03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

‘ਮਿਸ਼ਨ ਕਲੀਨ ਪੰਜਾਬ’ ਤਹਿਤ ਹਲਕਾ ਵਿਧਾਇਕਾ ਬਲਜਿੰਦਰ ਕੌਰ ਨੇ ਵੀ ਚਲਾਇਆ ਝਾੜੂ

ਤਲਵੰਡੀ ਸਾਬੋ, 2 ਸਤੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ਸਰਕਾਰ ਵਲੋਂ ਸੂਬੇ ਭਰ ‘ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਆਰੰਭੀ ਸਫ਼ਾਈ ਮੁਹਿੰਮ ਦੀ ਲੜੀ ‘ਚ ਅੱਜ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਨੇ ਵੀ ਸ਼ਹਿਰ ਦੇ ਪ੍ਰਮੁੱਖ ਨਿਸ਼ਾਨ-ਏ- ਖ਼ਾਲਸਾ ਚੌਂਕ ’ਚ ਝਾੜੂ ਨਾਲ ਸਫ਼ਾਈ ਕਰਦਿਆਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਸਫ਼ਾਈ ਮੁਹਿੰਮ ਦੀ ਰਸਮੀ ਸ਼ੁਰੂਆਤ ਕਰਵਾਈ । ਵਿਧਾਇਕਾ ਬਲਜਿੰਦਰ ਕੌਰ ਨੇ ਖ਼ੁਦ ਹੱਥੀਂ ਝਾੜੂ ਫੜ ਕੇ ਨਿਸ਼ਾਨ ਏ ਖ਼ਾਲਸਾ ਚੌਕ ਦੇ ਆਲੇ ਦੁਆਲੇ ਦੀ ਸਫ਼ਾਈ ਕੀਤੀ ਤੇ ਨਗਰ ਕੌਂਸਲ ਅਧਿਕਾਰੀਆਂ ਨੂੰ ਸਮੁੱਚੇ ਸ਼ਹਿਰ ਦੀ ਮੁਕੰਮਲ ਸਫ਼ਾਈ ਕਰਵਾਉਣ ਦੇ ਨਿਰਦੇਸ਼ ਦਿੱਤੇ।

