12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਕੱਢਿਆ

ਬਠਿੰਡਾ, 11 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿੱਦਿਅਕ ਅਤੇ ਭਲਾਈ ਟਰੱਸਟ ਚੰਡੀਗੜ੍ਹ ਵਲੋਂ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ 27ਵਾਂ ਚੇਤਨਾ ਮਾਰਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕੱਢਿਆ ਗਿਆ, ਜਿਸ ਵਿਚ ਬਠਿੰਡਾ ਤੋਂ ਟਰੱਸਟ ਦੇ ਮੀਤ ਚੇਅਰਮੈਨ ਸੁਖਚੈਨ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ । ਮੀਤ ਚੇਅਰਮੈਨ ਸੁਖਚੈਨ ਸਿੰਘ ਨੇ ਦੱਸਿਆ ਕਿ ਟਰੱਸਟ ਦੇ ਬਾਨੀ ਚੇਅਰਮੈਨ ਮਰਹੂਮ ਭਾਈ ਜਸਵੰਤ ਸਿੰਘ (ਕਾਰ ਸੇਵਾ ਵਾਲੇ) ਦੀ ਇੱਛਾ ਸੀ ਕਿ ਇਸ ਵਾਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵਿਸ਼ਾਲ ਚੇਤਨਾ ਮਾਰਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਸਜਾਇਆ ਜਾਵੇ, ਜਿਸ ਅਨੁਸਾਰ ਟਰੱਸਟ ਦੀ ਚੇਅਰਮੈਨ ਬੀਬੀ ਸੁਖਪਾਲ ਕੌਰ ਦੀ ਅਗਵਾਈ ਹੇਠ ਤਖ਼ਤ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਕੁਲਵੰਤ ਸਿੰਘ ਅਤੇ ਚੇਅਰਮੈਨ ਵਿਜੈ ਸਤਬੀਰ ਸਿੰਘ ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਗਿਆ।

ਅਜੀਤ ਡੈਸਕ 12-09-2026
ਬਠਿੰਡਾ, 11 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿੱਦਿਅਕ ਅਤੇ ਭਲਾਈ ਟਰੱਸਟ ਚੰਡੀਗੜ੍ਹ ਵਲੋਂ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ 27ਵਾਂ ਚੇਤਨਾ ਮਾਰਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕੱਢਿਆ ਗਿਆ, ਜਿਸ ਵਿਚ ਬਠਿੰਡਾ ਤੋਂ ਟਰੱਸਟ ਦੇ ਮੀਤ ਚੇਅਰਮੈਨ ਸੁਖਚੈਨ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ । ਮੀਤ ਚੇਅਰਮੈਨ ਸੁਖਚੈਨ ਸਿੰਘ ਨੇ ਦੱਸਿਆ ਕਿ ਟਰੱਸਟ ਦੇ ਬਾਨੀ ਚੇਅਰਮੈਨ ਮਰਹੂਮ ਭਾਈ ਜਸਵੰਤ ਸਿੰਘ (ਕਾਰ ਸੇਵਾ ਵਾਲੇ) ਦੀ ਇੱਛਾ ਸੀ ਕਿ ਇਸ ਵਾਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵਿਸ਼ਾਲ ਚੇਤਨਾ ਮਾਰਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਸਜਾਇਆ ਜਾਵੇ, ਜਿਸ ਅਨੁਸਾਰ ਟਰੱਸਟ ਦੀ ਚੇਅਰਮੈਨ ਬੀਬੀ ਸੁਖਪਾਲ ਕੌਰ ਦੀ ਅਗਵਾਈ ਹੇਠ ਤਖ਼ਤ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਕੁਲਵੰਤ ਸਿੰਘ ਅਤੇ ਚੇਅਰਮੈਨ ਵਿਜੈ ਸਤਬੀਰ ਸਿੰਘ ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਗਿਆ। ਮਾਰਚ ਵਿਚ ਪੰਜਾਬ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸਪੈਸ਼ਲ ਰੇਲ ਗੱਡੀ ਦੇ 24 ਡੱਬਿਆਂ ਰਾਹੀਂ ਸੰਗਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਮੌਕੇ ਦੌਰਾਨ ਸਿੱਖ ਪ੍ਰਚਾਰਕਾਂ ਵਲੋਂ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜੀਵਨ ਅਤੇ ਕੁਰਬਾਨੀ ਭਰਿਆ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ ਗਿਆ।
ਪਿਛਲੀ ਖ਼ਬਰ ਐਸ.ਐਸ.ਡੀ ਗਰਲਜ਼ ਕਾਲਜ ਵਿਖੇ ਐਨ. ਸੀ. ਸੀ. ਇਨਰੋਲਮੈਂਟ ਪ੍ਰਕਿਰਿਆ ਸਮਾਪਤ ਅਗਲੀ ਖ਼ਬਰ ਖੇਡ ਤੇ ਮਾਂ ਬਣਨ ਵਿਚਕਾਰ ਸੰਤੁਲਨ ਬਣਾਉਣ ਦੇ ਸਵਾਲ ’ ਤੇ ਵਿਚਾਰ ਕਰੇਗਾ ਦਿੱਲੀ ਹਾਈ ਕੋਰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।