ਚਾਰ ਰੋਜ਼ਾ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਖਾਲਸਾਈ ਜਾਹੋ-ਜਲਾਲ ਨਾਲ ਹੋਈ ਸਮਾਪਤ ਲੁਧਿਆਣਾ ਜ਼ਿਲ੍ਹੇ ਦੀ ਟੀਮ ਬਣੀ ਓਵਰਆਲ ਚੈਂਪੀਅਨ
ਤਲਵੰਡੀ ਸਾਬੋ, 4 ਸਤੰਬਰ (ਰਵਜੋਤ ਸਿੰਘ ਰਾਹੀ)-ਪੰਜਾਬ ਗੱਤਕਾ ਐਸੋਸੀਏਸ਼ਨ ਵਲੋਂ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਕਰਵਾਈ ਗਈ 11ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ-2026 ਦਾ ਅੱਜ ਖਾਲਸਾਈ ਜਾਹੋ-ਜਲਾਲ ਦੇ ਨਾਲ ਸਮਾਪਨ ਕੀਤਾ ਗਿਆ। ਸਮਾਪਤੀ ਸਮਾਰੋਹ ਦੌਰਾਨ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਡਾ: ਰਜਿੰਦਰ ਸਿੰਘ ਸੋਹਲ ਵਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕੀਤੀ।
ਜ
ਜੇਤੂ ਟੀਮ ਨੂੰ ਸਨਮਾਨਿਤ ਕਰਦੇ ਹੋਏ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਅਹੁਦੇਦਾਰ। ਤਸਵੀਰਾਂ: ਰਾਹੀ
05-09-2026
ਤਲਵੰਡੀ ਸਾਬੋ, 4 ਸਤੰਬਰ (ਰਵਜੋਤ ਸਿੰਘ ਰਾਹੀ)-ਪੰਜਾਬ ਗੱਤਕਾ ਐਸੋਸੀਏਸ਼ਨ ਵਲੋਂ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਕਰਵਾਈ ਗਈ 11ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ-2026 ਦਾ ਅੱਜ ਖਾਲਸਾਈ ਜਾਹੋ-ਜਲਾਲ ਦੇ ਨਾਲ ਸਮਾਪਨ ਕੀਤਾ ਗਿਆ। ਸਮਾਪਤੀ ਸਮਾਰੋਹ ਦੌਰਾਨ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਡਾ: ਰਜਿੰਦਰ ਸਿੰਘ ਸੋਹਲ ਵਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕੀਤੀ। ਚੈਂਪੀਅਨਸ਼ਿਪ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਇਕ ਸਤੰਬਰ ਤੋਂ ਸ਼ੁਰੂ ਹੋਈ ਇਸ ਗੱਤਕਾ ਚੈਂਪੀਅਨਸ਼ਿਪ ਦੇ ਵਿਚ ਪੰਜਾਬ ਭਰ ਦੇ ਇਕ ਹਜ਼ਾਰ ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਨਤੀਜਿਆਂ ਅਨੁਸਾਰ 249 ਨੰਬਰਾਂ ਨਾਲ ਲੁਧਿਆਣਾ ਜ਼ਿਲ੍ਹੇ ਦੀ ਟੀਮ ਓਵਰਆਲ ਚੈਂਪੀਅਨ ਬਣੀ ਜਦਕਿ 154 ਨੰਬਰਾਂ ਨਾਲ ਮੁਕਤਸਰ ਸਾਹਿਬ ਦੀ ਟੀਮ ਦੂਸਰੇ ਸਥਾਨ ’ਤੇ ਅਤੇ 116 ਨੰਬਰਾਂ ਨਾਲ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਬਠਿੰਡਾ ਦੀ ਟੀਮ ਤੀਸਰੇ ਸਥਾਨ ’ਤੇ ਰਹੀ। ਡਾ. ਰਜਿੰਦਰ ਸਿੰਘ ਸੋਹਲ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਹੋਰ ਮਿਹਨਤ ਕਰਨ ਦੇ ਲਈ ਪ੍ਰੇਰਿਤ ਕੀਤਾ। ਪ੍ਰਬੰਧਕਾਂ ਦੱਸਿਆ ਕਿ ਚੈਂਪੀਅਨਸ਼ਿਪ ਦੇ ਦੂਜੇ ਦਿਨ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਵਲੋਂ ਵੀ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ ਅਤੇ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਵਰਸਾਈ ਇਸ ਖੇਡ ਨੂੰ ਘਰ ਘਰ ਤੱਕ ਪਹੁੰਚਾਉਣਾ ਸਮੇਂ ਦੀ ਜ਼ਰੂਰਤ ਹੈ ਤਾਂ ਜੋ ਨੌਜਵਾਨੀ ਵਿਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ। ਅੱਜ ਦੇ ਇਸ ਇਨਾਮ ਵੰਡ ਸਮਾਗਮ ਦੇ ਵਿਚ ਜਿੱਥੇ ਜੇਤੂ ਖਿਡਾਰੀਆਂ ਨੂੰ ਸਰਟੀਫ਼ਿਕੇਟ ਅਤੇ ਤਮਗਿਆਂ ਨਾਲ ਸਨਮਾਨਿਤ ਕੀਤਾ ਗਿਆ, ਉੱਥੇ ਹੀ ਪੰਜਾਬ ਗੱਤਕਾ ਐਸੋਸੀਏਸ਼ਨ ਦੀ 40 ਮੈਂਬਰੀ ਰੈਫ਼ਰੀ ਕੌਂਸਲ ਨੂੰ ਅਤੇ ਇਸ ਚੈਂਪੀਅਨਸ਼ਿਪ ਨੂੰ ਸਿਰੇ ਚੜਾਉਣ ਲਈ ਵੱਖ-ਵੱਖ ਜ਼ਿਲ੍ਹਾ ਗੱਤਕਾ ਐਸੋਸੀਏਸ਼ਨਾਂ ਵਲੋਂ ਦਿੱਤੇ ਗਏ ਯੋਗਦਾਨ ਲਈ ਉਨ੍ਹਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਜੇਤੂ ਖਿਡਾਰੀ ਸ਼੍ਰੀਨਗਰ ਵਿਖੇ ਹੋਣ ਵਾਲੀ ਨੈਸ਼ਨਲ ਚੈਂਪੀਅਨਸ਼ਿਪ ਵਿਚ ਹਿੱਸਾ ਲੈਣਗੇ। ਇਸ ਮੌਕੇ ਨਰਿੰਦਰਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ, ਭੋਲਾ ਸਿੰਘ ਪ੍ਰਧਾਨ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਪਟਿਆਲਾ, ਅਕਵਿੰਦਰ ਸਿੰਘ ਗੋਸਲ ਪ੍ਰਧਾਨ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਮੋਹਾਲੀ, ਗੁਰਦੀਪ ਸਿੰਘ ਸੇਖੂਪੁਰਾ, ਜਗਤਾਰ ਸਿੰਘ ਜੱਗੀ, ਅਮਰਜੀਤ ਸਿੰਘ ਮੋਹਾਲੀ, ਜਸਵਿੰਦਰ ਸਿੰਘ ਪਾਬਲਾ, ਰਘਬੀਰ ਸਿੰਘ ਗੁਰਜੀਤ ਸਿੰਘ ਝੱਬਰ, ਹਰਜਿੰਦਰ ਸਿੰਘ ਆਦਿ ਮੌਜੂਦ ਸਨ।