29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਮੁੱਖ ਮੰਤਰੀ ਸੈਣੀ ਨੇ 100 ਨਵੀਆਂ ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਚੰਡੀਗੜ੍ਹ, 28 ਨਵੰਬਰ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਾਸੀਆਂ ਨੂੰ ਆਧੁਨਿਕ, ਸੁਵਿਧਾਜਨਕ ਤੇ ਵਾਤਾਵਰਨ ਅਨੁਕੂਲ ਜਨਤਕ ਆਵਾਜਾਈ ਪ੍ਰਣਾਲੀ ਦੀ ਵੱਡੀ ਸੌਗਾਤ ਦਿੰਦਿਆਂ ਸਨਿਚਰਵਾਰ ਨੂੰ 100 ਨਵੀਆਂ ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਗੁਰੂਗ੍ਰਾਮ ਮੈਟਰੋਪੋਲੀਟਨ ਸਿਟੀ ਬੱਸ ਲਿਮਟਿਡ (ਜੀ.

ਅਜੀਤ ਡੈਸਕ 29-11-2026
ਚੰਡੀਗੜ੍ਹ, 28 ਨਵੰਬਰ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਾਸੀਆਂ ਨੂੰ ਆਧੁਨਿਕ, ਸੁਵਿਧਾਜਨਕ ਤੇ ਵਾਤਾਵਰਨ ਅਨੁਕੂਲ ਜਨਤਕ ਆਵਾਜਾਈ ਪ੍ਰਣਾਲੀ ਦੀ ਵੱਡੀ ਸੌਗਾਤ ਦਿੰਦਿਆਂ ਸਨਿਚਰਵਾਰ ਨੂੰ 100 ਨਵੀਆਂ ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਗੁਰੂਗ੍ਰਾਮ ਮੈਟਰੋਪੋਲੀਟਨ ਸਿਟੀ ਬੱਸ ਲਿਮਟਿਡ (ਜੀ. ਐੱਮ. ਸੀ. ਬੀ. ਐੱਲ) ਦੇ ਬੇੜੇ ਵਿਚ ਸ਼ਾਮਿਲ ਕੀਤੀਆਂ ਗਈਆਂ ਇਹ ਬੱਸਾਂ ਯਾਤਰੀਆਂ ਨੂੰ ਬਿਹਤਰ ਆਵਾਜਾਈ ਸਹੂਲਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਰਵਾਇਤੀ ਫਿਯੁਲ ’ਤੇ ਨਿਰਭਰਤਾ ਘਟਾਉਣ ਤੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ। ਇਹ ਬੱਸਾਂ ਗੁਰੂਗ੍ਰਾਮ ਜ਼ਿਲ੍ਹੇ ਦੇ 20 ਵੱਖ-ਵੱਖ ਰੂਟਾਂ ’ਤੇ ਚਲਾਈਆਂ ਜਾਣਗੀਆਂ, ਜਿਸ ਨਾਲ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਜਨਤਕ ਆਵਾਜਾਈ ਦੀ ਸੰਪਰਕ ਸਹੂਲਤ ਹੋਰ ਮਜ਼ਬੂਤ ਹੋਵੇਗੀ। ਮੁੱਖ ਮੰਤਰੀ ਨੇ ਇਸ ਮੌਕੇ 17 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਸੈਕਟਰ-48 ਸਥਿਤ ਜੀ.ਐਮ.ਸੀ.ਬੀ.ਐਲ ਦੇ ਨਵੇਂ ਈ-ਬੱਸ ਡਿਪੂ ਦਾ ਉਦਘਾਟਨ ਵੀ ਕੀਤਾ। ਪ੍ਰੋਗਰਾਮ ਵਿਚ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਰਹੇ। ਉਥੇ ਹੀ, ਪਟੌਦੀ ਦੀ ਵਿਧਾਇਕ ਬਿਮਲਾ ਚੌਧਰੀ, ਸੋਹਨਾ ਦੇ ਵਿਧਾਇਕ ਤੇਜਪਾਲ ਤੰਵਰ ਅਤੇ ਗੁਰੂਗ੍ਰਾਮ ਦੇ ਵਿਧਾਇਕ ਮੁਕੇਸ਼ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂਗ੍ਰਾਮ ਦੇ ਵਿਕਾਸ ਅਤੇ ਜਨਤਕ ਆਵਾਜਾਈ ਦੇ ਇਤਿਹਾਸ ਵਿਚ ਅੱਜ ਇੱਕ ਨਵੀਂ ਸ਼ੁਰੂਆਤ ਹੋਈ ਹੈ। ਪ੍ਰਧਾਨ ਮੰਤਰੀ ਈ-ਬੱਸ ਸੇਵਾ ਯੋਜਨਾ ਤਹਿਤ 100 ਇਲੈਕਟ੍ਰਿਕ ਬੱਸਾਂ ਦੀ ਸ਼ੁਰੂਆਤ ਅਤੇ ਸੈਕਟਰ-48 ਵਿਚ ਆਧੁਨਿਕ ਈ-ਬੱਸ ਡਿਪੂ ਦਾ ਉਦਘਾਟਨ ਗੁਰੂਗ੍ਰਾਮ ਨੂੰ ਸਾਫ਼-ਸੁਥਰੀ, ਸੁਗਮ ਅਤੇ ਆਧੁਨਿਕ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿਚ ਇੱਕ ਮਹੱਤਵਪੂਰਨ ਕਦਮ ਹੈ।
ਪਿਛਲੀ ਖ਼ਬਰ ਟ੍ਰੈਫ਼ਿਕ ਜਾਮ ਦਾ ਸਬੱਬ ਬਣੇ ਨਾਜਾਇਜ਼ ਕਬਜ਼ਿਆਂ ’ਤੇ ਨਗਰ ਨਿਗਮ ਦੀ ਕਾਰਵਾਈ ਅਗਲੀ ਖ਼ਬਰ ਪੁਲਿਸ ਦੇ ਨਾਕਿਆਂ ਦੇ ਦਾਅਵਿਆਂ ਵਿਚਕਾਰ ਮਹਿੰਗੀਆਂ ਖਜੂਰਾਂ ਸਮੇਤ 70 ਹਜ਼ਾਰ ਦਾ ਫ਼ਰੂਟ ਚੋਰੀ ਕਰ ਲੈ ਗਏ ਪੰਜ ਚੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।