ਅਜੀਤ ਡੈਸਕ 03-09-2026
ਤਲਵੰਡੀ ਸਾਬੋ, 2 ਸਤੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ਸਰਕਾਰ ਵਲੋਂ ਸੂਬੇ ਭਰ ‘ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਆਰੰਭੀ ਸਫ਼ਾਈ ਮੁਹਿੰਮ ਦੀ ਲੜੀ ‘ਚ ਅੱਜ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਨੇ ਵੀ ਸ਼ਹਿਰ ਦੇ ਪ੍ਰਮੁੱਖ ਨਿਸ਼ਾਨ-ਏ- ਖ਼ਾਲਸਾ ਚੌਂਕ ’ਚ ਝਾੜੂ ਨਾਲ ਸਫ਼ਾਈ ਕਰਦਿਆਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਸਫ਼ਾਈ ਮੁਹਿੰਮ ਦੀ ਰਸਮੀ ਸ਼ੁਰੂਆਤ ਕਰਵਾਈ । ਵਿਧਾਇਕਾ ਬਲਜਿੰਦਰ ਕੌਰ ਨੇ ਖ਼ੁਦ ਹੱਥੀਂ ਝਾੜੂ ਫੜ ਕੇ ਨਿਸ਼ਾਨ ਏ ਖ਼ਾਲਸਾ ਚੌਕ ਦੇ ਆਲੇ ਦੁਆਲੇ ਦੀ ਸਫ਼ਾਈ ਕੀਤੀ ਤੇ ਨਗਰ ਕੌਂਸਲ ਅਧਿਕਾਰੀਆਂ ਨੂੰ ਸਮੁੱਚੇ ਸ਼ਹਿਰ ਦੀ ਮੁਕੰਮਲ ਸਫ਼ਾਈ ਕਰਵਾਉਣ ਦੇ ਨਿਰਦੇਸ਼ ਦਿੱਤੇ। ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਵਾਤਾਵਰਨ ਪੱਖੀ ਸੋਚ ਤਹਿਤ ਸਥਾਨਕ ਸਰਕਾਰਾਂ ਵਿਭਾਗ ਅਤੇ ਹੋਰਨਾਂ ਮਹਿਕਮਿਆਂ ਵਲੋਂ ਆਪੋ ਆਪਣੇ ਨਗਰਾਂ/ਸ਼ਹਿਰਾਂ ਦੀ ਸਾਫ਼ ਸਫ਼ਾਈ ਯਕੀਨੀ ਬਣਾਉਣ ਲਈ ‘ਮਿਸ਼ਨ ਕਲੀਨ ਪੰਜਾਬ’ ਸ਼ੁਰੂ ਕੀਤਾ ਗਿਆ ਹੈ । ਇਤਿਹਾਸਿਕ ਨਗਰ ਤਲਵੰਡੀ ਸਾਬੋ ‘ਚ ਵੀ ਸਾਫ਼ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਪਰ ਇਹ ਮੁਹਿੰਮ ਕਾਮਯਾਬ ਤਾਂ ਹੀ ਹੋ ਸਕੇਗੀ ਜੇਕਰ ਲੋਕ ਬਣਦਾ ਸਹਿਯੋਗ ਦੇਣ। ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਦਰਸ਼ਨੀ ਮੰਨੇ ਜਾਂਦੇ ਨਿਸ਼ਾਨ ਏ ਖ਼ਾਲਸਾ ਚੌਂਕ ਦਾ ਲੋਕਾਂ ਦੀ ਮੰਗ ਅਨੁਸਾਰ ਦਾਇਰਾ ਛੋਟਾ ਕਰਕੇ ਉਸ ਨੂੰ ਸੁੰਦਰ ਦਿੱਖ ਪ੍ਰਦਾਨ ਕੀਤੀ ਜਾਵੇਗੀ ਤੇ ਇਹ ਕਾਰਜ ਹਫ਼ਤੇ ਤੱਕ ਸ਼ੁਰੂ ਕਰ ਦਿੱਤਾ ਜਾਵੇਗਾ । ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕੁਲਵੀਰ ਕੌਰ ਸਰਾਂ, ਸੀ. ‘ਆਪ’ ਆਗੂ ਹਰਜੀਤ ਸਿੰਘ ਸਰਾਂ, ਪੰਜਾਬ ਮਹਿਲਾ ਕਮਿਸ਼ਨ ਮੈਂਬਰ ਜਸਵਿੰਦਰ ਕੌਰ ਸਰਪੰਚ ਜਗਾ ਰਾਮ ਤੀਰਥ, ਨਗਰ ਕੌਂਸਲ ਜੇ.ਈ ਦਵਿੰਦਰ ਸ਼ਰਮਾ, ਉੱਪ ਪ੍ਰਧਾਨ ਬ੍ਰਹਮਾਨੰਦ, ਤਰਸੇਮ ਸਿੰਗਲਾ ਚੇਅਰਮੈਨ ਅਗਰਵਾਲ ਵੈੱਲਫੇਅਰ ਬੋਰਡ, ਕੇਵਲ ਸਿੰਘ ਨਿੱਜੀ ਸਹਾਇਕ, ਸੀ.ਆਗੂ ਗੁਰਤੇਜ ਸਿੰਘ ਜੋਗੇਵਾਲਾ, ਸੋਨੀ ਐੱਮ.ਸੀ., ਬਲਵਿੰਦਰ ਸਿੰਘ ਗਿੱਲ, ਅਮਰਦੀਪ ਸਿੰਘ ਡਿੱਖ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸਰਕਾਰੀ ਹੋਮਿਓਪੈਥੀ ਡਿਸਪੈਂਸਰੀ ਜਲਾਲ ਨੂੰ ਦਵਾਈਆਂ ਭੇਟ ਅਗਲੀ ਖ਼ਬਰ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਸੰਬੰਧੀ ਕੀਤੀ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।