ਜੂਨੀਅਰ ਏਸ਼ੀਆ ਕੱਪ ਦੀ ਸੋਨ ਤਗਮਾ ਜੇਤੂ ਸੁਖਵੀਰ ਕੌਰ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨ
ਬਠਿੰਡਾ, 18 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਪਿੰਡ ਭਾਈ ਰੂਪਾ ਦੀ 20 ਸਾਲਾ ਹਾਕੀ ਖਿਡਾਰਨ ਸੁਖਵੀਰ ਕੌਰ ਦਾ ਸਨਮਾਨ ਕਰਦਿਆਂ ਏਸ਼ੀਅਨ ਹਾਕੀ ਫੈਡਰੇਸ਼ਨ ਮਹਿਲਾ ਜੂਨੀਅਰ ਏਸ਼ੀਆ ਕੱਪ-2026 ਵਿਚ ਭਾਰਤੀ ਟੀਮ ਨੂੰ ਸੋਨ ਤਗਮਾ ਦਿਵਾਉਣ ਵਿਚ ਅਹਿਮ ਯੋਗਦਾਨ ਪਾਉਣ ਲਈ ਵਧਾਈ ਦਿੱਤੀ। ਸੁਖਵੀਰ ਕੌਰ ਨਾਲ ਮੁਲਾਕਾਤ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਸ ਨੇ ਆਪਣੀ ਮਿਹਨਤ ਤੇ ਕਾਬਲੀਅਤ ਦੇ ਸਿਰ ‘ਤੇ ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਵਿਚ ਥਾਂ ਬਣਾਈ ਹੈ।
ਬਠਿੰਡਾ, 18 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਪਿੰਡ ਭਾਈ ਰੂਪਾ ਦੀ 20 ਸਾਲਾ ਹਾਕੀ ਖਿਡਾਰਨ ਸੁਖਵੀਰ ਕੌਰ ਦਾ ਸਨਮਾਨ ਕਰਦਿਆਂ ਏਸ਼ੀਅਨ ਹਾਕੀ ਫੈਡਰੇਸ਼ਨ ਮਹਿਲਾ ਜੂਨੀਅਰ ਏਸ਼ੀਆ ਕੱਪ-2026 ਵਿਚ ਭਾਰਤੀ ਟੀਮ ਨੂੰ ਸੋਨ ਤਗਮਾ ਦਿਵਾਉਣ ਵਿਚ ਅਹਿਮ ਯੋਗਦਾਨ ਪਾਉਣ ਲਈ ਵਧਾਈ ਦਿੱਤੀ। ਸੁਖਵੀਰ ਕੌਰ ਨਾਲ ਮੁਲਾਕਾਤ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਸ ਨੇ ਆਪਣੀ ਮਿਹਨਤ ਤੇ ਕਾਬਲੀਅਤ ਦੇ ਸਿਰ ‘ਤੇ ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਵਿਚ ਥਾਂ ਬਣਾਈ ਹੈ। ਉਨ੍ਹਾਂ ਕਿਹਾ ਕਿ ਸੁਖਵੀਰ ਪੰਜਾਬ ਦੀ ਇਕਲੌਤੀ ਮਹਿਲਾ ਖਿਡਾਰਨ ਸੀ, ਜਿਸ ਨੇ ਇਸ ਟੀਮ ਦਾ ਹਿੱਸਾ ਬਣ ਕੇ ਦੇਸ਼ ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਸੁਖਵੀਰ ਨੂੰ ਸਫਲਤਾ ਦੇ ਸਿਖਰ ‘ਤੇ ਪਹੁੰਚ ਕੇ ਵੀ ਨਿਮਰਤਾ ਬਣਾਈ ਰੱਖਣ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਦਿਆਂ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਅਥਲੈਟਿਕਸ ਦੀ ਮੁੱਢਲੀ ਸਿਖਲਾਈ ਨੇ ਸੁਖਵੀਰ ਦੀ ਸਹਿਣਸ਼ਕਤੀ ਅਤੇ ਫੁਟਵਰਕ ਨੂੰ ਮਜ਼ਬੂਤ ਕੀਤਾ, ਜਿਸ ਦਾ ਹਾਕੀ ਦੇ ਮੈਦਾਨ ਵਿਚ ਉਸ ਨੂੰ ਖੂਬ ਲਾਭ ਮਿਲਿਆ। ਡਿਪਟੀ ਕਮਿਸ਼ਨਰ ਨੇ ਸੁਖਵੀਰ ਦੇ ਮਾਪਿਆਂ ਅਤੇ ਪਿੰਡ ਵਾਸੀਆਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਉਸ ਨੂੰ ਖੇਡਾਂ ਨਾਲ ਜੁੜਨ ਲਈ ਹੌਸਲਾ ਦਿੱਤਾ। ਉਨ੍ਹਾਂ ਕਿਹਾ ਕਿ ਸੁਖਵੀਰ ਆਪਣੀ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਹੌਸਲੇ ਨਾਲ ਇਲਾਕੇ ਦੇ ਹੋਰ ਨੌਜਵਾਨਾਂ ਲਈ ਪ੍ਰੇਰਨਾ ਬਣੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਭਾਈ ਰੂਪਾ ਵਿਚ ਖੇਡਾਂ ਲਈ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੇ ਯ ਤਨ ਕੀਤੇ ਜਾਣਗੇ। ਉਨ੍ਹਾਂ ਖ਼ਾਸ ਤੌਰ ‘ਤੇ ਹਦਾਇਤ ਕੀਤੀ ਕਿ ਮਹਿਲਾ ਖਿਡਾਰਨਾਂ ਦੇ ਅਭਿਆਸ ਵਾਲੀਆਂ ਥਾਵਾਂ ‘ਤੇ ਢੁਕਵੇਂ ਪਖਾਨਿਆਂ ਦੀ ਸਹੂਲਤ ਯਕੀਨੀ ਬਣਾਈ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਕੰਚਨ, ਸੁਖਵੀਰ ਕੌਰ ਦੇ ਪਿਤਾ ਚਮਕੌਰ ਸਿੰਘ ਅਤੇ ਪਿੰਡ ਯੂਥ ਕਲੱਬ ਦੇ ਪ੍ਰਧਾਨ ਜਰਨੈਲ ਸਿੰਘ ਹਾਜ਼ਰ ਸਨ।