28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ-ਭਾਜਪਾ ਦਾ ਗੱਠਜੋੜ ਸੂਬੇ ਨੂੰ ਵਿਕਾਸ, ਸਥਿਰਤਾ ਅਤੇ ਖੁਸ਼ਹਾਲੀ ਦੀ ਨਵੀਂ ਦਿਸ਼ਾ ਦੇਣ ਵਾਲਾ-ਪਵਨ ਮਨੋਚਾ

ਖਰੜ, 27 ਨਵੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਏਕਤਾ ਤੇ ਖੁਸ਼ਹਾਲੀ ਨੂੰ ਮਜ਼ਬੂਤ ਕਰਨ ਦੀ ਦਿਸ਼ਾ ‘ਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਇਕੱਠੇ ਹੋਣਾ ਅਹਿਮ ਅਤੇ ਇਤਿਹਾਸਕ ਸਿਆਸੀ ਫ਼ੈਸਲਾ ਹੈ ਅਤੇ ਇਹ ਗੱਠਜੋੜ 2027 ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗਾ। ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਖਰੜ ਤੋਂ ਭਾਜਪਾ ਦੇ ਬੀ.

ਅਜੀਤ ਡੈਸਕ 28-11-2026
ਖਰੜ, 27 ਨਵੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਏਕਤਾ ਤੇ ਖੁਸ਼ਹਾਲੀ ਨੂੰ ਮਜ਼ਬੂਤ ਕਰਨ ਦੀ ਦਿਸ਼ਾ ‘ਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਇਕੱਠੇ ਹੋਣਾ ਅਹਿਮ ਅਤੇ ਇਤਿਹਾਸਕ ਸਿਆਸੀ ਫ਼ੈਸਲਾ ਹੈ ਅਤੇ ਇਹ ਗੱਠਜੋੜ 2027 ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗਾ। ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਖਰੜ ਤੋਂ ਭਾਜਪਾ ਦੇ ਬੀ. ਐੱਲ. ਪਵਨ ਮਨੋਚਾ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਸੂਬੇ ਨੂੰ ਵਿਕਾਸ, ਸਥਿਰਤਾ ਤੇ ਖੁਸ਼ਹਾਲੀ ਦੀ ਨਵੀਂ ਦਿਸ਼ਾ ਦੇਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਅਮਨ-ਸ਼ਾਂਤੀ, ਸੁਰੱਖਿਆ, ਰੁਜ਼ਗਾਰ ਤੇ ਬਿਹਤਰ ਬੁਨਿਆਦੀ ਸਹੂਲਤਾਂ ਦੀ ਉਮੀਦ ਰੱਖਦੇ ਹਨ। ਪੰਜਾਬ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਬਾਹਰ ਕੱਢਣ ਲਈ ਠੋਸ ਨੀਤੀਆਂ, ਸੁਚੱਜੇ ਪ੍ਰਬੰਧ ਤੇ ਜ਼ਮੀਨੀ ਪੱਧਰ ‘ਤੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਸੂਬੇ ਦਾ ਭਵਿੱਖ ਹੈ, ਲਿਹਾਜ਼ਾ ਨੌਜਵਾਨਾਂ ਨੂੰ ਰੁਜ਼ਗਾਰ ਦੀ ਭਾਲ ‘ਚ ਵਿਦੇਸ਼ਾਂ ਵੱਲ ਜਾਣ ਤੋਂ ਰੋਕਣ, ਪੰਜਾਬ ‘ਚ ਹੀ ਰੁਜ਼ਗਾਰ ਅਤੇ ਉਦਯੋਗਿਕ ਮੌਕੇ ਪੈਦਾ ਕਰਨ ਦੇ ਨਾਲ-ਨਾਲ ਕਿਸਾਨਾਂ ਦੀ ਆਰਥਿਕ ਮਜ਼ਬੂਤੀ, ਵਪਾਰੀਆਂ ਦੀਆਂ ਸਮੱਸਿਆਵਾਂ, ਮੁਲਾਜ਼ਮਾਂ ਦੇ ਹੱਕਾਂ ਅਤੇ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇਣੀ ਬੇਹੱਦ ਜ਼ਰੂਰੀ ਹੈ। 27 ਐਮਓਐਚ 17
ਪਿਛਲੀ ਖ਼ਬਰ ਜ਼ਿਲ੍ਹਾ ਪਟਵਾਰ ਯੂਨੀਅਨ ਦੇ ਜਗਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਤੇ ਗੁਰਪ੍ਰੀਤ ਸਿੰਘ ਜਨਰਲ ਸਕੱਤਰ ਬਣੇ ਅਗਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਖੇਡ ਮੈਦਾਨ ਲਈ 5 ਲੱਖ ਰੁ. ਦੀ ਗ੍ਰਾਂਟ ਦੇਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।