ਮਾਨਸਾ, 1 ਸਤੰਬਰ (ਵਿ.ਪ੍ਰਤੀ.)- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ ਨੇ ਦੱਸਿਆ ਕਿ 3 ਸਤੰਬਰ ਨੂੰ ਇਲੈਕਟੋਰਲ ਰੋਲ ਅਬਜ਼ਰਵਰ-ਕਮ-ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਵਲੋਂ ਮਾਨਸਾ ਵਿਖੇ ਵਿਸ਼ੇਸ਼ ਦੌਰਾ ਕਰ ਕੇ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਦਾ ਨਿਰੀਖਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਡਵੀਜ਼ਨਲ ਕਮਿਸ਼ਨਰ ਜੋ ਕਿ ਇਲੈਕਟੋਰਲ ਰੋਲ ਅਬਜ਼ਰਵਰ ਵੀ ਹਨ, ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਮੈਂਬਰ ਪਾਰਲੀਮੈਂਟ, ਵਿਧਾਇਕ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ ਜਾਵੇਗੀ। ਇਸ ਤੋਂ ਬਾਅਦ ਉਹ ਆਮ ਲੋਕਾਂ ਨਾਲ ਮੀਟਿੰਗ ਕਰ ਕੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਗੱਲਬਾਤ ਕਰਨਗੇ।