28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਭਾਜਪਾ ਤੇ ਅਕਾਲੀ ਦਲ ਦਾ ਸਮਝੌਤਾ ਅਨੈਤਿਕ ਤੇ ਸਿਧਾਂਤਹੀਣ-ਬੰਨੀ ਕੰਗ

ਖਰੜ, 27 ਨਵੰਬਰ (ਜੰਡਪੁਰੀ)-ਕਾਂਗਰਸ ਦੇ ਯੂਥ ਆਗੂ ਤੇ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਕਿਹਾ ਕਿ ਭਾਜਪਾ ਤੇ ਅਕਾਲੀ ਦਲ ਵਲੋਂ ਜੋ ਸਮਝੌਤਾ ਕੀਤਾ ਗਿਆ ਹੈ, ਉਹ ਅਨੈਤਿਕ, ਸਿਧਾਂਤਹੀਣ ਤੇ ਮੌਕਾ-ਪ੍ਰਸਤੀ ਵਾਲਾ ਹੈ। ਉਨ੍ਹਾਂ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਮਾਮਲੇ ‘ਚ ਅਕਾਲੀ ਦਲ ਨੇ ਭਾਜਪਾ ਦਾ ਸਾਥ ਛੱਡਿਆ ਸੀ ਤੇ ਹੁਣ ਤੱਕ ਅਕਾਲੀ ਆਗੂ ਭਾਜਪਾ ਨੂੰ ਨਿੰਦਦੇ ਰਹੇ ਹਨ।

ਅਜੀਤ ਡੈਸਕ 28-11-2026
ਖਰੜ, 27 ਨਵੰਬਰ (ਜੰਡਪੁਰੀ)-ਕਾਂਗਰਸ ਦੇ ਯੂਥ ਆਗੂ ਤੇ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਕਿਹਾ ਕਿ ਭਾਜਪਾ ਤੇ ਅਕਾਲੀ ਦਲ ਵਲੋਂ ਜੋ ਸਮਝੌਤਾ ਕੀਤਾ ਗਿਆ ਹੈ, ਉਹ ਅਨੈਤਿਕ, ਸਿਧਾਂਤਹੀਣ ਤੇ ਮੌਕਾ-ਪ੍ਰਸਤੀ ਵਾਲਾ ਹੈ। ਉਨ੍ਹਾਂ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਮਾਮਲੇ ‘ਚ ਅਕਾਲੀ ਦਲ ਨੇ ਭਾਜਪਾ ਦਾ ਸਾਥ ਛੱਡਿਆ ਸੀ ਤੇ ਹੁਣ ਤੱਕ ਅਕਾਲੀ ਆਗੂ ਭਾਜਪਾ ਨੂੰ ਨਿੰਦਦੇ ਰਹੇ ਹਨ। ਉਨ੍ਹਾਂ ਕਿਹਾ ਕਿ ਟਿਕਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਅਕਾਲੀ ਦਲ ਨੂੰ ਆਖ ਰਹੀ ਸੀ ਕਿ ਹੁਣ ਭਾਜਪਾ ਪੰਜਾਬ ‘ਚ ਛੋਟਾ ਭਾਈ ਬਣ ਕੇ ਸਮਝੌਤਾ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਲੋਕ ਅਕਾਲੀ ਦਲ ਨੂੰ ਪੁੱਛਣਾ ਚਾਹੁੰਦੇ ਹਨ ਕਿ ਜਿਹੜੇ ਕਾਰਨਾਂ ਕਰਕੇ ਅਕਾਲੀ ਦਲ ਨੇ ਭਾਜਪਾ ਤੋਂ ਤੋੜ-ਵਿਛੋੜ ਕੀਤਾ ਸੀ ਕੀ ਹੁਣ ਉਹ ਸਾਰੇ ਮਸਲੇ ਹੱਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਭਲੀਭਾਂਤੀ ਜਾਣੂ ਹਨ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਉਨ੍ਹਾਂ ਨਾਲ ਕੀ ਕੀਤਾ ਸੀ ਤੇ ਕਿਸਾਨੀ ਸੰਘਰਸ਼ ਦੌਰਾਨ 700 ਦੇ ਕਰੀਬ ਕਿਸਾਨਾਂ ਨੇ ਆਪਣੀਆਂ ਜਾਨਾਂ ਗੁਆਈਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਕਾਰਗੁਜਾਰੀ ਦੇਖ ਲਈ ਹੈ ਅਤੇ ਅਕਾਲੀ ਦਲ ਤੇ ਭਾਜਪਾ ਦੀਆਂ ਨੀਤੀਆਂ ਨੂੰ ਸਮਝ ਚੁੱਕੇ ਹਨ, ਅਜਿਹੇ ‘ਚ ਉਹ ਕਦੇ ਵੀ ਉਕਤ ਪਾਰਟੀਆਂ ਨੂੰ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ‘ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਇਸ ਮੌਕੇ ਬੰਨੀ ਕੰਗ ਨਾਲ ਸਰਬਜੀਤ ਸਿੰਘ ਟੋਡਰ ਮਾਜਰਾ, ਗਿਆਨ ਸਿੰਘ ਘੰਡੌਲੀ, ਕ੍ਰਿਪਾਲ ਸਿੰਘ ਖਿਜ਼ਰਾਬਾਦ, ਡਾ. ਅਮਰਜੀਤ ਸਿੰਘ ਕਰਤਾਰਪੁਰ, ਰਣਜੀਤ ਸਿੰਘ ਖੱਦਰੀ, ਰਣਜੀਤ ਸਿੰਘ ਪੜੌਲ, ਸਤੀਸ਼ ਸੇਠੀ ਤੇ ਰੋਹਿਤ ਤੀੜਾ ਸਮੇਤ ਹੋਰ ਕਾਂਗਰਸੀ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਘੋੜਸਵਾਰੀ ਮੇਲਾ-3 ਦੌਰਾਨ ਸਵੀਪ ਟੀਮ ਵਲੋਂ ਵੋਟਰ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਖਰੜ ਤੇ ਕੁਰਾਲੀ ਲਈ ਸੀ. ਟੀ. ਯੂ. ਦੇ ਦੋ ਨਵੇਂ ਰੂਟ ਚਲਾਉਣ ਦੀ ਸਖ਼ਤ ਲੋੜ-ਕੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।