30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਕੈਪਟਨ ਕੰਵਲਜੀਤ ਸਿੰਘ ਵਾਂਗ ਗੁਰਦਰਸ਼ਨ ਸਿੰਘ ਸੈਣੀ ਨੂੰ ਵੀ ਯਾਦ ਕਰੇਗਾ ਡੇਰਾਬੱਸੀ ਹਲਕਾ-ਹਰਪ੍ਰੀਤ ਸਿੰਘ ਸੈਣੀ

ਡੇਰਾਬੱਸੀ, 29 ਨਵੰਬਰ (ਗੁਰਮੀਤ ਸਿੰਘ)-ਡੇਰਾਬੱਸੀ ਵਿਧਾਨ ਸਭਾ ਹਲਕੇ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਲੜੀ ਤਹਿਤ ਭਾਜਪਾ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾ ਰਹੇ ਗੁਰਦਰਸ਼ਨ ਸਿੰਘ ਸੈਣੀ ਦੇ ਹੱਕ ‘ਚ ਪਾਰਟੀ ਆਗੂਆਂ ਵਲੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ।

ਟਿਕਟ ਦੇ ਦਾਅਵੇਦਾਰ ਭਾਜਪਾ ਆਗੂ ਗੁਰਦਰਸ਼ਨ ਸੈਣੀ ਨਾਲ ਹਰਪ੍ਰੀਤ ਸਿੰਘ ਸੈਣੀ। ਤਸਵੀਰ : ਗੁਰਮੀਤ ਸਿੰਘ 30-11-2026
ਡੇਰਾਬੱਸੀ, 29 ਨਵੰਬਰ (ਗੁਰਮੀਤ ਸਿੰਘ)-ਡੇਰਾਬੱਸੀ ਵਿਧਾਨ ਸਭਾ ਹਲਕੇ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਲੜੀ ਤਹਿਤ ਭਾਜਪਾ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾ ਰਹੇ ਗੁਰਦਰਸ਼ਨ ਸਿੰਘ ਸੈਣੀ ਦੇ ਹੱਕ ‘ਚ ਪਾਰਟੀ ਆਗੂਆਂ ਵਲੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਓ. ਬੀ. ਸੀ. ਮੋਰਚੇ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ ਨੇ ਚੋਣ ਪ੍ਰਚਾਰ ਮੁਹਿੰਮ ਦੀ ਕਮਾਨ ਸੰਭਾਲਦਿਆਂ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ‘ਚ ਹਲਕੇ ਦੇ ਵਿਕਾਸ ਦੀ ਉਮੀਦ ਜਤਾਈ ਹੈ। ਇਕ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਹਰਪ੍ਰੀਤ ਸਿੰਘ ਸੈਣੀ ਨੇ ਕਿਹਾ ਕਿ ਜਿਸ ਤਰ੍ਹਾਂ ਡੇਰਾਬੱਸੀ ਹਲਕੇ ਦੇ ਲੋਕ ਅੱਜ ਵੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਨੂੰ ਉਨ੍ਹਾਂ ਦੇ ਕੰਮਾਂ ਤੇ ਲੋਕ ਸੇਵਾ ਲਈ ਯਾਦ ਕਰਦੇ ਹਨ, ਉਸੇ ਤਰ੍ਹਾਂ ਆਉਣ ਵਾਲੇ ਸਮੇਂ ‘ਚ ਗੁਰਦਰਸ਼ਨ ਸਿੰਘ ਸੈਣੀ ਨੂੰ ਵੀ ਲੋਕ ਉਨ੍ਹਾਂ ਦੇ ਕੰਮਾਂ ਕਰਕੇ ਯਾਦ ਕਰਨਗੇ। ਉਨ੍ਹਾਂ ਕਿਹਾ ਕਿ ਗੁਰਦਰਸ਼ਨ ਸਿੰਘ ਸੈਣੀ ਹਲਕੇ ਦੇ ਲੋਕਾਂ ਨਾਲ ਲਗਾਤਾਰ ਜੁੜੇ ਹੋਏ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਨੂੰ ਭਾਜਪਾ ਵਲੋਂ ਡੇਰਾਬੱਸੀ ਤੋਂ ਟਿਕਟ ਦਾ ਸਭ ਤੋਂ ਮਜ਼ਬੂਤ ਦਾਅਵੇਦਾਰ ਦੱਸਦਿਆਂ ਹਰਪ੍ਰੀਤ ਸਿੰਘ ਸੈਣੀ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹਲਕੇ ‘ਚ ਪਾਰਟੀ ਨੂੰ ਹੋਰ ਮਜ਼ਬੂਤੀ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਭਾਜਪਾ ਦੀਆਂ ਨੀਤੀਆਂ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਵੀ ਦਿੱਤਾ।
ਪਿਛਲੀ ਖ਼ਬਰ ਮਹਿਲਾ ਰਾਖਵਾਂਕਰਨ ਬਿੱਲ ’ਤੇ 33 ਫ਼ੀਸਦੀ ਵਾਧੇ ਦਾ ਪ੍ਰਸਤਾਵ ਮੋਦੀ ਸਰਕਾਰ ਦਾ ਇਤਿਹਾਸਕ ਫੈਸਲਾ- ਬੀਬੀ ਰਾਮੂਵਾਲੀਆ ਅਗਲੀ ਖ਼ਬਰ ‘ ਸ਼ੀਸ਼ ਮਹਿਲ ’ ਵਿਵਾਦ ਨੇ ਕੇਜਰੀਵਾਲ ਦੇ ਸਾਦਗੀ ਦੇ ਝੂਠੇ ਦਾਅਵਿਆਂ ਦੀ ਖੋਲ੍ਹੀ ਪੋਲ - ਸੰਜੀਵ ਵਸ਼ਿਸ਼ਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।