁਆਇੰਟ ਐਕਸ਼ਨ ਕਮੇਟੀ ਐਸ.ਸੀ./ਬੀ.ਸੀ. (ਮੁਲਾਜ਼ਮ, ਸਮਾਜਿਕ, ਧਾਰਮਿਕ) ਜਥੇਬੰਦੀਆਂ ਪੰਜਾਬ ਦੇ ਕੋਆਰਡੀਨੇਟਰ ਚੇਅਰਮੈਨ ਜਸਬੀਰ ਸਿੰਘ ਪਾਲ ਅਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਤੋਂ ਸ਼ੇਰ ਸਿੰਘ ਨੇ ਆਪੋ-ਆਪਣੀਆਂ ਜਥੇਬੰਦੀਆਂ ਦੇ ਮੁੱਦੇ ਤੇ ਮੰਗਾਂ ਰੱਖੀਆਂ।
ਪਿਛਲੀ ਖ਼ਬਰ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜ਼ਮਾਂ ਨੇ ਸੰਘਰਸ਼ ਦਾ ਬਿਗਲ ਵਜਾਇਆ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮੋਮਬੱਤੀਆਂ ਜਗ੍ਹਾ ਕੇ ਸਵ. ਆਰੀਅਨ ਕੁੰਡਲ ਨੂੰ ਦਿੱਤੀ ਦਿਲੀ ਸ਼ਰਧਾਂਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।