09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਦਫ਼ਤਰੀ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਰੱਖ ਕੇ ਡੀ.ਸੀ. ਦਫ਼ਤਰ ਨੇੜੇ ਰੋਸ ਧਰਨਾ

ਮਾਨਸਾ, 8 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤਹਿਤ ਦਫ਼ਤਰੀ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਰੱਖ ਕੇ ਰੋਸ ਧਰਨਾ ਦਿੱਤਾ ਗਿਆ। ਧਰਨੇ ’ਚ ਸੇਵਾ ਮੁਕਤ ਮੁਲਾਜ਼ਮ ਤੇ ਅਧਿਆਪਕ ਵੀ ਵੱਡੀ ਗਿਣਤੀ ’ਚ ਸ਼ਾਮਿਲ ਹੋਏ ।

ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਨੇੜੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਮੁਲਾਜ਼ਮ ਆਗੂ ਪ੍ਰਤਾਪ ਸਿੰਘ ਖੁਡਾਲ। ਤਸਵੀਰ : ਸੇਮੀ ਮਾਨਸਾ 09-09-2026
ਮਾਨਸਾ, 8 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤਹਿਤ ਦਫ਼ਤਰੀ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਰੱਖ ਕੇ ਰੋਸ ਧਰਨਾ ਦਿੱਤਾ ਗਿਆ। ਧਰਨੇ ’ਚ ਸੇਵਾ ਮੁਕਤ ਮੁਲਾਜ਼ਮ ਤੇ ਅਧਿਆਪਕ ਵੀ ਵੱਡੀ ਗਿਣਤੀ ’ਚ ਸ਼ਾਮਿਲ ਹੋਏ । ਸੰਬੋਧਨ ਕਰਦਿਆਂ ਪੀ.ਐੱਸ.ਐਮ.ਐੱਸ.ਯੂ. ਦੇ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ, ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਬਿੱਟੂ, ਜਸਵੰਤ ਸਿੰਘ ਮੌਜੋ, ਧਰਮਿੰਦਰ ਸਿੰਘ ਹੀਰੇਵਾਲਾ, ਅਧਿਆਪਕ ਆਗੂ ਕਰਮਜੀਤ ਸਿੰਘ ਤਾਮਕੋਟ, ਅਮੋਲਕ ਸਿੰਘ ਡੇਲੂਆਣਾ, ਦਰਸ਼ਨ ਸਿੰਘ ਅਲੀਸ਼ੇਰ, ਪੈਨਸ਼ਨਰ ਮੁਲਾਜ਼ਮ ਯੂਨੀਅਨ ਦੇ ਆਗੂ ਸਿਕੰਦਰ ਸਿੰਘ ਘਰਾਂਗਣਾ, ਲਖਵਿੰਦਰ ਸਿੰਘ ਮਾਨ ਆਦਿ ਨੇ ਕਿਹਾ ਕਿ 27 ਅਗਸਤ ਨੂੰ ਸਮੂਹਿਕ ਛੁੱਟੀ ਲੈਣ ਵਾਲੇ ਮੁਲਾਜ਼ਮਾਂ ਨੂੰ ਜਾਰੀ ਕੀਤੇ ‘ਕਾਰਨ ਦੱਸੋ ਨੋਟਿਸ’ ਵਾਪਸ ਲੈਣ ਅਤੇ ਆਗੂਆਂ ਦੀਆਂ ਜਬਰੀ ਕੀਤੀਆਂ ਬਦਲੀਆਂ ਰੱਦ ਕਰਨ ਲਈ 7 ਸਤੰਬਰ ਤੱਕ ਦਾ ਸਮਾਂ ਦਿੱਤਾ ਗਿਆ ਸੀ ਪਰ ਸਰਕਾਰ ਵਲੋਂ ਮੰਗਾਂ ਮੰਨਣ ਦੀ ਬਜਾਏ ਕਰਮਚਾਰੀਆਂ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਦੇ ਰੋਸ ਵਜੋਂ ਪੰਜਾਬ ਭਰ ਦੇ ਦਫ਼ਤਰੀ ਕਰਮਚਾਰੀ ਹੜਤਾਲ ’ਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 12 ਤੇ 13 ਸਤੰਬਰ ਨੂੰ ਕੈਬਿਨੇਟ ਮੰਤਰੀਆਂ ਅਤੇ 18 ਤੇ 19 ਸਤੰਬਰ ਨੂੰ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਤੋਂ ਇਲਾਵਾ 12 ਅਕਤੂਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕਰਨ ਉਪਰੰਤ 21 ਤੇ 22 ਅਕਤੂਬਰ ਨੂੰ ਪੰਜਾਬ ਦੇ ਸਾਰੇ ਮੁਲਾਜ਼ਮ ਸਮੂਹਿਕ ਛੁੱਟੀ ’ਤੇ ਜਾਣਗੇ। ਇਸ ਮੌਕੇ ਬਿੱਕਰ ਸਿੰਘ ਮਾਖਾ, ਸੰਦੀਪ ਸਿੰਘ ਵਾਲੀਆ, ਗੁਰਦਾਸ ਸਿੰਘ, ਗੁਰਲਾਲ ਗੁਰਨੇ, ਅਮਨਦੀਪ ਕੌਰ, ਅਮਰਪ੍ਰੀਤ ਕੌਰ, ਕਮਲਜੀਤ ਕੌਰ, ਖੁਸ਼ਵਿੰਦਰ ਕੌਰ, ਵੀਰਪਾਲ ਕੌਰ, ਗੁਰਜੀਤ ਰੜ੍ਹ, ਜਸਪ੍ਰੀਤ ਕੌਰ, ਗੀਤਾ ਰਾਣੀ, ਯਾਦਵਿੰਦਰ ਸਿੰਘ, ਮਨਦੀਪ ਸਿੰਘ ਕੋਟਲੀ, ਰਾਜਵਿੰਦਰ ਸਿੰਘ ਬਹਿਣੀਵਾਲ, ਹਰਜਿੰਦਰ ਸਿੰਘ ਅਨੂਪਗੜ੍ਹ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਲੇਸਮੈਂਟ ਡਰਾਈਵ ’ਚ ਰੌਇਲ ਕਾਲਜ ਦੇ 24 ਵਿਦਿਆਰਥੀਆਂ ਦੀ ਚੋਣ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ’ਚ ਦਸਮੇਸ਼ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।