09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਹਰਸਿਮਰਤ ਕੌਰ ਬਾਦਲ ਦੇ ਅਖ਼ਤਿਆਰੀ ਫ਼ੰਡ ’ ਚੋਂ ਸਹਿਕਾਰੀ ਸਭਾ ਮੱਤੀ ਨੂੰ 7 ਲੱਖ ਦੀ ਗ੍ਰਾਂਟ ਜਾਰੀ

ਭੀਖੀ, 8 ਸਤੰਬਰ (ਬਲਕਾਰ ਸਿੰਘ ਸਹੋਤਾ)- ਨੇੜਲੇ ਪਿੰਡ ਮੱਤੀ, ਮੌਜੋਂ ਕਲਾਂ, ਮੌਜੋਂ ਖ਼ੁਰਦ ਅਤੇ ਗੁੜਥੜੀ ਦੀ ਸਾਂਝੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਨੂੰ ਹਰਸਿਮਰਤ ਕੌਰ ਬਾਦਲ ਦੇ ਅਖ਼ਤਿਆਰੀ ਫ਼ੰਡ ’ਚੋਂ 7 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਮੌਕੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਨੇ ਕਿਹਾ ਕਿ ਪੇਂਡੂ ਅਰਥਚਾਰੇ ਨੂੰ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਹੀ ਪ੍ਰਤੀਬੱਧਤਾ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਕਿਸਾਨਾਂ ਲਈ ਰੀੜ੍ਹ ਦੀ ਹੱਡੀ ਹਨ, ਜਿਨ੍ਹਾਂ ਦੇ ਵਿਕਾਸ ਨਾਲ ਕਿਸਾਨਾਂ ਨੂੰ ਵੱਡਾ ਆਰਥਿਕ ਲਾਭ ਹੁੰਦਾ ਹੈ।

ਅਜੀਤ ਡੈਸਕ 09-09-2026
ਭੀਖੀ, 8 ਸਤੰਬਰ (ਬਲਕਾਰ ਸਿੰਘ ਸਹੋਤਾ)- ਨੇੜਲੇ ਪਿੰਡ ਮੱਤੀ, ਮੌਜੋਂ ਕਲਾਂ, ਮੌਜੋਂ ਖ਼ੁਰਦ ਅਤੇ ਗੁੜਥੜੀ ਦੀ ਸਾਂਝੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਨੂੰ ਹਰਸਿਮਰਤ ਕੌਰ ਬਾਦਲ ਦੇ ਅਖ਼ਤਿਆਰੀ ਫ਼ੰਡ ’ਚੋਂ 7 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਮੌਕੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਨੇ ਕਿਹਾ ਕਿ ਪੇਂਡੂ ਅਰਥਚਾਰੇ ਨੂੰ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਹੀ ਪ੍ਰਤੀਬੱਧਤਾ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਕਿਸਾਨਾਂ ਲਈ ਰੀੜ੍ਹ ਦੀ ਹੱਡੀ ਹਨ, ਜਿਨ੍ਹਾਂ ਦੇ ਵਿਕਾਸ ਨਾਲ ਕਿਸਾਨਾਂ ਨੂੰ ਵੱਡਾ ਆਰਥਿਕ ਲਾਭ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਦਾ ਹਿਤੈਸ਼ੀ ਰਿਹਾ ਹੈ ਅਤੇ ਸਮੇਂ-ਸਮੇਂ ’ਤੇ ਦਲ ਦੀ ਸਰਕਾਰ ਦੌਰਾਨ ਅਨੇਕਾਂ ਅਜਿਹੀਆਂ ਯੋਜਨਾਵਾਂ ਬਣੀਆਂ ਹਨ, ਜਿਨ੍ਹਾਂ ਨਾਲ ਪੇਂਡੂ ਵਿਕਾਸ ਤੇ ਤਰੱਕੀ ’ਚ ਜ਼ਿਕਰਯੋਗ ਕੰਮ ਹੋਇਆ ਹੈ। ਉਨ੍ਹਾਂ ਆਖਿਆ ਕਿ ਪਿੰਡਾਂ ’ਚ ਫੋਕਲ ਪੁਆਇੰਟ, ਸਹਿਕਾਰੀ ਸਭਾਵਾਂ, ਕਿਸਾਨਾਂ ਨੂੰ ਖੇਤੀਬਾੜੀ ਲਈ ਮੁਫ਼ਤ ਬਿਜਲੀ, ਟਿਊਬਵੈੱਲ ਕੁਨੈਕਸ਼ਨ ਆਦਿ ਅਜਿਹੀਆਂ ਯੋਜਨਾਵਾਂ ਹਨ, ਜਿਨ੍ਹਾਂ ਕਾਰਨ ਹਾਲੇ ਵੀ ਸੂਬੇ ਦੀ ਕਿਸਾਨੀ ਜਿਉਂਦੀ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਮਨਿੰਦਰ ਸਿੰਘ ਮਨੀ ਗੁੜਥੜੀ, ਜਥੇਦਾਰ ਨਰਾਇਣ ਸਿੰਘ ਮੱਤੀ, ਸੁਖਵਿੰਦਰ ਸਿੰਘ ਗੁੜਥੜੀ, ਜਗਤਾਰ ਸਿੰਘ, ਜਸਵੰਤ ਸਿੰਘ, ਫੌਜਾ ਸਿੰਘ, ਗੁਰਤੇਜ ਸਿੰਘ ਮੱਤੀ, ਨਿਰਮਲ ਸਿੰਘ ਮੌਜੋਂ, ਗੁਰਤੇਜ ਸਿੰਘ ਮੌਜੋਂ, ਸੁਖਚਰਨ ਸਿੰਘ ਚਹਿਲ, ਕੁਲਸ਼ੇਰ ਸਿੰਘ ਰੂਬਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਚੇਅਰਮੈਨ ਸਿੰਗਲਾ ਨੇ ਨਰਮੇ ਦੀ ਖ਼ਰੀਦ ਸ਼ੁਰੂ ਕਰਵਾਈ ਪਹਿਲੀ ਢੇਰੀ 8825 ਰੁਪਏ ਪ੍ਰਤੀ ਕੁਇੰਟਲ ਵਿਕੀ ਅਗਲੀ ਖ਼ਬਰ ਮੀਰਪੁਰ, ਢਿੱਲੋਂ, ਨਾਹਰਾ ਤੇ ਸੰਧੂ ਦੀ ਨਿਯੁਕਤੀ ਦਾ ਅਕਾਲੀ ਵਰਕਰਾਂ ਵਲੋਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।