08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਭਾਕਿਯੂ (ਉਗਰਾਹਾਂ) ਦਾ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਧਰਨਾ 9ਵੇਂ ਦਿਨ ’ਚ ਸ਼ਾਮਿਲ

ਮਾਨਸਾ, 7 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਭਖਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਲਗਾਇਆ ਦਿਨ-ਰਾਤ ਦਾ ਪੱਕਾ ਧਰਨਾ 9ਵੇਂ ਦਿਨ ’ਚ ਸ਼ਾਮਿਲ ਹੋ ਗਿਆ ਹੈ। ਇਸ ਮੌਕੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ।

ਅਜੀਤ ਡੈਸਕ 08-09-2026
ਮਾਨਸਾ, 7 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਭਖਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਲਗਾਇਆ ਦਿਨ-ਰਾਤ ਦਾ ਪੱਕਾ ਧਰਨਾ 9ਵੇਂ ਦਿਨ ’ਚ ਸ਼ਾਮਿਲ ਹੋ ਗਿਆ ਹੈ। ਇਸ ਮੌਕੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਕਿਸਾਨ 13 ਮੰਗਾਂ ਨੂੰ ਲੈ ਕੇ ਧਰਨੇ ’ਤੇ ਬੈਠੇ ਹੋਏ ਹਨ ਪ੍ਰੰਤੂ ਹਾਲੇ ਤੱਕ ਸਰਕਾਰ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ ਅਤੇ ਨਾ ਹੀ ਉਨ੍ਹਾਂ ਵਲੋਂ ਕੋਈ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਵਪਾਰਕ ਸਮਝੌਤਾ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਕਿਸਾਨਾਂ ਦੀਆਂ ਜਬਰੀ ਜ਼ਮੀਨਾਂ ਹਥਿਆਉਣ ਲਈ ਦੁਬਾਰਾ ਲੈਂਡ ਪੂਲਿੰਗ ਪਾਲਸੀ ਲਿਆਉਣ ਲਈ ਸਾਜ਼ਿਸ਼ਾਂ ਘੜ ਰਹੀ ਹੈ, ਦੇ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ-ਮਜ਼ਦੂਰਾਂ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕਰ ਕੇ ਪਿਛਲੇ ਸਾਲ ਹੜ੍ਹਾਂ ਦੌਰਾਨ ਕਿਸਾਨਾਂ-ਮਜ਼ਦੂਰਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ, ਫ਼ਸਲਾਂ ਦੇ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਿਕ ਤੈਅ ਕੀਤੇ ਜਾਣ, ਕਿਸਾਨਾਂ ’ਤੇ ਦਰਜ ਕੀਤੇ ਗਏ ਮੁਕੱਦਮੇ ਰੱਦ ਕੀਤੇ ਜਾਣ, ਭਾਰਤ-ਅਮਰੀਕਾ ਸਮਝੌਤਾ ਰੱਦ ਕਰਨ ਦੇ ਨਾਲ ਹੀ ਲੈਂਡ ਪੂਲਿੰਗ ਨੀਤੀ ਵਾਪਸ ਲਈ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਕੁਲਦੀਪ ਸਿੰਘ ਕੋਰਵਾਲਾ, ਉੱਤਮ ਸਿੰਘ ਰਾਮਾਂਨੰਦੀ, ਇੰਦਰਜੀਤ ਸਿੰਘ ਝੱਬਰ, ਜਗਸੀਰ ਸਿੰਘ ਜਵਾਹਰਕੇ, ਭੋਲਾ ਸਿੰਘ ਮਾਖਾ, ਮੇਜਰ ਸਿੰਘ ਗੋਬਿੰਦਪੁਰਾ, ਸਰੋਜ ਰਾਣੀ ਦਿਆਲਪੁਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਨਹਿਰੂ ਕਾਲਜ ਦੀ ਕਮੇਟੀ ਦਾ ਗਠਨ ਅਗਲੀ ਖ਼ਬਰ ਐਡਵੋਕੇਟ ਮਾਨ ’ਤੇ ਦਰਜ ਮੁਕੱਦਮੇ ਨੂੰ ਰੱਦ ਕਰਵਾਉਣ ਲਈ ਵਕੀਲਾਂ ਵਲੋਂ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।