ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਜੀਵਨ ਜਾਂਚ ਸੈਮੀਨਾਰ ਕਰਵਾਇਆ
ਬੋਹਾ, 4 ਸਤੰਬਰ (ਰਮੇਸ਼ ਤਾਂਗੜੀ)- ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਵਲੋਂ ਧਾਰਮਿਕ ਸਮਾਗਮ ਅਤੇ ਜੀਵਨ ਜਾਂਚ ਸੈਮੀਨਾਰ ਕਰਵਾਇਆ ਗਿਆ। ਸੰਸਥਾ ਵਲੋਂ ਪਹੁੰਚੇ ਭਾਈ ਅੰਮ੍ਰਿਤਪਾਲ ਸਿੰਘ ਨੇ ਵਿਦਿਆਰਥੀਆਂ ਨਾਲ ਅੰਮ੍ਰਿਤ ਸੰਚਾਰ ਅਤੇ ਸ੍ਰੀ ਸਹਿਜ ਪਾਠ ਦੀ ਮਹੱਤਤਾ ਸੰਬੰਧੀ ਵਿਚਾਰ ਸਾਂਝੇ ਕੀਤੇ।
ਅਜੀਤ ਡੈਸਕ
05-09-2026