28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ ਘੋੜਸਵਾਰੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੇ ਉਪਰਾਲੇ ਦੀ ਕੀਤੀ ਸ਼ਲਾਘਾ

ਮੁੱਲਾਂਪੁਰ ਗਰੀਬਦਾਸ, 28 ਨਵੰਬਰ (ਦਿਲਬਰ ਸਿੰਘ ਖੈਰਪੁਰ)-ਪੰਜਾਬ ਦੇ ਰਾਜਪਾਲ ਤੇ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਪੱਲਣਪੁਰ (ਨਿਊ ਚੰਡੀਗੜ੍ਹ) ਵਿਖੇ ਚੱਲ ਰਹੇ ਤਿੰਨ ਰੋਜ਼ਾ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਸ਼ਿਰਕਤ ਕੀਤੀ। ਆਪਣੀ ਫੇਰੀ ਦੌਰਾਨ ਰਾਜਪਾਲ ਨੇ ਟੈਂਟ ਪੈਗਿੰਗ ਦੇ ਮੁਕਾਬਲੇ ਦੇਖੇ ਅਤੇ ਜਿਊਰੀ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ।

ਅਜੀਤ ਡੈਸਕ 29-11-2026
ਮੁੱਲਾਂਪੁਰ ਗਰੀਬਦਾਸ, 28 ਨਵੰਬਰ (ਦਿਲਬਰ ਸਿੰਘ ਖੈਰਪੁਰ)-ਪੰਜਾਬ ਦੇ ਰਾਜਪਾਲ ਤੇ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਪੱਲਣਪੁਰ (ਨਿਊ ਚੰਡੀਗੜ੍ਹ) ਵਿਖੇ ਚੱਲ ਰਹੇ ਤਿੰਨ ਰੋਜ਼ਾ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਸ਼ਿਰਕਤ ਕੀਤੀ। ਆਪਣੀ ਫੇਰੀ ਦੌਰਾਨ ਰਾਜਪਾਲ ਨੇ ਟੈਂਟ ਪੈਗਿੰਗ ਦੇ ਮੁਕਾਬਲੇ ਦੇਖੇ ਅਤੇ ਜਿਊਰੀ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਘੋੜਸਵਾਰਾਂ ਵਲੋਂ ਘੋੜਸਵਾਰੀ ਦੇ ਬੇਮਿਸਾਲ ਹੁਨਰ, ਸਟੀਕਤਾ, ਕੌਸ਼ਲ ਤੇ ਖੇਡ ਭਾਵਨਾ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਮੇਲੇ ਦੌਰਾਨ ਗੱਲਬਾਤ ਕਰਦਿਆਂ ਉਨ੍ਹਾਂ ਨੇ ਭਾਰਤ ਦੀ ਵਿਰਾਸਤ ਵਿਚ ਘੋੜਿਆਂ ਦੀ ਇਤਿਹਾਸਕ ਤੇ ਸੱਭਿਆਚਾਰਕ ਮਹੱਤਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਘੋੜਿਆਂ ਨੇ ਯੁੱਧਾਂ ਵਿਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਇਹ ਸੂਰਬੀਰਤਾ, ਵਫ਼ਾਦਾਰੀ ਤੇ ਹੌਸਲੇ ਦੇ ਪ੍ਰਤੀਕ ਰਹੇ ਹਨ। ਮਹਾਰਾਣਾ ਪ੍ਰਤਾਪ ਤੇ ਉਨ੍ਹਾਂ ਦੇ ਘੋੜੇ ਚੇਤਕ ਦੀ ਇਤਿਹਾਸਕ ਸਾਂਝ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਇਤਿਹਾਸਕ ਗਾਥਾਵਾਂ ਭਾਰਤੀ ਸੱਭਿਆਚਾਰਕ ਚੇਤਨਾ ਵਿਚ ਘੋੜਿਆਂ ਦੇ ਵਿਸ਼ੇਸ਼ ਸਥਾਨ ਨੂੰ ਦਰਸਾਉਂਦੀਆਂ ਹਨ। ਰਾਜਪਾਲ ਨੇ ਕਿਹਾ ਕਿ ਘੋੜਸਵਾਰੀ ਦੀਆਂ ਖੇਡਾਂ ਸਰੀਰਕ ਤੰਦਰੁਸਤੀ, ਮਾਨਸਿਕ ਮਜ਼ਬੂਤੀ, ਅਨੁਸ਼ਾਸਨ ਅਤੇ ਹੌਂਸਲੇ ਦੇ ਵਿਕਾਸ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਜਿਹੀਆਂ ਖੇਡਾਂ ਨਾਲ ਜੁੜਨ ਲਈ ਉਤਸ਼ਾਹਿਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ, ਜੋ ਆਤਮ-ਵਿਸ਼ਵਾਸ, ਦ੍ਰਿੜ੍ਹ ਇਰਾਦੇ ਅਤੇ ਉੱਤਮਤਾ ਦੀ ਭਾਵਨਾ ਨੂੰ ਵਿਕਸਿਤ ਕਰਦੀਆਂ ਹਨ। ਪੰਜਾਬ ਸਰਕਾਰ ਵਲੋਂ ਇਸ ਮੇਲੇ ਦੇ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਘੋੜਸਵਾਰੀ ਕਲੱਬਾਂ, ਭਾਰਤੀ ਫੌਜ, ਸੈਨਿਕ ਸਕੂਲਾਂ ਅਤੇ ਪੁਲਿਸ ਬਲਾਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸੰਸਥਾਵਾਂ ਦੇਸੀ ਘੋੜਿਆਂ ਦੀਆਂ ਨਸਲਾਂ ਦੀ ਸੰਭਾਲ ਤੇ ਦੇਸ਼ ਦੀਆਂ ਘੋੜਸਵਾਰੀ ਪਰੰਪਰਾਵਾਂ ਨੂੰ ਕਾਇਮ ਰੱਖਣ ਵਿਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ, ਐੱਸ. ਡੀ. ਐੱਮ. ਖਰੜ ਗੁਰਮੀਤ ਸਿੰਘ, ਐੱਸ. ਪੀ. (ਦਿਹਾਤੀ) ਜਸਪਿੰਦਰ ਸਿੰਘ ਗਿੱਲ, ਡੀ. ਐੱਸ. ਪੀ. ਮੁੱਲਾਂਪੁਰ ਹਰਕੀਰਤ ਸਿੰਘ ਅਤੇ ਮੇਲੇ ਦੇ ਸਲਾਹਕਾਰ ਦੀਪਇੰਦਰ ਸਿੰਘ ਬਰਾੜ ਤੇ ਹਰਜਿੰਦਰ ਸਿੰਘ ਢਿੱਲੋਂ ਵੀ ਮੌਜੂਦ ਸਨ।
ਪਿਛਲੀ ਖ਼ਬਰ ਹਰਿਆਣਾ ਸਰਕਾਰ ਗੁਰੂ ਰਵਿਦਾਸ ਜੀ ਦੀ ਬਾਣੀ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਵਚਨਬੱਧ-ਮੁੱਖ ਮੰਤਰੀ ਅਗਲੀ ਖ਼ਬਰ ਟਾ੍ਰਈਡੈਂਟ ਗਰੁੱਪ ਤੇ ਡੀ. ਪੀ. ਵਰਲਡ ਪੀ. ਜੀ. ਟੀ. ਆਈ. ਵਲੋਂ ਸਾਂਝੇ ਤੌਰ ’ਤੇ ਟ੍ਰਾਈਡੈਂਟ ਓਪਨ ਦੇ ਦੂਜੇ ਐਡੀਸ਼ਨ ਦਾ ਐਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।