30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਰੱਖਣ ਵਾਲੀ ਕੌਮ ਹਮੇਸ਼ਾ ਤਰੱਕੀ ਕਰਦੀ ਹੈ-ਕਵਿੰਦਰ ਗੁਪਤਾ

ਚੰਡੀਗੜ੍ਹ, 29 ਨਵੰਬਰ (ਅਜੀਤ ਬਿਊਰੋ)-ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਕਵਿੰਦਰ ਗੁਪਤਾ ਨੇ ਕਿਹਾ ਹੈ ਕਿ ਜੋ ਕੌਮ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਦੀ ਹੈ, ਉਹ ਹਮੇਸ਼ਾ ਤਰੱਕੀ ਕਰਦੀ ਹੈ। ਕਵਿੰਦਰ ਗੁਪਤਾ ਐਤਵਾਰ ਨੂੰ ਪੰਜਾਬ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਹਾਲ ਵਿਖੇ ਮੀਰਪੁਰ (ਜੰਮੂ ਅਤੇ ਕਸ਼ਮੀਰ) ਵੈਲਫੇਅਰ ਐਸੋਸੀਏਸ਼ਨ, ਚੰਡੀਗੜ੍ਹ ਵਲੋਂ ਕਰਵਾਏ 80ਵੇਂ ਮੀਰਪੁਰ ਪਤਨ ਦਿਵਸ ਦੇ ਮੌਕੇ ‘ਤੇ ਬਜ਼ੁਰਗਾਂ ਦਾ ਸਨਮਾਨ ਕਰਨ ਤੋਂ ਬਾਅਦ ਮੀਰਪੁਰ ਦੇ ਵਿਸਥਾਪਿਤ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।

ਅਜੀਤ ਡੈਸਕ 30-11-2026
ਚੰਡੀਗੜ੍ਹ, 29 ਨਵੰਬਰ (ਅਜੀਤ ਬਿਊਰੋ)-ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਕਵਿੰਦਰ ਗੁਪਤਾ ਨੇ ਕਿਹਾ ਹੈ ਕਿ ਜੋ ਕੌਮ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਦੀ ਹੈ, ਉਹ ਹਮੇਸ਼ਾ ਤਰੱਕੀ ਕਰਦੀ ਹੈ। ਕਵਿੰਦਰ ਗੁਪਤਾ ਐਤਵਾਰ ਨੂੰ ਪੰਜਾਬ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਹਾਲ ਵਿਖੇ ਮੀਰਪੁਰ (ਜੰਮੂ ਅਤੇ ਕਸ਼ਮੀਰ) ਵੈਲਫੇਅਰ ਐਸੋਸੀਏਸ਼ਨ, ਚੰਡੀਗੜ੍ਹ ਵਲੋਂ ਕਰਵਾਏ 80ਵੇਂ ਮੀਰਪੁਰ ਪਤਨ ਦਿਵਸ ਦੇ ਮੌਕੇ ‘ਤੇ ਬਜ਼ੁਰਗਾਂ ਦਾ ਸਨਮਾਨ ਕਰਨ ਤੋਂ ਬਾਅਦ ਮੀਰਪੁਰ ਦੇ ਵਿਸਥਾਪਿਤ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਰਾਜਪਾਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸਮੇਂ, ਮੀਰਪੁਰ ਉਸ ਸਮੇਂ ਦੇ ਜੰਮੂ ਤੇ ਕਸ਼ਮੀਰ ਰਾਜ ਦਾ ਇਕ ਇਤਿਹਾਸਕ ਨਗਰ ਸੀ, ਜੋ ਅੱਜ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਤੇ ਕਸ਼ਮੀਰ ਵਿਚ ਸਥਿਤ ਹੈ। ਨਵੰਬਰ 1947 ਵਿਚ ਕਬਾਇਲੀ ਹਮਲਾਵਰਾਂ ਦੇ ਹਮਲੇ ਅਤੇ 25 ਨਵੰਬਰ, 1947 ਨੂੰ ਮੀਰਪੁਰ ਦੇ ਪਤਨ ਦੌਰਾਨ ਹਜ਼ਾਰਾਂ ਨਿਰਦੋਸ਼ ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ। ਇਹ ਦੁਖਾਂਤ ਮੀਰਪੁਰ ਦੇ ਇਤਿਹਾਸ ਦਾ ਇਕ ਡੂੰਘਾ ਦਰਦਨਾਕ ਅਧਿਆਇ ਹੈ। ਉਨ੍ਹਾਂ ਕਿਹਾ ਕਿ ਆਪਣੇ ਪੁਰਖਿਆਂ ਨੂੰ ਯਾਦ ਕਰਨਾ ਤੇ ਬਜ਼ੁਰਗਾਂ ਦਾ ਸਨਮਾਨ ਕਰਨਾ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ। ਇਸ ਮੌਕੇ ਰਾਜਪਾਲ ਕਵਿੰਦਰ ਗੁਪਤਾ ਨੇ ਬਜ਼ੁਰਗਾਂ ਦੀ ਦੇਖਭਾਲ ਤੇ ਸਹਾਇਤਾ ਲਈ ਕੁਇਕ ਰਿਸਪਾਂਸ ਟੀਮ ਦਾ ਗਠਨ ਅਤੇ ਸ਼ੁਰੂਆਤ ਕੀਤੀ। ਟੀਮ ਦਾ ਉਦੇਸ਼ ਐਮਰਜੈਂਸੀ ਸਥਿਤੀਆਂ ਵਿਚ ਮੀਰਪੁਰ ਭਾਈਚਾਰੇ ਦੇ ਬਜ਼ੁਰਗ ਨਾਗਰਿਕਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨਾ ਹੈ।ਇਕ ਹੋਰ ਮਹੱਤਵਪੂਰਨ ਪਹਿਲ ਐਸੋਸੀਏਸ਼ਨ ਦੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮ ਦੀ ਸ਼ੁਰੂਆਤ ਸੀ। ਇਹ ਪਲੇਟਫਾਰਮ ਮੀਰਪੁਰ ਭਾਈਚਾਰੇ ਦੇ ਇਤਿਹਾਸ, ਸੱਭਿਆਚਾਰ ਤੇ ਵਿਰਾਸਤ ਨੂੰ ਸੁਰੱਖਿਅਤ ਰੱਖਣ ਲਈ ਇਕ ਡਿਜੀਟਲ ਪਲੇਟਫਾਰਮ ਵਜੋਂ ਕੰਮ ਕਰੇਗਾ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਰਮਣੀਕ ਸਿੰਘ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ 1947 ਦੇ ਦੁਖਾਂਤ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਾ ਤੇ ਮੀਰਪੁਰ ਦੇ ਲੋਕਾਂ ਦੇ ਸੰਘਰਸ਼, ਕੁਰਬਾਨੀ ਅਤੇ ਅਦੁੱਤੀ ਹਿੰਮਤ ਨੂੰ ਯਾਦ ਕਰਨਾ ਸੀ। ਸਮਾਗਮ ਦੀ ਇੱਕ ਖਾਸ ਗੱਲ ਮੀਰਪੁਰ ਭਾਈਚਾਰੇ ਦੇ 80 ਸਾਲ ਤੋਂ ਵੱਧ ਉਮਰ ਬਜ਼ੁਰਗਾਂ ਦਾ ਵਿਸ਼ੇਸ਼ ਸਨਮਾਨ ਸੀ। ਇਸ ਮੌਕੇ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਤਨਕੇਸ਼ਵਰ ਕੁਮਾਰ, ਹਰਿਆਣਾ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਰੇਣੂ ਭਾਟੀਆ ਤੋਂ ਇਲਾਵਾ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਯੁਗਲ ਮਹਾਜਨ, ਡਾ. ਅਰੁਣਾ ਕੁਮਾਰੀ, ਜਨਰਲ ਸਕੱਤਰ ਸੁਚਿਨ ਗੁਪਤਾ, ਸੰਯੁਕਤ ਸਕੱਤਰ ਮਨੋਜ ਗੁਪਤਾ ਤੇ ਹੋਰ ਕਈ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਡੇਰਾਬੱਸੀ ਵਿਖੇ ਆਟੋ ਚਾਲਕਾਂ ਦੀ ਮਨਮਾਨੀ, ਬਾਹਰੀ ਆਟੋ ਰੋਕ ਕੇ ਸਵਾਰੀਆਂ ਨੂੰ ਕੀਤਾ ਜਾ ਰਿਹੈ ਖੱਜਲ-ਖੁਆਰ ਅਗਲੀ ਖ਼ਬਰ ਸਪਾ ਸੈਂਟਰ ਦੀ ਆੜ ’ਚ ਚੱਲ ਰਹੇ ਦੇਹ ਵਪਾਰ ਦੇ ਗੋਰਖਧੰਦੇ ਦਾ ਪਰਦਾਫਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।