03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਹਿੰਦੂ ਸੀਨੀਅਰ ਸੈਕੰਡਰੀ ਸਕੂਲ ਰਾਮਾਂ ਵਿਖੇ ਵੋਟਰ ਜਾਗਰੂਕਤਾ ਤੇ ਰਜਿਸਟਰੇਸ਼ਨ ਕੈਂਪ

ਰਾਮਾਂ ਮੰਡੀ, 2 ਸਤੰਬਰ (ਤਰਸੇਮ ਸਿੰਗਲਾ)- ਸਵੀਪ ਟੀਮ ਤਲਵੰਡੀ ਸਾਬੋ ਵਲੋਂ ਹਿੰਦੂ ਸੀਨੀਅਰ ਸੈਕੰਡਰੀ ਸਕੂਲ ਰਾਮਾਂ ਵਿਖੇ ਪਰਮਪ੍ਰੀਤ ਕੌਰ ਦੀ ਅਗਵਾਈ ਹੇਠ ਵਿਸ਼ੇਸ਼ ਵੋਟਰ ਜਾਗਰੂਕਤਾ ਅਤੇ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ । ਕੈਂਪ ਦੌਰਾਨ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ, ਸਹੀ ਵਰਤੋਂ ਅਤੇ ਚੋਣ ਪ੍ਰਕਿਰਿਆ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ।

ਅਜੀਤ ਡੈਸਕ 03-09-2026
ਰਾਮਾਂ ਮੰਡੀ, 2 ਸਤੰਬਰ (ਤਰਸੇਮ ਸਿੰਗਲਾ)- ਸਵੀਪ ਟੀਮ ਤਲਵੰਡੀ ਸਾਬੋ ਵਲੋਂ ਹਿੰਦੂ ਸੀਨੀਅਰ ਸੈਕੰਡਰੀ ਸਕੂਲ ਰਾਮਾਂ ਵਿਖੇ ਪਰਮਪ੍ਰੀਤ ਕੌਰ ਦੀ ਅਗਵਾਈ ਹੇਠ ਵਿਸ਼ੇਸ਼ ਵੋਟਰ ਜਾਗਰੂਕਤਾ ਅਤੇ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ । ਕੈਂਪ ਦੌਰਾਨ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ, ਸਹੀ ਵਰਤੋਂ ਅਤੇ ਚੋਣ ਪ੍ਰਕਿਰਿਆ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ । ਪਰਮਪ੍ਰੀਤ ਕੌਰ ਨੇ ਕਿਹਾ ਕਿ ਜਿਹੜੇ ਨੌਜਵਾਨ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ, ਉਹ ਆਪਣੀ ਵੋਟ ਜ਼ਰੂਰ ਬਣਵਾਉਣ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿਚ ਆਪਣੀ ਭੂਮਿਕਾ ਨਿਭਾਉਣ। ਇਸ ਮੌਕੇ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਲਈ ਫਾਰਮ-6 ਅਤੇ ਵੋਟਰ ਸੂਚੀ ਵਿਚ ਵੇਰਵਿਆਂ ਦੀ ਸੋਧ ਲਈ ਫਾਰਮ-8 ਸਬੰਧੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ‘ਵੋਟਰ ਬਣੋ, ਲੋਕਤੰਤਰ ਮਜ਼ਬੂਤ ਕਰੋ’ ਦਾ ਸੰਦੇਸ਼ ਦਿੰਦਿਆਂ ਆਪਣੇ ਪਰਿਵਾਰਿਕ ਮੈਂਬਰਾਂ ਅਤੇ ਆਸ-ਪਾਸ ਦੇ ਲੋਕਾਂ ਨੂੰ ਵੀ ਵੋਟਰ ਵਜੋਂ ਰਜਿਸਟਰ ਹੋਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਸਕੂਲ ਪ੍ਰਿੰਸੀਪਲ ਯਾਦਵਿੰਦਰ ਸਿੰਘ, ਇੰਗਲਿਸ਼ ਵਿੰਗ ਦੀ ਪ੍ਰਿੰਸੀਪਲ ਡਿੰਪਲ ਤਨੇਜਾ, ਮੈਡਮ ਮੰਜੂ ਸਿੰਗਲਾ, ਸਿਮਰ ਕੌਰ ਸਮੇਤ ਹੋਰ ਅਧਿਆਪਕ ਹਾਜ਼ਰ ਸਨ। ਸਕੂਲ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਸਵੀਪ ਟੀਮ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਆਪਣੇ ਪਰਿਵਾਰ ਅਤੇ ਆਸ-ਪਾਸ ਦੇ ਲੋਕਾਂ ਨੂੰ ਵੋਟ ਬਣਵਾਉਣ ਲਈ ਜਾਗਰੂਕ ਕਰਨ ਦੀ ਅਪੀਲ ਕੀਤੀ ।
ਪਿਛਲੀ ਖ਼ਬਰ ਸਕੂਟਰੀ ਸਵਾਰ ਨੇ ਜੇਲ ’ਚ ਨਸ਼ੀਲੇ ਪਦਾਰਥ ਤੇ ਮੋਬਾਈਲ ਸੁੱਟੇ ਅਗਲੀ ਖ਼ਬਰ ਅਕਾਲ ਅਕੈਡਮੀ ਕੌੜੀਵਾੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨਤਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।