ਮਾਨਸਾ, 8 ਸਤੰਬਰ (ਸ.ਰਿ.)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 27 ਦੇ ਨੌਜਵਾਨ ਨਾਲ ਹੋਈ ਕੁੱਟਮਾਰ ਦੇ ਮਾਮਲੇ ’ਚ ਇਨਸਾਫ਼ ਨਾ ਮਿਲਣ ਕਾਰਨ ਪਰਿਵਾਰ ਵਲੋਂ ਮੌੜ ਮੰਡੀ ਥਾਣੇ ਅੱਗੇ ਧਰਨਾ ਦਿੱਤਾ ਜਾਵੇਗਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਵਤਾਰ ਸਿੰਘ ਬੀਤੀ 27 ਅਗਸਤ ਨੂੰ ਆਪਣੇ 4 ਸਾਥੀਆਂ ਨਾਲ ਮੌੜ ਮੰਡੀ ਕਿਸੇ ਕੰਮ ਲਈ ਗਿਆ ਸੀ ਅਤੇ ਵਾਪਸ ਆਉਣ ਸਮੇਂ ਰਸਤੇ ’ਚ ਕੁਝ ਅਣਪਛਾਤਿਆਂ ਵਲੋਂ ਉਸ ਨੂੰ ਘੇਰ ਕੁੱਟਮਾਰ ਕਰ ਕੇ ਉਸ ਨੂੰ ਅਪਾਹਜ ਬਣਾ ਦਿੱਤਾ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਬਣਦੀ ਕਾਰਵਾਈ ਨਹੀਂ ਕੀਤੀ ਗਈ, ਜਿਸ ਕਰ ਕੇ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਧਰਨਾ ਦਿੱਤਾ ਗਿਆ ਹੈ।