ਮੁੱਖ ਮੰਤਰੀ ਭਗਵੰਤ ਮਾਨ ਕੁਰਾਲੀ ਤੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਜਾਰੀ ਕਰਨਗੇ-ਗੋਲਡੀ
ਕੁਰਾਲੀ, 29 ਨਵੰਬਰ (ਹਰਪ੍ਰੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਗਾਮੀ 1 ਦਸੰਬਰ ਨੂੰ ਸਥਾਨਕ ਸ਼ਹਿਰ ਦੀ ਨਵੀਂ ਅਨਾਜ ਮੰਡੀ ਵਿਖੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ‘ਚ ਸ਼ਿਰਕਤ ਕਰਨਗੇ। ਇਸ ਮੌਕੇ ਹੋਣ ਵਾਲੇ ਸਮਾਗਮ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਖਰੜ ਤੋਂ ਇੰਚਾਰਜ ਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਮਾਵਾਂ-ਭੈਣਾਂ ਨੂੰ ਸੰਬੋਧਨ ਕਰਨਗੇ ਤੇ ਯੋਜਨਾ ਤਹਿਤ ਤੀਜੀ ਕਿਸ਼ਤ ਦੀ ਰਾਸ਼ੀ ਜਾਰੀ ਕਰਨਗੇ।
ਅਜੀਤ ਡੈਸਕ
30-11-2026