ਚੇਅਰਮੈਨ ਟਰੇਡਰਜ਼ ਕਮਿਸ਼ਨ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂਂ ਵਪਾਰੀਆਂ ਨਾਲ ਇਕੱਤਰਤਾ
ਮਾਨਸਾ, 22 ਸਤੰਬਰ (ਰਾਵਿੰਦਰ ਸਿੰਘ ਰਵੀ)- ਜ਼ਿਲ੍ਹੇ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣ ਲਈ ਚੇਅਰਮੈਨ ਟਰੇਡਰਜ਼ ਕਮਿਸ਼ਨ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕੱਤਰਤਾ ਕੀਤੀ ਗਈ। ਚੇਅਰਮੈਨ ਲਲਿਤ ਜੈਨ ਤੇ ਆਸ਼ੂ ਬਾਂਸਲ ਨੇ ਦੱਸਿਆ ਕਿ ਉਹ ਖ਼ੁਦ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਲਗਾਤਾਰ ਰਾਬਤਾ ਕਾਇਮ ਰੱਖ ਰਹੇ ਹਨ ਤਾਂ ਜੋ ਉਨ੍ਹਾਂ ਦੇ ਜ਼ਮੀਨੀ ਮਸਲਿਆਂ ਨੂੰ ਪ੍ਰਸ਼ਾਸਨ ਦੇ ਧਿਆਨ ’ਚ ਲਿਆਂਦਾ ਜਾ ਸਕੇ।
ਅਜੀਤ ਡੈਸਕ
23-09-2026