ਭਾਕਿਯੂ (ਉਗਰਾਹਾਂ) ਨੇ ਧਰਨੇ ਦੇ ਤੀਜੇ ਦਿਨ ਸ਼ਹਿਰ ’ਚ ਰੋਸ ਮਾਰਚ ਕੱਢਿਆ
ਮਾਨਸਾ, 1 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਕਿਸਾਨ-ਮਜ਼ਦੂਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਲਗਾਏ ਧਰਨੇ ਦੇ ਤੀਜੇ ਦਿਨ ਸਥਾਨਕ ਸ਼ਹਿਰ ’ਚ ਰੋਸ ਮਾਰਚ ਮਾਰਚ ਕੱਢਿਆ ਗਿਆ। ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਕਿ ਕੇਂਦਰ ਤੇ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰਨ ’ਤੇ ਤੁਲੀਆਂ ਹੋਈਆਂ ਹਨ।
ਮਾਨਸਾ ਸ਼ਹਿਰ ’ਚ ਰੋਸ ਮਾਰਚ ਕੱਢਦੇ ਹੋਏ ਭਾਕਿਯੂ (ਉਗਰਾਹਾਂ) ਦੇ ਕਾਰਕੁੰਨ। ਤਸਵੀਰ : ਸੇਮੀ ਮਾਨਸਾ
02-09-2026