26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੈਰਾ ਖੇਡਾਂ ਵਤਨ ਪੰਜਾਬ ਦੀਆਂ ਲੁਧਿਆਣਾ ’ਚ 25 ਨਵੰਬਰ ਤੋਂ

ਮਾਨਸਾ, 25 ਸਤੰਬਰ (ਵਿ. ਪ੍ਰਤੀ.)

ਅਜੀਤ ਡੈਸਕ 26-09-2026
ਮਾਨਸਾ, 25 ਸਤੰਬਰ (ਵਿ.ਪ੍ਰਤੀ.)- ਖੇਡ ਵਿਭਾਗ ਪੰਜਾਬ ਵਲੋਂ ਪੈਰਾ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਦੇ ਮੁਕਾਬਲੇ 25 ਨਵੰਬਰ ਤੋਂ 28 ਨਵੰਬਰ ਤੱਕ ਲੁਧਿਆਣਾ ਵਿਖੇ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਕੌਰ ਬੜਿੰਗ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਪੈਰਾ-ਐਥਲੈਟਿਕਸ, ਪੈਰਾ ਬੈਡਮਿੰਟਨ, ਪੈਰਾ ਪਾਵਰ ਲਿਫਟਿੰਗ ਤੇ ਵ੍ਹੀਲਚੇਅਰ ਬਾਸਕਟਬਾਲ ਦੇ ਮੁਕਾਬਲੇ ਦੋ ਉਮਰ ਵਰਗਾਂ ਜੂਨੀਅਰ ਵਰਗ (ਅੰਡਰ-19) ਤੇ ਓਪਨ ਵਰਗ (19 ਸਾਲ ਤੋਂ ਉੱਪਰ) ਵਿਚ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਭਾਗ ਲੈਣ ਵਾਲੇ ਪੈਰਾ ਖਿਡਾਰੀਆਂ ਦੀ ਕਲਾਸੀਫਿਕੇਸ਼ਨ 10 ਨਵੰਬਰ ਨੂੰ ਜ਼ਿਲ੍ਹਾ ਖੇਡ ਦਫ਼ਤਰ ਮਾਨਸਾ ਵਿਖੇ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਦਿਵਿਆਂਗਜਨ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪੈਰਾ ਖੇਡਾਂ ਵਤਨ ਪੰਜਾਬ ਦੀਆਂ ’ਚ ਜ਼ਰੂਰ ਹਿੱਸਾ ਲੈਣ।
ਪਿਛਲੀ ਖ਼ਬਰ ਭਾਕਿਯੂ (ਉਗਰਾਹਾਂ) ਵਲੋਂ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਦਾ ਘਿਰਾਓ 5 ਨੂੰ ਅਗਲੀ ਖ਼ਬਰ ਲਿਬਰੇਸ਼ਨ ਵਲੋਂ ਧਰਨਾਕਾਰੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।