03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਆਕਾਸ਼ਦੀਪ ਸਿੰਘ ਮਿੱਡੂਖੇੜਾ ਲੋਕ ਸਭਾ ਹਲਕਾ ਬਠਿੰਡਾ ਦੇ ਯੂਥ ਅਕਾਲੀ ਦਲ ਦੇ ਪ੍ਰਧਾਨ ਨਿਯੁਕਤ

ਬਠਿੰਡਾ, 2 ਸਤੰਬਰ (ਵੀਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਆਕਾਸ਼ਦੀਪ ਸਿੰਘ ਮਿੱਡੂਖੇੜਾ ਨੂੰ ਲੋਕ ਸਭਾ ਹਲਕਾ ਬਠਿੰਡਾ ਦਾ ਯੂਥ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਇਸ ਨਿਯੁਕਤੀ ‘ਤੇ ਆਕਾਸ਼ਦੀਪ ਸਿੰਘ ਮਿੱਡੂਖੇੜਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਅਜੀਤ ਡੈਸਕ 03-09-2026
ਬਠਿੰਡਾ, 2 ਸਤੰਬਰ (ਵੀਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਆਕਾਸ਼ਦੀਪ ਸਿੰਘ ਮਿੱਡੂਖੇੜਾ ਨੂੰ ਲੋਕ ਸਭਾ ਹਲਕਾ ਬਠਿੰਡਾ ਦਾ ਯੂਥ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਇਸ ਨਿਯੁਕਤੀ ‘ਤੇ ਆਕਾਸ਼ਦੀਪ ਸਿੰਘ ਮਿੱਡੂਖੇੜਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ, ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਾਕਤ ਨਾਲ ਕੰਮ ਕੀਤਾ ਜਾਵੇਗਾ। ਮਿੱਡੂਖੇੜਾ ਵਲੋਂ ‘ਅਜੀਤ’ ਗੱਲਬਾਤ ਕਰਦੇ ਹੋਏ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਦੀ ਅਗਵਾਈ ਅਤੇ ਯੂਥ ਵਰਕਰਾਂ ਦੇ ਸਹਿਯੋਗ ਨਾਲ ਲੋਕ ਸਭਾ ਹਲਕਾ ਬਠਿੰਡਾ ਵਿਚ ਯੂਥ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਪਿਛਲੀ ਖ਼ਬਰ ਅਕਾਲੀ ਦਲ (ਬ) ਵਲੋਂ ਧੰਨਾ ਸਿੰਘ ਕੋਟੜਾ ਸੂਬਾ ਜਨਰਲ ਕੌਂਸਲ ਮੈਂਬਰ ਨਿਯੁਕਤ ਅਗਲੀ ਖ਼ਬਰ ਡਾ.ਜੋਬਨਪ੍ਰੀਤ ਸਰਾਂ ਵਲੋਂ 100 ਆਰਥੋਪੈਡੀਕ ਸਰਜਰੀਆਂ ਸਫਲਤਾ ਪੂਰਵਕ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।