29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਕਿਸਾਨਾਂ ਦੀਆਂ ਜ਼ਮੀਨਾਂ ਬਚਾਉਣ ਲਈ ਲੜਾਈ ਨਿਰੰਤਰ ਜਾਰੀ ਰਹੇਗੀ- ਧਨੇਰ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ ਬਰਸੀ ’ਤੇ ਕਾਨਫ਼ਰੰਸ 11 ਨੂੰ

ਮਾਨਸਾ, 28 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਕਿਸਾਨਾਂ ਦੀਆਂ ਜ਼ਮੀਨਾਂ ਬਚਾਉਣ ਲਈ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਇਹ ਲੜਾਈ ਹੋਰ ਮੋੜ ’ਤੇ ਜਾਰੀ ਰਹੇਗੀ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਧਨੇਰ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਨੇੜਲੇ ਪਿੰਡ ਫਫੜੇ ਭਾਈਕੇ ਵਿਖੇ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ।

ਅਜੀਤ ਡੈਸਕ 29-09-2026
ਮਾਨਸਾ, 28 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਕਿਸਾਨਾਂ ਦੀਆਂ ਜ਼ਮੀਨਾਂ ਬਚਾਉਣ ਲਈ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਇਹ ਲੜਾਈ ਹੋਰ ਮੋੜ ’ਤੇ ਜਾਰੀ ਰਹੇਗੀ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਧਨੇਰ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਨੇੜਲੇ ਪਿੰਡ ਫਫੜੇ ਭਾਈਕੇ ਵਿਖੇ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਜ਼ਮੀਨੀ ਘੋਲ ਦੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ ਬਰਸੀ ’ਤੇ ਕਾਨਫ਼ਰੰਸ 11 ਅਕਤੂਬਰ ਨੂੰ ਚੱਕ ਅਲੀਸ਼ੇਰ ਵਿਖੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਰਜ਼ੇ ਬਦਲੇ ਕੁਰਕੀ, ਨਿਲਾਮੀ ਖ਼ਿਲਾਫ਼ ਪਿੰਡ ਬੀਰੋਕੇ ਕਲਾਂ ਕਾਂਡ ਸਮੇਂ ਸ਼ਹੀਦ ਹੋਏ ਪ੍ਰਿਥੀਪਾਲ ਸਿੰਘ ਦੀ ਕੁਰਬਾਨੀ ਸਦਕਾ ਹਜ਼ਾਰਾਂ ਏਕੜ ਜ਼ਮੀਨ ਕੁਰਕ ਹੋਣੋਂ ਬਚ ਗਈ ਹੈ। ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਮੁਕਤ ਵਪਾਰ ਸਮਝੌਤਾ, ਲੈਂਡ ਪੂਲਿੰਗ ਨੀਤੀ ਅਤੇ ਆਬਾਦਕਾਰ ਕਿਸਾਨਾਂ ਨੂੰ ਜ਼ਮੀਨ ਤੋਂ ਬੇਦਖ਼ਲੀ ਅਤੇ ਮਾਲਕੀ ਹੱਕ ਨਾ ਦੇਣਾ ਆਦਿ ਨੀਤੀਆਂ ਰਾਹੀਂ ਵਾਰ-ਵਾਰ ਹਮਲੇ ਕਰ ਰਹੀ ਹੈ, ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਸੂਬਾ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ, ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ, ਕਿਸਾਨ ਆਗੂ ਤਾਰਾ ਚੰਦ ਬਰੇਟਾ, ਸਤਪਾਲ ਸਿੰਘ ਬਰੇ੍ਹ, ਜਗਦੇਵ ਸਿੰਘ ਕੋਟਲੀ ਤੇ ਤਰਸੇਮ ਸਿੰਘ ਚੱਕ ਅਲੀਸ਼ੇਰ ਨੇ ਕਿਹਾ ਕਿ ਪ੍ਰਿਥੀਪਾਲ ਦੀ ਸ਼ਹੀਦੀ ਤੋਂ ਪ੍ਰੇਰਨਾ ਲੈ ਕੇ ਕਿਸਾਨਾਂ ਦੀ ਮੁਕਤੀ ਅਤੇ ਲੋਕਾਂ ਦੀ ਪੁੱਗਤ ਵਾਲਾ ਸਮਾਜ ਸਿਰਜਣ ਲਈ ਕਾਫ਼ਲੇ ਲਗਾਤਾਰ ਸੰਘਰਸ਼ਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਜਿੱਥੇ ਜ਼ਿਲ੍ਹਾ ਭਰ ’ਚੋਂ ਹਜ਼ਾਰਾਂ ਕਿਸਾਨ ਬਰਸੀ ਸਮੇਂ ਸ਼ਾਮਿਲ ਹੋਣਗੇ, ਉੱਥੇ ਨਾਲ ਲੱਗਦੇ ਦੂਸਰੇ ਜ਼ਿਲ੍ਹਿਆਂ ਤੋਂ ਵੀ ਕਿਸਾਨ ਮਜ਼ਦੂਰ ਅਤੇ ਔਰਤਾਂ ਦੇ ਕਾਫ਼ਲੇ ਸ਼ਾਮਿਲ ਹੋਣਗੇ। ਇਸ ਮੌਕੇ ਵਰਿਆਮ ਸਿੰਘ, ਸਿਕੰਦਰ ਸਿੰਘ ਖਿਆਲਾ, ਜਗਜੀਵਨ ਸਿੰਘ ਹਸਨਪੁਰ, ਤੇਜਰਾਮ ਅਹਿਮਦਪੁਰ, ਬਲਜੀਤ ਸਿੰਘ ਭੈਣੀਬਾਘਾ, ਮੇਲਾ ਸਿੰਘ ਦਿਆਲਪੁਰਾ, ਬਲਜਿੰਦਰ ਸਿੰਘ ਮੋਫਰ, ਕਾਲਾ ਸਿੰਘ ਅਕਲੀਆ, ਬਲਦੇਵ ਸਿੰਘ ਪਿਪਲੀਆਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਸਟਰ ਕਾਡਰ ਦੀਆਂ ਪ੍ਰਮੋਸ਼ਨਾਂ ’ਚ ਸਟੇਸ਼ਨ ਦੀ ਚੋਣ ਨਾ ਕਰਵਾਉਣ ਕਰ ਕੇ ਅਧਿਆਪਕਾਂ ’ਚ ਰੋਸ ਅਗਲੀ ਖ਼ਬਰ ਨਸ਼ਾ ਪੀੜਤਾਂ ਦੇ ਸੁਧਾਰ ਅਤੇ ਇਲਾਜ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਸਮੀਖਿਆ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।