30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਮੋਰਠੀਕਰੀ ਵਿਖੇ ਖਾਟੂ ਸ਼ਿਆਮ ਮੰਦਰ ਨੇੜੇ ਗਲੀਆਂ ਦੀ ਮਾੜੀ ਹਾਲਤ ਕਾਰਨ ਲੋਕ ਪ੍ਰੇਸ਼ਾਨ

ਡੇਰਾਬੱਸੀ, 29 ਨਵੰਬਰ (ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਮੋਰਠੀਕਰੀ ਵਿਖੇ ਖਾਟੂ ਸ਼ਿਆਮ ਮੰਦਰ ਨੇੜੇ ਸਥਿਤ ਸ਼ਿਵਜੋਤ ਕਾਲੋਨੀ ਦੀਆਂ ਗਲੀਆਂ ਦੀ ਮਾੜੀ ਹਾਲਤ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਲੋਨੀ ਦੀਆਂ ਕੱਚੀਆਂ ਗਲੀਆਂ ‘ਚ ਚਿੱਕੜ ਤੇ ਗੰਦਾ ਪਾਣੀ ਭਰਿਆ ਹੋਣ ਕਾਰਨ ਇਥੋਂ ਲੰਘਣਾ ਵੀ ਮੁਸ਼ਕਿਲ ਹੋ ਗਿਆ ਹੈ।

ਅਜੀਤ ਡੈਸਕ 30-11-2026
ਡੇਰਾਬੱਸੀ, 29 ਨਵੰਬਰ (ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਮੋਰਠੀਕਰੀ ਵਿਖੇ ਖਾਟੂ ਸ਼ਿਆਮ ਮੰਦਰ ਨੇੜੇ ਸਥਿਤ ਸ਼ਿਵਜੋਤ ਕਾਲੋਨੀ ਦੀਆਂ ਗਲੀਆਂ ਦੀ ਮਾੜੀ ਹਾਲਤ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਲੋਨੀ ਦੀਆਂ ਕੱਚੀਆਂ ਗਲੀਆਂ ‘ਚ ਚਿੱਕੜ ਤੇ ਗੰਦਾ ਪਾਣੀ ਭਰਿਆ ਹੋਣ ਕਾਰਨ ਇਥੋਂ ਲੰਘਣਾ ਵੀ ਮੁਸ਼ਕਿਲ ਹੋ ਗਿਆ ਹੈ। ਬਰਸਾਤ ਹੋਣ ਜਾਂ ਪਾਣੀ ਖੜ੍ਹਾ ਰਹਿਣ ਕਾਰਨ ਹਾਲਾਤ ਹੋਰ ਵੀ ਖ਼ਰਾਬ ਹੋ ਜਾਂਦੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਲੰਮੇ ਸਮੇਂ ਤੋਂ ਗਲੀਆਂ ਦੀ ਹਾਲਤ ਸੁਧਾਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਲੋਕਾਂ ਨੂੰ ਰੋਜ਼ਾਨਾ ਘਰਾਂ ਤੋਂ ਬਾਹਰ ਨਿਕਲਣ ਅਤੇ ਆਪਣੇ ਕੰਮਾਂ-ਕਾਰਾਂ ਲਈ ਆਉਣ-ਜਾਣ ਸਮੇਂ ਭਾਰੀ ਮੁਸ਼ਕਿਲਾਂ ਝੱਲਣੀਆਂ ਪੈਂਦੀਆਂ ਹਨ। ਦੋ-ਪਹੀਆ ਵਾਹਨ ਚਾਲਕਾਂ ਤੇ ਪੈਦਲ ਲੰਘਣ ਵਾਲਿਆਂ ਲਈ ਚਿੱਕੜ ਭਰੀਆਂ ਗਲੀਆਂ ਹਾਦਸਿਆਂ ਦਾ ਕਾਰਨ ਵੀ ਬਣ ਰਹੀਆਂ ਹਨ। ਲੋਕਾਂ ਨੇ ਦੱਸਿਆ ਕਿ ਕਈ ਵਾਰ ਇਸ ਸਮੱਸਿਆ ਵੱਲ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਧਿਆਨ ਦਿਵਾਉਣ ਦੇ ਬਾਵਜੂਦ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਦਾ ਕਹਿਣਾ ਹੈ ਕਿ ਵਿਕਾਸ ਦੇ ਦਾਅਵਿਆਂ ਦੇ ਵਿਚਕਾਰ ਉਹ ਮੁੱਢਲੀਆਂ ਸਹੂਲਤਾਂ ਨੂੰ ਵੀ ਤਰਸ ਰਹੇ ਹਨ। ਕਾਲੋਨੀ ਵਾਸੀਆਂ ਨੇ ਪ੍ਰਸ਼ਾਸਨ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਗਲੀਆਂ ਨੂੰ ਪੱਕਾ ਕਰਨ ਅਤੇ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਕਰਨ ਲਈ ਤੁਰੰਤ ਕਦਮ ਚੁੱਕੇ ਜਾਣ ਤਾਂ ਜੋ ਲੋਕਾਂ ਨੂੰ ਇਸ ਨਰਕ ਭਰੀ ਜ਼ਿੰਦਗੀ ਤੋਂ ਰਾਹਤ ਮਿਲ ਸਕੇ ।
ਪਿਛਲੀ ਖ਼ਬਰ ਡੇਰਾਬੱਸੀ ’ਚ ਰਜਿਸਟਰੀਆਂ ’ਚ ਦਰਜ 20 ਫੁੱਟ ਚੌੜੇ ਰਸਤੇ ਨੂੰ ਲੈ ਕੇ ਵਿਵਾਦ ਭਖਿਆ ਅਗਲੀ ਖ਼ਬਰ ਪੁਆਧੀ ਪੰਜਾਬੀ ਸੱਥ ਨੇ ਸਰਕਾਰੀ ਕਾਲਜ ਮੁਹਾਲੀ ਵਿਖੇ 23 ਵਾਂ ਸਾਲਾਨਾ ਸਨਮਾਨ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।