03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਅਕਾਲ ਅਕੈਡਮੀ ਕੌੜੀਵਾੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨਤਾ ਦਿਵਸ ਮਨਾਇਆ

ਸਰਦੂਲਗੜ੍ਹ, 2 ਸਤੰਬਰ (ਜੀ. ਐਮ.

ਅਜੀਤ ਡੈਸਕ 03-09-2026
ਸਰਦੂਲਗੜ੍ਹ, 2 ਸਤੰਬਰ (ਜੀ.ਐਮ.ਅਰੋੜਾ)- ਅਕਾਲ ਅਕੈਡਮੀ ਕੌੜੀਵਾੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨਤਾ ਦਿਵਸ ਅਤੇ ਪਹਿਲਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ । ਸਮਾਗਮ ਦੀ ਸ਼ੁਰੂਆਤ ਨਿੱਤਨੇਮ ਉਪਰੰਤ ਸ਼ਬਦ ਗਾਇਨ ਅਤੇ ਕਥਾ-ਵਿਚਾਰ ਨਾਲ ਹੋਈ । ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਅਤੇ ਕਥਾ-ਵਿਚਾਰ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ । ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਹਾਨਤਾ ਅਤੇ ਗੁਰਬਾਣੀ ਦੇ ਮਹੱਤਵ ਸਬੰਧੀ ਭਾਸ਼ਣ ਪੇਸ਼ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ। ਸ੍ਰੀ ਚੌਪਈ ਸਾਹਿਬ ਦੇ 451 ਪਾਠ ਕੀਤੇ ਗਏ । ਪ੍ਰਿੰਸੀਪਲ ਬਲਜੀਤ ਕੌਰ ਭੁੱਲਰ ਤੇ ਪੰਜਾਬੀ ਅਧਿਆਪਕ ਦਰਸ਼ਨ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਵਸ ਦੀ ਇਤਿਹਾਸਕ ਅਤੇ ਅਧਿਆਤਮਿਕ ਮਹੱਤਤਾ ਸਬੰਧੀ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਗੁਰੂ ਸਾਹਿਬਾਨ ਵਲੋਂ ਦਰਸਾਏ ਸੱਚ, ਸੇਵਾ, ਨਿਮਰਤਾ ਅਤੇ ਸਦਾਚਾਰ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ ।
ਪਿਛਲੀ ਖ਼ਬਰ ਹਿੰਦੂ ਸੀਨੀਅਰ ਸੈਕੰਡਰੀ ਸਕੂਲ ਰਾਮਾਂ ਵਿਖੇ ਵੋਟਰ ਜਾਗਰੂਕਤਾ ਤੇ ਰਜਿਸਟਰੇਸ਼ਨ ਕੈਂਪ ਅਗਲੀ ਖ਼ਬਰ ਗਿਆਨ ਸਰੋਵਰ ਸਕੂਲ ਦੇ ਖਿਡਾਰੀਆਂ ਦਾ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।