30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਚੰਡੀਗੜ੍ਹ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਿਲਿਆ ਹੁਲਾਰਾ, ਕਈ ਸ਼ਖ਼ਸੀਅਤਾਂ ਪਾਰਟੀ ਵਿਚ ਸ਼ਾਮਿਲ

ਚੰਡੀਗੜ੍ਹ, 29 ਨਵੰਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਚੰਡੀਗੜ੍ਹ ਇਕਾਈ ਵਿਚ ਕਈ ਸਤਿਕਾਰਤ ਸ਼ਖ਼ਸੀਅਤਾਂ ਤੇ ਸਮਾਜ ਸੇਵੀਆਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 30-11-2026
ਚੰਡੀਗੜ੍ਹ, 29 ਨਵੰਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਚੰਡੀਗੜ੍ਹ ਇਕਾਈ ਵਿਚ ਕਈ ਸਤਿਕਾਰਤ ਸ਼ਖ਼ਸੀਅਤਾਂ ਤੇ ਸਮਾਜ ਸੇਵੀਆਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸੁਸ਼ੀਲ ਕੁਮਾਰ ਹੱਲੋ ਮਾਜਰਾ ਤੇ ਗੁਰਨਾਮ ਸਿੰਘ ਗਾਮਾਂ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਦਾ ਪੱਲਾ ਫੜਿਆ। ਇਨ੍ਹਾਂ ਦੇ ਨਾਲ ਵੱਖ-ਵੱਖ ਵਾਰਡਾਂ ਤੋਂ ਵੱਡੀ ਗਿਣਤੀ ਵਿਚ ਸਮਰਥਕਾਂ ਤੇ ਖ਼ਾਸ ਤੌਰ ’ਤੇ ਮਹਿਲਾਵਾਂ ਨੇ ਵੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਚਰਨਜੀਤ ਸਿੰਘ ਵਿਲੀ ਵਲੋਂ ਪਾਰਟੀ ਵਿਚ ਸ਼ਾਮਿਲ ਹੋਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਜੀ-ਆਇਆਂ ਆਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਲੋਕਾਂ ਦਾ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੁੜਨਾ ਪਾਰਟੀ ਲਈ ਬਹੁਤ ਹੀ ਸਕਾਰਾਤਮਕ ਸੰਕੇਤ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਵੀ ਸਾਰਿਆਂ ਨੂੰ ਜੀ-ਆਇਆਂ ਆਖਿਆ ਗਿਆ ਹੈ ਤੇ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਭਰੋਸਾ ਜਤਾਇਆ ਕਿ ਜਿਸ ਤਰ੍ਹਾਂ ਚੰਡੀਗੜ੍ਹ ਵਿਚ ਪਾਰਟੀ ਦਾ ਕਾਫ਼ਲਾ ਲਗਾਤਾਰ ਵੱਡਾ ਹੋ ਰਿਹਾ ਹੈ, ਉਸ ਦੇ ਨਤੀਜੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿਚ ਵੀ ਦੇਖਣ ਨੂੰ ਮਿਲਣਗੇ। ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਵਿਚ ਆਪਣੀ ਮਜ਼ਬੂਤ ਮੌਜੂਦਗੀ ਦਰਜ ਕਰਵਾਉਂਦਿਆਂ ਵਧੀਆ ਕਾਰਗੁਜ਼ਾਰੀ ਦਿਖਾਏਗਾ। ਇਸ ਮੌਕੇ ਬੀਬੀ ਹਰਜਿੰਦਰ ਕੌਰ, ਮਨਦੀਪ ਸਿੰਘ, ਹਰਜੀਤ ਸਿੰਘ ਭੁੱਲਰ, ਇੰਸਪੈਕਟਰ ਬਲਵਿੰਦਰ ਸਿੰਘ, ਜ਼ਬਰਜੰਗ ਸਿੰਘ ਤੇ ਨਿਰਭੈ ਸਿੰਘ ਮੌਜੂਦ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਕੁਰਾਲੀ ਤੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਜਾਰੀ ਕਰਨਗੇ-ਗੋਲਡੀ ਅਗਲੀ ਖ਼ਬਰ ਪਿੰਡ ਸੋਹਾਲੀ ਦੇ 350 ਪਰਿਵਾਰਾਂ ਨੂੰ ਗੋਲਡੀ ਵਲੋਂ ਸੌਂਪੇ ਮਾਲਕੀ ਹੱਕ ਦੇ ਦਸਤਾਵੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।