05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪੀ.ਆਰ.ਟੀ.ਸੀ. ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਹੋਈ

ਬੁਢਲਾਡਾ, 4 ਸਤੰਬਰ (ਸਵਰਨ ਸਿੰਘ ਰਾਹੀ)- ਪੀ. ਆਰ.

ਅਜੀਤ ਡੈਸਕ 05-09-2026
ਬੁਢਲਾਡਾ, 4 ਸਤੰਬਰ (ਸਵਰਨ ਸਿੰਘ ਰਾਹੀ)- ਪੀ.ਆਰ.ਟੀ.ਸੀ. ਪੈਨਸ਼ਨਰਜ਼ ਯੂਨੀਅਨ ਬੁਢਲਾਡਾ ਡੀਪੂ ਦੀ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਸੁਖਪਾਲ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਅਵਿਨਾਸ਼ ਸੂਦ, ਮਹਿੰਦਰ ਸਿੰਘ, ਜਰਨੈਲ ਸਿੰਘ ਅਤੇ ਰਣਜੀਤ ਸਿੰਘ ਆਦਿ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਮੈਨੇਜਮੈਂਟ ਤੇ ਪੰਜਾਬ ਸਰਕਾਰ ਵਲੋਂ ਪੀ.ਆਰ.ਟੀ.ਸੀ. ’ਚ ਕਿੱਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਦੀ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਕਿੱਲੋਮੀਟਰ ਸਕੀਮ ਦੀ ਬਜਾਏ ਸਰਕਾਰੀ ਮਾਲਕੀ ਬੱਸਾਂ ਪਾਈਆਂ ਜਾਣ। ਐਸੋਸੀਏਸ਼ਨ ਦੇ ਪ੍ਰਧਾਨ ਪ੍ਰਗਟ ਸਿੰਘ ਚਹਿਲ ਨੇ ਮੰਗ ਕੀਤੀ ਕਿ ਹਾਈਕੋਰਟ ਦੇ ਫ਼ੈਸਲੇ ਅਨੁਸਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬਕਾਇਆ ਡੀ.ਏ. ਜਾਰੀ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਨਾਲ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਇਸ ਦੌਰਾਨ ਸਮੂਹ ਪੈਨਸ਼ਨਰਾਂ ਨੇ ਫ਼ੈਸਲਾ ਕੀਤਾ ਕਿ 8 ਸਤੰਬਰ ਨੂੰ ਮੁੱਖ ਦਫ਼ਤਰ ਪਟਿਆਲਾ ਵਿਖੇ ਕੀਤੇ ਜਾ ਰਹੇ ਘਿਰਾਓ ਨੂੰ ਸਫਲ ਬਣਾਉਣ ਲਈ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਚੌਕੀ ਪੰਜਗਰਾਈਆਂ ਦੀ ਪੁਲਿਸ ਨੇ ਨੌਜਵਾਨ ਨੂੰ ਹੈਰੋਇਨ ਸਮੇਤ ਕੀਤਾ ਕਾਬੂ ਅਗਲੀ ਖ਼ਬਰ ਕੋਟ ਲੱਲੂ ਵਿਖੇ ਕੈਂਪ ਦੌਰਾਨ 150 ਤੋਂ ਵੱਧ ਵਿਅਕਤੀਆਂ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।