28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਭਾਈ ਰਾਜੋਆਣਾ ਨਾਲ ਸੰਬੰਧਿਤ ਪਟੀਸ਼ਨ ਦਾ ਕੇਂਦਰ ਵਲੋਂ ਵਿਰੋਧ ਕੀਤੇ ਜਾਣ ਨਾਲ ਭਾਜਪਾ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋਇਆ-ਕਾਹਲੋਂ

ਐੱਸ. ਏ.

ਅਜੀਤ ਡੈਸਕ 28-11-2026
ਐੱਸ. ਏ. ਐੱਸ. ਨਗਰ, 27 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਥਕ ਆਗੂ ਤੇ ਸਥਾਨਕ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਤਬਦੀਲ ਕਰਨ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਪੀਲ ‘ਤੇ ਸੁਪਰੀਮ ਕੋਰਟ ਵਿਖੇ ਵਿਰੋਧ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਨਾਲ ਭਾਜਪਾ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਰਹੂਮ ਇੰਦਰਾ ਗਾਂਧੀ ਦੇ ਪਦ ਚਿੰਨ੍ਹਾਂ ‘ਤੇ ਚਲਦਿਆਂ ਸਿੱਖਾਂ ਨੂੰ ਸਬਕ ਸਿਖਾਉਣ ਵਾਲੀ ਨੀਤੀ ਅਨੁਸਾਰ ਚਾਲਾਂ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਦਾਇਤ ਕਰਕੇ ਸੁਪਰੀਮ ਕੋਰਟ ‘ਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਤਬਦੀਲ ਕਰਨ ਵਾਲੀ ਅਪੀਲ ਦਾਇਰ ਕਰਵਾਈ ਗਈ ਸੀ, ਜਿਸ ਦਾ ਭਾਜਪਾ ਸਰਕਾਰ ਵਲੋਂ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖਾਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਇਸ ਮੁੱਦੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਚੁੱਪੀ ਦੀ ਵੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਕਾਹਲੋਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਕੌਮ ਦੀਆਂ ਭਾਵਨਾਵਾਂ ਅਨੁਸਾਰ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ 750 ਕਿਸਾਨਾਂ ਦੀ ਸ਼ਹਾਦਤ ਨੂੰ ਭੁੱਲ ਕੇ ਭਾਜਪਾ ਦੀ ਝੋਲੀ ਪਏ ਸੁਖਬੀਰ-ਤਰਲੋਚਨ ਸਿੰਘ ਅਗਲੀ ਖ਼ਬਰ ਜ਼ਿਲ੍ਹਾ ਪਟਵਾਰ ਯੂਨੀਅਨ ਦੇ ਜਗਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਤੇ ਗੁਰਪ੍ਰੀਤ ਸਿੰਘ ਜਨਰਲ ਸਕੱਤਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।