27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਭੀਖੀ ਇਲਾਕੇ ’ਚ ਮਿਲ ਰਿਹੈ ਭਰਵਾਂ ਹੁੰਗਾਰਾ–ਔਲਖ

ਭੀਖੀ, 26 ਸਤੰਬਰ (ਬਲਕਾਰ ਸਿੰਘ ਸਹੋਤਾ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਮੀਟਿੰਗ ਨੇੜਲੇ ਪਿੰਡ ਖੀਵਾ ਖ਼ੁਰਦ ਵਿਖੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਪਾਰਟੀ ਪੰਥ ਨੂੰ ਦਰਪੇਸ਼ ਸਮੱਸਿਆਵਾਂ ਅਤੇ ਮੁੱਦਿਆਂ ਨੂੰ ਗੰਭੀਰਤਾ ਨਾਲ ਨਜਿੱਠਣ ਲਈ ਪ੍ਰਤੀਬੱਧ ਹੈ।

ਅਜੀਤ ਡੈਸਕ 27-09-2026
ਭੀਖੀ, 26 ਸਤੰਬਰ (ਬਲਕਾਰ ਸਿੰਘ ਸਹੋਤਾ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਮੀਟਿੰਗ ਨੇੜਲੇ ਪਿੰਡ ਖੀਵਾ ਖ਼ੁਰਦ ਵਿਖੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਪਾਰਟੀ ਪੰਥ ਨੂੰ ਦਰਪੇਸ਼ ਸਮੱਸਿਆਵਾਂ ਅਤੇ ਮੁੱਦਿਆਂ ਨੂੰ ਗੰਭੀਰਤਾ ਨਾਲ ਨਜਿੱਠਣ ਲਈ ਪ੍ਰਤੀਬੱਧ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧਾਂ ਵਿਚ ਆ ਰਹੇ ਨਿਘਾਰਾਂ ’ਤੇ ਤਿੱਖੀ ਪ੍ਰਕਿਰਿਆ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਧਿਰਾਂ ਦੇ ਹੱਥਾਂ ਦਾ ਖਿਡੌਣਾ ਬਣ ਕੇ ਰਹਿ ਗਈਆਂ ਹਨ ਅਤੇ ਸਿੱਖ ਸੰਸਥਾਵਾਂ ਦਾ ਦਿਨੋਂ ਦਿਨ ਘਿਨੋਣੀਆਂ ਹਰਕਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਪਿਛਲੇ ਦਿਨੀਂ ਇਕ ਸਿੱਖ ਬੀਬੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂਆਂ ’ਤੇ ਲਗਾਏ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਮੀਟਿੰਗ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਮਨਜੀਤ ਸਿੰਘ ਬੱਪੀਆਣਾ, ਪਰਮਜੀਤ ਸਿੰਘ ਭੀਖੀ, ਭੁਪਿੰਦਰ ਸਿੰਘ ਖੀਵਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪ੍ਰਗਟ ਸਿੰਘ, ਬਲਜਿੰਦਰ ਸਿੰਘ, ਮੇਲਾ ਸਿੰਘ, ਭੋਲਾ ਸਿੰਘ, ਕਰਮਜੀਤ ਸਿੰਘ ਫ਼ੌਜੀ, ਰਣਧੀਰ ਸਿੰਘ, ਸੰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ‘ ਆਪ’ ਦੀ ਸਾਬਕਾ ਕੌਂਸਲਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਅਗਲੀ ਖ਼ਬਰ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਮੌਕੇ ਸਮੂਹਿਕ ਗਾਇਨ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।