28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪਿੰਡ ਪੰਡਵਾਲਾ ਵਿਖੇ ‘ਮੇਰਾ ਘਰ, ਮੇਰੇ ਨਾਮ’ ਮੁਹਿੰਮ ਤਹਿਤ ਜਾਇਦਾਦ ਦੇ ਮਾਲਕੀ ਹੱਕਾਂ ਨੂੰ ਮਿਲੀ ਦਸਤਾਵੇਜ਼ੀ ਮਾਨਤਾ

ਡੇਰਾਬੱਸੀ, 26 ਨਵੰਬਰ (ਰਣਬੀਰ ਸਿੰਘ ਪੜ੍ਹੀ)-ਆਪਣੇ ਘਰ ਵਿਚ ਰਹਿਣ ਤੇ ਉਸ ਦੀ ਮਾਲਕੀ ਦਾ ਅਧਿਕਾਰਤ ਦਸਤਾਵੇਜ਼ ਹੋਣ ਵਿਚ ਵੱਡਾ ਅੰਤਰ ਹੈ। ਪਿੰਡਾਂ ਵਿਚ ਰਿਹਾਇਸ਼ੀ ਜਾਇਦਾਦਾਂ ਦੀ ਮਾਲਕੀ ਸੰਬੰਧੀ ਦਸਤਾਵੇਜ਼ਾਂ ਦੀ ਘਾਟ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਮੇਰਾ ਘਰ, ਮੇਰੇ ਨਾਮ’ ਮੁਹਿੰਮ ਤਹਿਤ ਡੇਰਾਬੱਸੀ ਹਲਕੇ ਦੇ ਪਿੰਡ ਪੰਡਵਾਲਾ ਦੇ ਪਰਿਵਾਰਾਂ ਨੂੰ ਆਪਣੇ ਘਰਾਂ ਦੀ ਮਾਲਕੀ ਦਾ ਅਧਿਕਾਰਤ ਸਬੂਤ ਪ੍ਰਦਾਨ ਕੀਤਾ ਗਿਆ ਹੈ।

ਪਿੰਡ ਪੰਡਵਾਲਾ ਵਿਖੇ ਲੋਕਾਂ ਨੂੰ ਘਰਾਂ ਦੇ ਮਾਲਕਾਨਾ ਹੱਕ ਦੇ ਸਰਟੀਫ਼ਿਕੇਟ ਸੌਂਪਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ। ਤਸਵੀਰ : ਰਣਬੀਰ ਸਿੰਘ ਪੜ੍ਹੀ 28-11-2026
ਡੇਰਾਬੱਸੀ, 26 ਨਵੰਬਰ (ਰਣਬੀਰ ਸਿੰਘ ਪੜ੍ਹੀ)-ਆਪਣੇ ਘਰ ਵਿਚ ਰਹਿਣ ਤੇ ਉਸ ਦੀ ਮਾਲਕੀ ਦਾ ਅਧਿਕਾਰਤ ਦਸਤਾਵੇਜ਼ ਹੋਣ ਵਿਚ ਵੱਡਾ ਅੰਤਰ ਹੈ। ਪਿੰਡਾਂ ਵਿਚ ਰਿਹਾਇਸ਼ੀ ਜਾਇਦਾਦਾਂ ਦੀ ਮਾਲਕੀ ਸੰਬੰਧੀ ਦਸਤਾਵੇਜ਼ਾਂ ਦੀ ਘਾਟ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਮੇਰਾ ਘਰ, ਮੇਰੇ ਨਾਮ’ ਮੁਹਿੰਮ ਤਹਿਤ ਡੇਰਾਬੱਸੀ ਹਲਕੇ ਦੇ ਪਿੰਡ ਪੰਡਵਾਲਾ ਦੇ ਪਰਿਵਾਰਾਂ ਨੂੰ ਆਪਣੇ ਘਰਾਂ ਦੀ ਮਾਲਕੀ ਦਾ ਅਧਿਕਾਰਤ ਸਬੂਤ ਪ੍ਰਦਾਨ ਕੀਤਾ ਗਿਆ ਹੈ। ਇਨ੍ਹਾਂ ਪਰਿਵਾਰਾਂ ਨੂੰ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਮਾਲਕਾਨਾ ਹੱਕਾਂ ਦੇ ਸਰਟੀਫ਼ਿਕੇਟ (ਪ੍ਰਾਪਰਟੀ ਕਾਰਡ) ਸੌਂਪੇ ਗਏ ਹਨ। ਜ਼ਿਕਰਯੋਗ ਹੈ ਕਿ ਪੇਂਡੂ ਖੇਤਰਾਂ ਵਿਚ ਰਿਹਾਇਸ਼ੀ ਜਾਇਦਾਦਾਂ ਦੀ ਮਾਲਕੀ ਸੰਬੰਧੀ ਪੁਖ਼ਤਾ ਦਸਤਾਵੇਜ਼ ਨਾ ਹੋਣਾ ਲੰਮੇ ਸਮੇਂ ਤੋਂ ਇਕ ਅਹਿਮ ਸਮੱਸਿਆ ਚੱਲੀ ਆ ਰਹੀ ਸੀ। ਮਾਲਕੀ ਹੱਕਾਂ ਨੂੰ ਦਸਤਾਵੇਜ਼ੀ ਮਾਨਤਾ ਮਿਲਣ ਨਾਲ ਜਾਇਦਾਦਾਂ ਸੰਬੰਧੀ ਵਿਵਾਦਾਂ ਦੀ ਸੰਭਾਵਨਾ ਘਟਾਉਣ ਅਤੇ ਪਰਿਵਾਰਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਵਿਚ ਮਦਦ ਮਿਲ ਸਕਦੀ ਹੈ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਕਿਸੇ ਪਰਿਵਾਰ ਲਈ ਆਪਣੇ ਘਰ ਦੀ ਮਾਲਕੀ ਦਾ ਅਧਿਕਾਰਤ ਦਸਤਾਵੇਜ਼ ਮਹਿਜ਼ ਇਕ ਕਾਗਜ਼ ਨਹੀਂ, ਸਗੋਂ ਉਸ ਦੇ ਹੱਕਾਂ ਦੀ ਸੁਰੱਖਿਆ ਅਤੇ ਭਵਿੱਖ ਪ੍ਰਤੀ ਭਰੋਸੇ ਦਾ ਆਧਾਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਜਾਇਜ਼ ਹੱਕ ਦਿਵਾਉਣ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਇਕੋ ਪਿੰਡ ਦੇ 846 ਪਰਿਵਾਰਾਂ ਨੂੰ ਇਸ ਯੋਜਨਾ ਦਾ ਲਾਭ ਮਿਲਣਾ ਪੇਂਡੂ ਖੇਤਰ ਵਿਚ ਜਾਇਦਾਦਾਂ ਦੀ ਮਾਲਕੀ ਨੂੰ ਦਸਤਾਵੇਜ਼ੀ ਰੂਪ ਦੇਣ ਵੱਲ ਅਹਿਮ ਕਦਮ ਹੈ। ਸਰਟੀਫ਼ਿਕੇਟ ਵੰਡਣ ਮੌਕੇ ਬਲਾਕ ਸੰਮਤੀ ਮੈਂਬਰ ਬਲਜੀਤ ਕੌਰ, ਤਹਿਸੀਲਦਾਰ ਪਵਨਦੀਪ ਸਿੰਘ ਤੇ ਪਟਵਾਰੀ ਸੰਜੇ ਕੁਮਾਰ ਸਮੇਤ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਡੇਰਾਬੱਸੀ ਹਲਕੇ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਕਈ ਮਹੀਨਿਆਂ ਬਾਅਦ ਡੇਰਾਬੱਸੀ ਸਬ-ਡਵੀਜ਼ਨ ਨੂੰ ਮਿਲਿਆ ਰੈਗੂਲਰ ਡੀ. ਐੱਸ. ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।