05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਕੋਟ ਲੱਲੂ ਵਿਖੇ ਕੈਂਪ ਦੌਰਾਨ 150 ਤੋਂ ਵੱਧ ਵਿਅਕਤੀਆਂ ਦੀ ਜਾਂਚ

ਮਾਨਸਾ, 4 ਸਤੰਬਰ (ਸ. ਰਿ.)

ਅਜੀਤ ਡੈਸਕ 05-09-2026
ਮਾਨਸਾ, 4 ਸਤੰਬਰ (ਸ. ਰਿ.)- ਨੇੜਲੇ ਪਿੰਡ ਕੋਟ ਲੱਲੂ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਡਾਕਟਰਾਂ ਦੀ ਮਾਹਿਰ ਟੀਮ ਵਲੋਂ ਲਗਪਗ 150 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਗਈ। ਡਾ. ਜਨਕ ਰਾਜ ਸਿੰਗਲਾ ਐਮ. ਡੀ. ਮੈਡੀਸਨ ਨੇ ਦੱਸਿਆ ਕਿ ਵੱਖ-ਵੱਖ ਪਿੰਡਾਂ ’ਚ ਅਜਿਹੇ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਦਾ ਲੋਕ ਲਾਭ ਉਠਾ ਰਹੇ ਹਨ। ਇਸ ਤੋਂ ਇਲਾਵਾ ਅੱਖਾਂ ਦੇ ਮਾਹਿਰ ਡਾ. ਅਨਿਲ ਗਰਗ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਲੋੜਵੰਦਾਂ ਦੇ ਟੈੱਸਟ ਕੀਤੇ ਗਏ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਸਰਪੰਚ ਗੁਰਦੀਪ ਸਿੰਘ, ਸ਼ਿੰਗਾਰਾ ਸਿੰਘ, ਬੂਟਾ ਸਿੰਘ, ਬੁਗਰ ਸਿੰਘ, ਜਰਨੈਲ ਸਿੰਘ, ਮੇਜਰ ਸਿੰਘ, ਸੁਖਦੇਵ ਸਿੰਘ, ਹਰਦੇਵ ਸਿੰਘ, ਗੁਰਜੰਟ ਸਿੰਘ, ਰਾਮਜਸ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਕਰਨੈਲ ਸਿੰਘ, ਮਾ: ਗੁਰਜੰਟ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।