ਸੀਟੂ ਵਲੋਂ ਥਰਮਲ ਪਲਾਂਟ ਬਣਾਂਵਾਲਾ ਦੇ ਕਾਮਿਆਂ ਦੇ ਧਰਨੇ ਦੀ ਹਮਾਇਤ
ਮਾਨਸਾ, 1 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਨੇ ਤਲਵੰਡੀ ਸਾਬੋ ਥਰਮਲ ਪਲਾਂਟ ਬਣਾਂਵਾਲਾ ਵਿਖੇ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਕਾਮਿਆਂ ਦੀ ਹਮਾਇਤ ਕੀਤੀ ਹੈ। ਸੀਟੂ ਦੇ ਸੂਬਾਈ ਸਕੱਤਰ ਬਲਕਾਰ ਸਿੰਘ ਅਤੇ ਆਲ ਇੰਡੀਆ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਨੇ ਕਿਹਾ ਕਿ ਮੈਨੇਜਮੈਂਟ ਤੇ ਪ੍ਰਸ਼ਾਸਨ ਕਾਮਿਆਂ ਦੀਆਂ ਮੰਗਾਂ ਨੂੰ ਜਾਣਬੁੱਝ ਕੇ ਅਣਗੌਲਿਆ ਕਰ ਰਿਹਾ ਹੈ, ਜੋ ਨਿੰਦਣਯੋਗ ਹੈ।
ਮਾਨਸਾ, 1 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਨੇ ਤਲਵੰਡੀ ਸਾਬੋ ਥਰਮਲ ਪਲਾਂਟ ਬਣਾਂਵਾਲਾ ਵਿਖੇ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਕਾਮਿਆਂ ਦੀ ਹਮਾਇਤ ਕੀਤੀ ਹੈ। ਸੀਟੂ ਦੇ ਸੂਬਾਈ ਸਕੱਤਰ ਬਲਕਾਰ ਸਿੰਘ ਅਤੇ ਆਲ ਇੰਡੀਆ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਨੇ ਕਿਹਾ ਕਿ ਮੈਨੇਜਮੈਂਟ ਤੇ ਪ੍ਰਸ਼ਾਸਨ ਕਾਮਿਆਂ ਦੀਆਂ ਮੰਗਾਂ ਨੂੰ ਜਾਣਬੁੱਝ ਕੇ ਅਣਗੌਲਿਆ ਕਰ ਰਿਹਾ ਹੈ, ਜੋ ਨਿੰਦਣਯੋਗ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੀ ਭਾਜਪਾ ਦੀਆਂ ਨੀਤੀਆਂ ਨੂੰ ਇੰਨ-ਬਿੰਨ ਲਾਗੂ ਕਰਨ ’ਤੇ ਲੱਗੀ ਹੋਈ ਹੈ, ਨੂੰ ਕਿਸੇ ਵੀ ਕੀਮਤ ’ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ । ਆਗੂਆਂ ਨੇ ਵਰਕਰਾਂ ’ਤੇ ਝੂਠੇ ਕੇਸ ਬਣਾਉਣ ਅਤੇ ਪੁਲਿਸ ਤਸ਼ੱਦਦ ਕਰਨ ਦੀ ਨਿੰਦਾ ਕਰਦਿਆਂ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਸੰਘਰਸ਼ ਦੀ ਹਮਾਇਤ ਕਰਨ। ਇਸ ਮੌਕੇ ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਲਖਵੀਰ ਸਿੰਘ, ਹਰਦੇਵ ਸਿੰਘ ਹੈਰੀ ਆਦਿ ਹਾਜ਼ਰ ਸਨ।