04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪੰਜਾਬ ਕਿਸਾਨ ਯੂਨੀਅਨ ਵਲੋਂ ਪੂਰੀ ਬਿਜਲੀ ਸਪਲਾਈ ਦੇਣ ਦੀ ਮੰਗ

ਮਾਨਸਾ, 3 ਸਤੰਬਰ (ਸ. ਰਿ.)

ਅਜੀਤ ਡੈਸਕ 04-09-2026
ਮਾਨਸਾ, 3 ਸਤੰਬਰ (ਸ.ਰਿ.)- ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਮੀਂਹ ਨਾ ਪੈਣ ਕਾਰਨ ਕਿਸਾਨਾਂ ਦਾ ਝੋਨਾ ਖੇਤਾਂ ’ਚ ਸੁੱਕਣ ਲੱਗਾ ਹੈ ਪਰ ਦੂਜੇ ਪਾਸੇ ਬਿਜਲੀ ਸਪਲਾਈ 8 ਘੰਟੇ ਦੀ ਬਜਾਏ ਸਿਰਫ਼ 4-6 ਘੰਟੇ ਦਿੱਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਕਈ ਕਿਸਾਨ ਝੋਨਾ ਵਾਹੁਣ ਲਈ ਮਜਬੂਰ ਹਨ ਕਿਉਂਕਿ ਉਨ੍ਹਾਂ ਵਲੋਂ ਝੋਨੇ ਦੀ ਲਵਾਈ ਤੋਂ ਲੈ ਕੇ ਪਾਲਣ ਤੱਕ ਵੱਡਾ ਖ਼ਰਚਾ ਚੁੱਕਿਆ ਗਿਆ ਸੀ। ਕਿਸਾਨ ਆਗੂ ਅਨੁਸਾਰ ਕੁਝ ਬਿਜਲੀ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਬਿਜਲੀ ਦੀ ਸਪਲਾਈ 6 ਘੰਟੇ ਦੇਣ ਲਈ ਉੱਪਰੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਅਗਲੇ ਦਿਨਾਂ ’ਚ ਵੀ ਮੀਂਹ ਨਾ ਪਿਆ ਤਾਂ ਕਿਸਾਨ ਫਿਰ ਤੋਂ ਝੋਨਾ ਵਾਹੁਣ ਲਈ ਮਜਬੂਰ ਹੋਣਗੇ। ਉਨ੍ਹਾਂ ਮੰਗ ਕੀਤੀ ਕਿ ਖੇਤੀ ਮੋਟਰਾਂ ਲਈ ਬਿਜਲੀ ਦੀ ਨਿਰਵਿਘਨ 8 ਘੰਟੇ ਸਪਲਾਈ ਦਿੱਤੀ ਜਾਵੇ ਤਾਂ ਜੋ ਕਿਸਾਨਾਂ ਦੀ ਫ਼ਸਲ ਨੂੰ ਬਚਾਇਆ ਜਾ ਸਕੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਦੀ ਪੂਰੀ ਸਪਲਾਈ ਨਾ ਦਿੱਤੀ ਗਈ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਕਿਸਾਨ ਆਗੂ ਹਰਜਿੰਦਰ ਸਿੰਘ ਮਾਨਸ਼ਾਹੀਆ, ਜਰਨੈਲ ਸਿੰਘ ਖ਼ਿਆਲਾ, ਬੂਟਾ ਸਿੰਘ ਕੋਟਲੀ, ਜਗਤਾਰ ਸਿੰਘ ਸਹਾਰਨਾ, ਸੋਮਾ ਪੰਡਤ ਉੱਭਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਦੀ ਵਿਦਿਆਰਥਣ ਨੇ ਇਸਰੋ ਕੇਂਦਰ ਦਾ ਕੀਤਾ ਵਿੱਦਿਅਕ ਦੌਰਾ ਅਗਲੀ ਖ਼ਬਰ ਖੇਤੀ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਾ ਮਿਲਣ ਦੇ ਰੋਸ ’ਚ ਐਕਸੀਅਨ ਦਫ਼ਤਰ ਅੱਗੇ ਲਗਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।