28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਡੇਰਾਬੱਸੀ ਦੀਆਂ ਪ੍ਰਮੁੱਖ ਸੜਕਾਂ ’ਤੇ ਪਰਾਲੀ ਦੀਆਂ ਗੰਢਾਂ ਨਾਲ ਲੱਦੀਆਂ ਟਰਾਲੀਆਂ ਬਣੀਆਂ ਮੁਸੀਬਤ

ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਸ਼ਹਿਰ ਤੇ ਇਸ ਦੇ ਆਲੇ-ਦੁਆਲੇ ਦੀਆਂ ਪ੍ਰਮੁੱਖ ਸੜਕਾਂ ’ਤੇ ਪਰਾਲੀ ਦੀਆਂ ਗੰਢਾਂ ਨਾਲ ਲੱਦੀਆਂ ਟਰੈਕਟਰ-ਟਰਾਲੀਆਂ ਦੀ ਬੇਰੋਕ ਆਵਾਜਾਈ ਆਮ ਲੋਕਾਂ ਲਈ ਵੱਡੀ ਮੁਸੀਬਤ ਬਣਦੀ ਜਾ ਰਹੀ ਹੈ। ਖ਼ਾਸ ਕਰਕੇ ਡੇਰਾਬੱਸੀ-ਬਰਵਾਲਾ ਰੋਡ, ਡੇਰਾਬੱਸੀ-ਰਾਮਗੜ੍ਹ ਰੋਡ ਅਤੇ ਡੇਰਾਬੱਸੀ-ਜ਼ੀਰਕਪੁਰ ਕੌਮੀ ਸ਼ਾਹਰਾਹ ’ਤੇ ਵੱਡੀ ਗਿਣਤੀ ਵਿਚ ਚੱਲ ਰਹੀਆਂ ਇਨ੍ਹਾਂ ਟਰਾਲੀਆਂ ਕਾਰਨ ਆਵਾਜਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।

ਅਜੀਤ ਡੈਸਕ 29-11-2026
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਸ਼ਹਿਰ ਤੇ ਇਸ ਦੇ ਆਲੇ-ਦੁਆਲੇ ਦੀਆਂ ਪ੍ਰਮੁੱਖ ਸੜਕਾਂ ’ਤੇ ਪਰਾਲੀ ਦੀਆਂ ਗੰਢਾਂ ਨਾਲ ਲੱਦੀਆਂ ਟਰੈਕਟਰ-ਟਰਾਲੀਆਂ ਦੀ ਬੇਰੋਕ ਆਵਾਜਾਈ ਆਮ ਲੋਕਾਂ ਲਈ ਵੱਡੀ ਮੁਸੀਬਤ ਬਣਦੀ ਜਾ ਰਹੀ ਹੈ। ਖ਼ਾਸ ਕਰਕੇ ਡੇਰਾਬੱਸੀ-ਬਰਵਾਲਾ ਰੋਡ, ਡੇਰਾਬੱਸੀ-ਰਾਮਗੜ੍ਹ ਰੋਡ ਅਤੇ ਡੇਰਾਬੱਸੀ-ਜ਼ੀਰਕਪੁਰ ਕੌਮੀ ਸ਼ਾਹਰਾਹ ’ਤੇ ਵੱਡੀ ਗਿਣਤੀ ਵਿਚ ਚੱਲ ਰਹੀਆਂ ਇਨ੍ਹਾਂ ਟਰਾਲੀਆਂ ਕਾਰਨ ਆਵਾਜਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਸਮਰੱਥਾ ਤੋਂ ਵੱਧ ਪਰਾਲੀ ਲੱਦ ਕੇ ਸੜਕਾਂ ’ਤੇ ਦੌੜ ਰਹੀਆਂ ਇਨ੍ਹਾਂ ਟਰਾਲੀਆਂ ਕਾਰਨ ਸੜਕ ਹਾਦਸਿਆਂ ਦਾ ਖ਼ਤਰਾ ਵੀ ਲਗਾਤਾਰ ਵਧਦਾ ਜਾ ਰਿਹਾ ਹੈ। ਸਭ ਤੋਂ ਵੱਧ ਪ੍ਰੇਸ਼ਾਨੀ ਸ਼ਾਮ ਵੇਲੇ ਪੇਸ਼ ਆਉਂਦੀ ਹੈ, ਜਦੋਂ ਉਦਯੋਗਿਕ ਇਕਾਈਆਂ ਅਤੇ ਹੋਰਨਾਂ ਅਦਾਰਿਆਂ ਵਿਚ ਛੁੱਟੀ ਹੋਣ ਕਾਰਨ ਸੜਕਾਂ ’ਤੇ ਆਵਾਜਾਈ ਦਾ ਦਬਾਅ ਵਧ ਜਾਂਦਾ ਹੈ। ਇਸੇ ਸਮੇਂ ਪਰਾਲੀ ਨਾਲ ਲੱਦੀਆਂ ਟਰਾਲੀਆਂ ਦੀ ਆਵਾਜਾਈ ਸ਼ੁਰੂ ਹੋਣ ਕਾਰਨ ਕਈ ਥਾਵਾਂ ’ਤੇ ਵਾਹਨਾਂ ਦੀਆਂ ਕਿੱਲੋਮੀਟਰ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ। ਬਰਵਾਲਾ ਤੇ ਰਾਮਗੜ੍ਹ ਰੋਡ ਦੀਆਂ ਤੰਗ ਸੜਕਾਂ ’ਤੇ ਇਨ੍ਹਾਂ ਟਰਾਲੀਆਂ ਨੂੰ ਪਾਰ ਕਰਨਾ ਤਾਂ ਦੂਰ ਦੀ ਗੱਲ, ਸਾਹਮਣਿਓਂ ਆ ਰਹੇ ਵਾਹਨਾਂ ਨੂੰ ਲੰਘਣ ਲਈ ਵੀ ਢੁਕਵੀਂ ਥਾਂ ਨਹੀਂ ਮਿਲਦੀ। ਨਤੀਜੇ ਵਜੋਂ ਕੁਝ ਮਿੰਟਾਂ ਦਾ ਸਫ਼ਰ ਤੈਅ ਕਰਨ ਲਈ ਲੋਕਾਂ ਨੂੰ ਲੰਮਾ ਸਮਾਂ ਜਾਮ ਵਿਚ ਫਸੇ ਰਹਿਣਾ ਪੈਂਦਾ ਹੈ। ਲੋਕਾਂ ਨੇ ਸਵਾਲ ਉਠਾਇਆ ਕਿ ਆਵਾਜਾਈ ਨਿਯਮਾਂ ਦੀ ਕਥਿਤ ਉਲੰਘਣਾ ਕਰਕੇ ਗ਼ੈਰਕਾਨੂੰਨੀ ਢੰਗ ਨਾਲ ਚੱਲ ਰਹੀਆਂ ਇਨ੍ਹਾਂ ਟਰਾਲੀਆਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ। ਇਲਾਕਾ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਟ੍ਰੈਫ਼ਿਕ ਪੁਲਿਸ ਤੋਂ ਮੰਗ ਕੀਤੀ ਹੈ ਕਿ ਪਰਾਲੀ ਦੀ ਢੋਆ-ਢੁਆਈ ਕਰਨ ਵਾਲੀਆਂ ਟਰਾਲੀਆਂ ਲਈ ਆਵਾਜਾਈ ਦੇ ਘੱਟ ਦਬਾਅ ਵਾਲੇ ਸਮੇਂ ਅਨੁਸਾਰ ਸਮਾਂ-ਸਾਰਣੀ ਨਿਰਧਾਰਤ ਕੀਤੀ ਜਾਵੇ।
ਪਿਛਲੀ ਖ਼ਬਰ ਕੰਗਲੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਗੱਠਜੋੜ ਦੇ ਉਮੀਦਵਾਰ ਨੂੰ ਜਿਤਾਉਣਾ ਜ਼ਰੂਰੀ-ਖੁਸਵੰਤ ਰਾਏ ਗੀਗਾ ਅਗਲੀ ਖ਼ਬਰ ਸਪਾ ਸੈਂਟਰ ਦੀ ਆੜ ਹੇਠ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਮੈਨੇਜਰ ਤੇ ਗਾਹਕ ਗ੍ਰਿਫ਼ਤਾਰ , ਚਾਰ ਲੜਕੀਆਂ ਛੁਡਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।